ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
Sunday, Jun 05, 2022 - 03:05 PM (IST)
ਜਲੰਧਰ (ਬਿਊਰੋ)— ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਟਵਿੱਟਰ ’ਤੇ ਇਕ ਅਮਿਤ ਸ਼ਾਹ ਨਾਲ ਤਸਵੀਰ ਵੀ ਸਾਂਝੀ ਕੀਤੀ ਗਈ ਹੈ। ਸਾਂਝੀ ਕੀਤੀ ਗਈ ਤਸਵੀਰ 'ਚ ਪਰਮਿੰਦਰ ਸਿੰਘ ਬਰਾੜ ਅਤੇ ਅਮਿਤ ਸ਼ਾਹ ਖੁਸ਼ਨੁਮਾ ਮਾਹੌਲ 'ਚ ਨਜ਼ਰ ਆ ਰਹੇ ਹਨ। ਮੁਲਾਕਾਤ ਦੌਰਾਨ ਦੋਹਾਂ ਵਿਚਾਲ ਪੰਜਾਬ ਦੀ ਮਜ਼ਬੂਤੀ ਨੂੰ ਲੈ ਕੇ ਗੱਲਬਾਤ ਕੀਤੀ ਗਈ। ਪਰਮਿੰਦਰ ਸਿੰਘ ਬਰਾੜ ਭਾਜਪਾ ਦੀ ਸੀਨੀਅਰ ਲੀਡਰਸ਼ਿਪ 'ਚ ਆਉਂਦੇ ਹਨ ਅਤੇ ਉਨ੍ਹਾਂ ਵੱਲੋਂ ਸਮੇਂ-ਸਮੇਂ 'ਤੇ ਭਾਜਪਾ ਦੇ ਸੀਨੀਅਰ ਆਗਆਂ ਨਾਲ ਮੁਲਾਕਾਤ ਕੀਤੀ ਜਾਂਦੀ ਰਹੀ ਹੈ।
ਇਹ ਵੀ ਪੜ੍ਹੋ: ਕਪੂਰਥਲਾ ਦੇ ਸਿਵਲ ਹਸਪਤਾਲ ’ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਪਤਨੀ ਦਾ ਬੇਰਹਿਮੀ ਨਾਲ ਕੀਤਾ ਕਤਲ
ਇਥੇ ਇਹ ਵੀ ਦੱਸਣਯੋਗ ਹੈ ਕਿ ਭਾਰਤੀ ਜਨਤਾ ਪਾਰਟੀ ਦੇ ਆਗੂ ਪਰਮਿੰਦਰ ਸਿੰਘ ਨੂੰ ਬੀਤੇ ਮਹੀਨੇ ਹੀ ਨਗਰ ਨਿਗਮ ਚੋਣਾਂ ਲਈ ਕੋ-ਇੰਚਾਰਜ ਨਿਯੁਕਤ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਕੱਲ੍ਹ ਅਮਿਤ ਸ਼ਾਹ ਵੱਲੋਂ ਚੰਡੀਗੜ੍ਹ ਦਾ ਦੌਰਾ ਕੀਤਾ ਗਿਆ ਸੀ, ਜਿੱਥੇ ਪੰਜਾਬ ਕਾਂਗਰਸ ਦੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਸਮੇਤ ਕਈ ਹੋਰ ਵੱਡੇ ਆਗੂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋ ਗਏ ਸਨ। ਬਲਬੀਰ ਸਿੰਘ ਸਿੱਧੂ ਦੇ ਨਾਲ ਉਨ੍ਹਾਂ ਦੇ ਭਰਾ ਅਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਵੀ ਭਾਜਪਾ 'ਚ ਸ਼ਾਮਲ ਹੋਏ।
ਇਸ ਤੋਂ ਇਲਾਵਾ ਸਾਬਕਾ ਮੰਤਰੀ ਡਾ. ਰਾਜ ਕੁਮਾਰ ਵੇਰਕਾ ਅਤੇ ਸੁੰਦਰ ਸ਼ਾਮ ਅਰੋੜਾ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ 'ਚ ਇਹ ਸਾਰੇ ਲੋਕ ਭਾਜਪਾ 'ਚ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸੁਨੀਲ ਜਾਖੜ ਵੀ ਬੀਤੇ ਦਿਨੀਂ ਕਾਂਗਰਸ ਨੂੰ ਛੱਡ ਕੇ ਭਾਜਪਾ 'ਚ ਚਲੇ ਗਏ ਸਨ। ਇਸ ਤੋਂ ਬਾਅਦ ਹੁਣ ਇਨ੍ਹਾਂ ਸਾਬਕਾ ਮੰਤਰੀਆਂ ਨੇ ਵੀ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ, ਜਿਸ ਨੇ ਪੰਜਾਬ 'ਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ ’ਚ 45 ਗੈਂਗਸਟਰਾਂ ਸਰਗਰਮ, ਗਾਇਕਾਂ ਤੇ ਅਭਿਨੇਤਾਵਾਂ ਤੋਂ ਲੈ ਵੀ ਚੁੱਕੇ ਨੇ 10-10 ਲੱਖ ਦੀ ਰੰਗਦਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ