ਭਾਜਪਾ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦੇ ਮਾਮਲੇ ਵਿਚ ਜਲੰਧਰ ’ਚ ਪ੍ਰਦਰਸ਼ਨ

03/28/2021 4:44:17 PM

ਜਲੰਧਰ (ਸੋਨੂੰ)- ਮਲੋਟ ਵਿਚ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨਾਲ ਹੋਈ ਕੁੱਟਮਾਰ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਇਸੇ ਮਾਮਲੇ ਦਰਮਿਆਨ ਭਾਜਪਾ ਵੱਲੋਂ ਪੰਜਾਬ ਵਿਚ ਹਰ ਜ਼ਿਲ੍ਹੇ ਵਿਚ ਵਿਰੋਧ ਜ਼ਾਹਰ ਕੀਤਾ ਜਾ ਰਿਹਾ ਹੈ। ਇਸੇ ਮਾਮਲੇ ਦੇ ਸਬੰਧ ਵਿਚ ਅੱਜ ਜਲੰਧਰ ਵਿਚ ਵੀ ਭਾਜਪਾ ਵੱਲੋਂ ਕੰਪਨੀ ਬਾਗ ਚੌਂਕ ਨੇੜੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਕੇ ਰੋਸ ਪ੍ਰਦਸ਼ਨ ਕੀਤਾ ਗਿਆ। 

ਇਹ ਵੀ ਪੜ੍ਹੋ : ਪਲਾਂ ’ਚ ਉਜੜਿਆ ਹੱਸਦਾ-ਵੱਸਦਾ ਪਰਿਵਾਰ, ਦੋ ਸਕੇ ਭਰਾਵਾਂ ਦੀ ਮੌਤ ਨਾਲ ਘਰ ’ਚ ਪੈ ਗਿਆ ਚੀਕ-ਚਿਹਾੜਾ 

ਪ੍ਰਦਰਸ਼ਨ ਨੂੰ ਵੇਖਦਿਆਂ ਜ਼ਿਲ੍ਹਾ ਪੁਲਸ ਪ੍ਰਸਾਸਨ ਵੱਲੋਂ ਵੱਡੇ ਪੱਧਰ 'ਤੇ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਇਸ ਮੋਕੇ ਭਾਜਪਾ ਨੇਤਾਵਾਂ ਨੇ ਮਲੋਟ ਦੀ ਘਟਨਾ ਦੀ ਨਿੰਦਾ ਕਰਦਿਆਂ ਹੋਇਆ ਇਸ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। 

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀ ਸ਼ਹਿ 'ਤੇ ਕੁਝ ਲੋਕਾਂ ਵੱਲੋਂ ਕਿਸਾਨਾਂ ਦੀ ਆੜ ਵਿਚ ਇਸ ਤਰ੍ਹਾਂ ਦੀਆਂ ਘਟਨਾਵਂ ਕਾਰਵਾਈਆ ਕੀਤੀਆ ਜਾ ਰਹੀਆਂ ਹਨ ਤਾਂ ਜੋਂ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਸਕੇ। ਇਸ ਮੌਕੇ ਮਨੋਰੰਜਨ ਕਾਲੀਆ ਸਮੇਤ ਹੋਰ ਕਈ ਆਗੂ ਮੌਜੂਦ ਰਹੇ। 

ਇਹ ਵੀ ਪੜ੍ਹੋ :  ਬੈਡਮਿੰਟਨ ਖੇਡਦੇ-ਖੇਡਦੇ ਕਲੱਬ ’ਚ ਵਿਅਕਤੀ ਨੂੰ ਇੰਝ ਆਈ ਮੌਤ, ਵੇਖ ਲੋਕ ਵੀ ਹੋਏ ਹੈਰਾਨ

ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੇ ਚੱਲਦਿਆਂ ਸੂਬੇ ਅੰਦਰ ਭਾਜਪਾ ਦੇ ਆਗੂਆਂ ਦਾ ਕਿਸਾਨਾਂ ਵੱਲੋਂ ਡਟਵਾਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਹੀ ਸ਼ਨੀਵਾਰ ਨੂੰ ਮਲੋਟ ਵਿਖੇ ਪੰਜਾਬ ਸਰਕਾਰ ਦੇ ਚਾਰ ਸਾਲਾਂ ਦੀ ਕਾਰਗੁਜਾਰੀ ਨੂੰ ਲੈ ਕੇ ਮਲੋਟ ਵਿਖੇ ਪ੍ਰੈੱਸ ਕਾਨਫਰੰਸ ਕਰਨ ਪੁੱਜੇ ਭਾਜਪਾ ਦੇ ਅਬੋਹਰ ਤੋਂ ਵਿਧਾਇਕ ਅਰੁਣ ਨਾਰੰਗ ਅਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਰਾਜੇਸ਼ ਪਠੇਲਾ ਗੋਰਾ ਨੂੰ ਕਿਸਾਨ ਆਗੂਆਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ ਸੀ।

ਇਹ ਵੀ ਪੜ੍ਹੋ : ਲੁਧਿਆਣਾ: ਚਿਕਨ ਕਾਰਨਰ ਦੇ ਮਾਲਕ ਨੇ ਸਿਧਵਾਂ ਨਹਿਰ 'ਚ ਮਾਰੀ ਛਾਲ, ਸੁਸਾਈਡ ਨੋਟ ’ਚ ਦੱਸਿਆ ਮੌਤ ਦਾ ਕਾਰਨ

ਇਹ ਰੋਹ ਇਸ ਹੱਦ ਤੱਕ ਪੁੱਜਾ ਕਿ ਆਗੂਆਂ ਦੀ ਕੁੱਟਮਾਰ ਤੋਂ ਇਲਾਵਾ ਵਿਧਾਇਕ ਦੇ ਕੱਪੜੇ ਤੱਕ ਪਾੜ ਦਿੱਤੇ ਗਏ ਇਸ ਦੇ ਇਲਾਵਾ ਅਰੁਣ ਨਾਰੰਗ ਨੂੰ ਅਲਫ਼ ਨੰਗਾ ਕਰ ਦਿੱਤਾ ਗਿਆ। ਜਿਵੇਂ ਹੀ ਆਗੂਆਂ ਦੀ ਗੱਡੀ ਮਲੋਟ ਭਾਜਪਾ ਦੇ ਦਫ਼ਤਰ ਕੋਲ ਪੁੱਜੀ ਤਾਂ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਇੰਦਰਜੀਤ ਅਸਪਾਲ, ਸੋਹਨ ਸਿੰਘ ਝੌਰੜ, ਜੁਗਰਾਜ ਸਿੰਘ ਕਬਰਵਾਲਾ, ਮਨਜੀਤ ਸਿੰਘ ਕਬਰਵਾਲਾ ਅਤੇ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ,ਸਕੱਤਰ ਨਿਰਮਲ ਸਿੰਘ ਜੱਸੇਆਣਾ ਅਤੇ ਬਲਾਕ ਪ੍ਰਧਾਨ ਲੱਖਨਪਾਲ ਲੱਖਾ ਸ਼ਰਮਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਕਿਸਾਨ ਆਗੂਆਂ ਨੇ ਭਾਜਪਾ ਆਗੂਆਂ ਨੂੰ ਕਾਲੀਆਂ ਝੰਡੀਆਂ ਵਿਖਾ ਕਿ ਉਨ੍ਹਾਂ ਵਿਰੁੱਧ ਨਾਅਰੇਬਾਜ਼ੀ ਕੀਤੀ। ਕੁਝ ਤੱਤੇ ਕਿਸਾਨ ਵਰਕਰਾਂ ਨੇ ਕਾਲੇ ਤੇਲ ਵਰਗਾ ਕੋਈ ਤਰਲ ਪਦਾਰਥ ਵੀ ਭਾਜਪਾ ਆਗੂਆਂ ਉਪਰ ਸੁੱਟਿਆ, ਜਿਹੜਾ ਉਨ੍ਹਾਂ ਦੇ ਮੂੰਹ ਤੇ ਤਾਂ ਨਹੀਂ ਲੱਗਾ ਪਰ ਗੱਡੀ ਅਤੇ ਕੱਪੜਿਆਂ ਉਪਰ ਪੈ ਗਿਆ।ਇਸ ਦੌਰਾਨ ਦੋਵਾਂ ਪਾਸਿਆਂ ਤੋਂ ਇੱਕਾ ਦੁੱਕਾ ਰੋੜੇ ਵੀ ਚੱਲੇ।

ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri