ਮੋਦੀ ਸਰਕਾਰ ਦੀ ਬਦੌਲਤ ਹੀ ਰਾਹੁਲ ਦਾ ਜੰਮੂ-ਕਸ਼ਮੀਰ ’ਚ ਬੇਖ਼ੌਫ ਜਾਣਾ ਸੰਭਵ ਹੋਇਆ : ਪ੍ਰੋ. ਸਰਚਾਂਦ ਸਿੰਘ

01/22/2023 7:02:59 PM

ਅੰਮ੍ਰਿਤਸਰ (ਜ. ਬ.) : ਭਾਰਤੀ ਜਨਤਾ ਪਾਰਟੀ ਦੇ ਸਿੱਖ ਆਗੂ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ’ਤੇ ਸਖ਼ਤ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰਾਹੁਲ ਨੂੰ ਸਮਝਣਾ ਚਾਹੀਦਾ ਹੈ ਕਿ ਜੰਮੂ-ਕਸ਼ਮੀਰ ’ਚ ਉਨ੍ਹਾਂ ਦਾ ਬੇਖ਼ੌਫ ਪੈਦਲ ਯਾਤਰਾ ਵੀ ਪ੍ਰਧਾਨ ਮੰਤਰੀ ਮੋਦੀ ਦੀ ਬਦੌਲਤ ਸੰਭਵ ਹੋਈ ਕਿਉਂਕਿ ਇਸ ਤੋਂ ਪਹਿਲਾਂ ਗਾਂਧੀ ਪਰਿਵਾਰ ਦਾ ਕੋਈ ਵੀ ਮੈਂਬਰ ਉੱਥੇ ਪੈਰ ਰੱਖਣ ਬਾਰੇ ਸੋਚ ਵੀ ਨਹੀਂ ਸਕਦਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਰਾਹੁਲ ਗਾਂਧੀ ਦਾ ਕਸ਼ਮੀਰ ’ਚ ਪੈਰ ਰੱਖਿਆ ਜਾਣਾ ਉਸ ਵੱਲੋਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਤੇ ਕਸ਼ਮੀਰ ਨੀਤੀ ’ਤੇ ਭਰੋਸੇ ਦਾ ਪ੍ਰਗਟਾਵਾ ਹੀ ਕਿਹਾ ਜਾਵੇਗਾ।

ਇਹ ਵੀ ਪੜ੍ਹੋ : ਘਰ ਦੇ ਬਾਹਰ ਗੱਡੀਆਂ ਖੜ੍ਹੀਆਂ ਕਰਨ ਵਾਲੇ ਹੋ ਜਾਣ ਸਾਵਧਾਨ, ਰਾਤੋ-ਰਾਤ ਹੋ ਗਿਆ ਕਾਰਾ, ਦੇਖੋ ਵੀਡੀਓ

ਪ੍ਰੋ. ਸਰਚਾਂਦ ਸਿੰਘ ਨੇ ਨਰਵਾਲ ਬੰਬ ਧਮਾਕਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਪਾਕਿਸਤਾਨ ਭਾਰਤ ਦੇ ਜੰਗੀ ਸੰਜਮ ਨੂੰ ਕਮਜ਼ੋਰੀ ਸਮਝਣ ਦੀ ਗ਼ਲਤੀ ਨਾ ਕਰੇ। ਭਾਰਤ ਦੀ ਅੱਤਵਾਦ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਅਤੇ ਸੀਮਾ ਪਾਰ ਜਾ ਕੇ ਕੀਤੇ ਗਏ ਸਰਜੀਕਲ ਸਟ੍ਰਾਈਕ ਨੂੰ ਨਾ ਭੁੱਲੇ। ਧਾਰਾ 370 ਦੇ ਖ਼ਤਮ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਵੱਲੋਂ ਕਸ਼ਮੀਰ ਨੂੰ ਪ੍ਰਮੁੱਖ ਏਜੰਡੇ ਵਿੱਚ ਸ਼ਾਮਲ ਕਰਦਿਆਂ ਅਨੇਕਾਂ ਸੁਧਾਰ ਅਤੇ ਵਿਕਾਸ ਕੀਤੇ ਜਾਣ ਨਾਲ ਪਾਕਿਸਤਾਨ ਘਬਰਾਇਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਕਸ਼ਮੀਰ ਵਾਦੀ 'ਚ ਬੁਨਿਆਦੀ ਢਾਂਚਾ, ਪੂੰਜੀ ਨਿਵੇਸ਼ ਅਤੇ ਉਦਯੋਗਿਕ ਵਿਕਾਸ ਹੋਣ ਨਾਲ ਰੁਜ਼ਗਾਰ ਅਤੇ ਖੁਸ਼ਹਾਲੀ ਦਾ ਨਵਾਂ ਦੌਰ ਗਤੀ ਫੜ ਚੁੱਕਾ ਹੈ। ਸ਼ਾਂਤੀ, ਕਾਰੋਬਾਰੀ ਮਾਹੌਲ ਅਤੇ ਸੁਰੱਖਿਆ ਯਕੀਨੀ ਬਣਾਏ ਜਾਣ ਕਾਰਨ ਸੈਰ-ਸਪਾਟਾ ਉਦਯੋਗ ਨੂੰ ਬਲ ਮਿਲਿਆ ਹੈ। ਕਸ਼ਮੀਰੀ ਨੌਜਵਾਨ ਗੰਨ ਦੀ ਥਾਂ ਪੈੱਨ ਅਪਣਾ ਰਹੇ ਹਨ ਅਤੇ ਕੇਂਦਰ ਸਰਕਾਰ ਪ੍ਰਤੀ ਭਰੋਸੇ ਦੀ ਨਵੀਂ ‌ਇਬਾਰਤ ਲਿਖੀ ਜਾ ਰਹੀ ਹੈ।

ਇਹ ਵੀ ਪੜ੍ਹੋ : ਇਸ਼ਕ ’ਚ ਅੰਨ੍ਹੀ ਕੁੜੀ ਦਾ ਮਾਲ ਦੀ 7ਵੀਂ ਮੰਜ਼ਿਲ ’ਤੇ ਹਾਈ ਵੋਲਟੇਜ ਹੰਗਾਮਾ, ਖ਼ੁਦਕੁਸ਼ੀ ਕਰਨ ਦੀ ਕੀਤੀ ਕੋਸ਼ਿਸ਼

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News