ਭਾਜਪਾ ਆਗੂ ਆਰ. ਪੀ. ਸਿੰਘ ਨੇ ਤਾਲਿਬਾਨ ਨੂੰ ਸਰਦਾਰ ਹਰੀ ਸਿੰਘ ਨਲੂਆ ਦਾ ਦੌਰ ਕਰਵਾਇਆ ਯਾਦ

08/07/2021 10:44:08 PM

ਨਵੀਂ ਦਿੱਲੀ : ਅਫਗਾਨਿਸਤਾਨ ਦੇ ਪਕਤੀਆ ਸੂਬੇ ’ਚ ਇਕ ਗੁਰਦੁਆਰਾ ਸਾਹਿਬ ਦੀ ਛੱਤ ਤੋਂ ਨਿਸ਼ਾਨ ਸਾਹਿਬ ਹਟਾਉਣ ਦੀ ਨਿੰਦਾ ਹਰ ਪਾਸਿਓਂ ਨਿੰਦਾ ਕੀਤੀ ਜਾ ਰਹੀ ਹੈ। ਇਸੇ ਘਟਨਾਚੱਕਰ ਨੂੰ ਲੈ ਕੇ ਭਾਜਪਾ ਆਗੂ ਆਰ. ਪੀ. ਸਿੰਘ ਨੇ ਟਵੀਟ ਕੀਤਾ ਹੈ। ਭਾਜਪਾ ਆਗੂ ਆਰ. ਪੀ. ਸਿੰਘ ਨੇ ਟਵੀਟ ਕਰਦਿਆਂ ਤਾਲਿਬਾਨ ਨੂੰ ਯਾਦ ਦਿਵਾਇਆ ਕਿ ਸਰਦਾਰ ਹਰੀ ਸਿੰਘ ਨਲੂਆ ਨੇ ਕਿਵੇਂ ਪਸ਼ਤੂਨਾਂ ਨੂੰ ਔਰਤਾਂ ਦਾ ਪਹਿਰਾਵਾ ਸਲਵਾਰ-ਕਮੀਜ਼ ਪਾਉਣ ਲਈ ਮਜਬੂਰ ਕੀਤਾ ਸੀ।

PunjabKesari

ਇਹ ਵੀ ਪੜ੍ਹੋ : ਕਿਸਾਨ ਦੇ ਪੁੱਤ ਨੇ ਜਿੱਤਿਆ ਦੇਸ਼ ਦਾ ਦਿਲ, ਜਾਣੋ ਗੋਲਡਨ ਬੁਆਏ ਨੀਰਜ ਚੋਪੜਾ ਬਾਰੇ ਅਹਿਮ ਗੱਲਾਂ

ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲੂਆ ਤੋਂ ਡਰਦਿਆਂ ਕਿਸ ਤਰ੍ਹਾਂ ਪਸ਼ਤੂਨਾਂ ਨੇ ਆਪਣਾ ਪਹਿਰਾਵਾ ਹੀ ਬਦਲ ਦਿੱਤਾ ਸੀ। ਤਾਲਿਬਾਨ ਨੂੰ ਹਰੀ ਸਿੰਘ ਨਲੂਆ ਦਾ ਦੌਰ ਯਾਦ ਕਰਨਾ ਚਾਹੀਦਾ ਹੈ। ਭਾਜਪਾ ਆਗੂ ਨੇ ਇਕ ਹੋਰ ਟਵੀਟ ਕਰਦਿਆਂ ਕਿਹਾ ਕਿ 2001 ਤੋਂ ਲੈ ਕੇ 2021 ਤਕ ਅਫਗਾਨਿਸਤਾਨ ’ਚ ਤਾਲਿਬਾਨ ਵੱਲੋਂ ਇਸਲਾਮ ਦੇ ਨਾਂ ’ਤੇ ਧਾਰਮਿਕ ਅਸਹਿਣਸ਼ੀਲਤਾ ਜਾਰੀ ਹੈ। ਤਾਲਿਬਾਨ ਕਦੇ ਮਹਾਤਮਾ ਬੁੱਧ ਦੀਆਂ ਮੂਰਤੀਆਂ ਖੰਡਿਤ ਕਰਦਾ ਹੈ ਤੇ ਹੁਣ ਉਸ ਨੇ ਸਿੱਖਾਂ ਦੇ ਗੁਰਦੁਆਰਾ ਸਾਹਿਬ ਤੋਂ ਨਿਸ਼ਾਨ ਹਟਾ ਕੇ ਧਾਰਮਿਕ ਅਸਹਿਣਸ਼ੀਲਤਾ ਦਾ ਸਬੂਤ ਦਿੱਤਾ ਹੈ।

ਇਹ ਵੀ ਪੜ੍ਹੋ : ਗੋਲਡਨ ਬੁਆਏ ਨੀਰਜ ’ਤੇ ਵਰ੍ਹਿਆ ਇਨਾਮਾਂ ਦਾ ਮੀਂਹ, ਮੁੱਖ ਮੰਤਰੀ ਖੱਟੜ ਨੇ ਕੀਤੇ ਵੱਡੇ ਐਲਾਨ

ਜ਼ਿਕਰਯੋਗ ਹੈ ਕਿ ਅਫਗਾਨਿਸਤਾਨ ਤੋਂ ਅਮਰੀਕੀ ਫ਼ੌਜੀਆਂ ਵੱਲੋਂ 1 ਮਈ ਤੋਂ ਵਾਪਸੀ ਸ਼ੁਰੂ ਕਰਨ ਦੇ ਬਾਅਦ ਤੋਂ ਤਾਲਿਬਾਨ ਵਿਆਪਕ ਹਿੰਸਾ ਦਾ ਸਹਾਰਾ ਲੈ ਕੇ ਪੂਰੇ ਦੇਸ਼ ’ਚ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅਮਰੀਕਾ ਪਹਿਲਾਂ ਹੀ ਆਪਣੀਆਂ ਜ਼ਿਆਦਾਤਰ ਸੁਰੱਖਿਆ ਫੋਰਸਾਂ ਨੂੰ ਵਾਪਸ ਸੱਦ ਚੁੱਕਾ ਹੈ ਅਤੇ 31 ਅਗਸਤ ਤੱਕ ਸਾਰੇ ਫ਼ੌਜੀਆਂ ਨੂੰ ਵਾਪਸ ਸੱਦਣ ਦੀ ਪ੍ਰਕਿਰਿਆ ਨੂੰ ਪੂਰਾ ਕਰਨਾ ਚਾਹੁੰਦਾ ਹੈ। 


Manoj

Content Editor

Related News