ਰੂਪਨਗਰ ਵਿਖੇ ਭਾਜਪਾ ਆਗੂ ਰਾਜੇਸ਼ ਬੱਗਾ ਦਾ ਕਿਸਾਨਾਂ ਵੱਲੋਂ ਵਿਰੋਧ, ਵਿਖਾਈਆਂ ਕਾਲੀਆਂ ਝੰਡੀਆਂ

Thursday, Mar 25, 2021 - 04:34 PM (IST)

ਰੂਪਨਗਰ (ਸੱਜਣ ਸੈਣੀ)- ਰੂਪਨਗਰ ਵਿੱਚ ਪ੍ਰੈੱਸ ਕਾਨਫ਼ਰੰਸ ਲਈ ਪਹੁੰਚੇ ਭਾਜਪਾ ਦੇ ਸੂਬਾ ਉੱਪ ਪ੍ਰਧਾਨ ਰਜੇਸ਼ ਬੱਗਾ ਅਤੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦਾ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਕਾਲੇ ਝੰਡੇ ਲੈ ਕੇ ਵਿਰੋਧ ਕੀਤਾ ਗਿਆ।

ਇਹ ਵੀ ਪੜ੍ਹੋ :  ਰਾਤ ਦੇ ਕਰਫ਼ਿਊ ਦੌਰਾਨ ਜਲੰਧਰ ’ਚ ਵੱਡੀ ਵਾਰਦਾਤ, ਜਸ਼ਨ ਮਨਾਉਂਦਿਆਂ ਨੌਜਵਾਨਾਂ ਨੇ ਦਾਗੇ ਫਾਇਰ

ਦੱਸ ਦੇਈਏ ਕਿ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਰੂਪਨਗਰ ਪ੍ਰੈੱਸ ਕਲੱਬ ਵਿਚ ਪੰਜਾਬ ਸਰਕਾਰ ਖ਼ਿਲਾਫ਼ ਵਜ਼ੀਫਿਆਂ ਨੂੰ ਲੈ ਕੇ ਪ੍ਰੈੱਸ ਕਾਨਫਰੰਸ ਲਈ ਪੁੱਜੇ ਸਨ। ਜਦੋਂ ਇਸ ਦੀ ਭਿਣਕ ਕਿਸਾਨ ਜਥੇਬੰਦੀਆਂ ਅਤੇ ਮਜ਼ਦੂਰ ਜਥੇਬੰਦੀਆਂ ਨੂੰ ਲੱਗੀ ਤਾਂ ਉਹ ਕਾਲੇ ਝੰਡੇ ਲੈ ਕੇ ਪ੍ਰੈਸ ਕਲੱਬ ਦੇ ਬਾਹਰ ਪਹੁੰਚ ਗਏ ਅਤੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਜਪਾ ਦੇ ਪੰਜਾਬ ਉਪ ਪ੍ਰਧਾਨ ਅਤੇ ਜ਼ਿਲ੍ਹਾ ਪ੍ਰਧਾਨ ਨੂੰ ਕਿਸਾਨ ਮਜ਼ਦੂਰਾਂ ਕੋਲੋਂ ਖਹਿੜਾ ਛੁਡਾਉਣਾ ਔਖਾ ਹੋ ਗਿਆ ਮੌਕੇ ਅਤੇ ਪੁਲਸ ਨੇ ਪਹੁੰਚ ਕੇ ਮਾਹੌਲ ਨੂੰ ਸ਼ਾਂਤ ਕਰਵਾਇਆ ।

ਇਹ ਵੀ ਪੜ੍ਹੋ :  ਨੰਗਲ ’ਚ ਖ਼ੌਫ਼ਨਾਕ ਵਾਰਦਾਤ, ਜਾਦੂ-ਟੂਣੇ ਦੇ ਸ਼ੱਕ ’ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗੁਆਂਢੀ ਦੁਕਾਨਦਾਰ

ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨ ਅਤੇ ਮਜ਼ਦੂਰ ਦਿੱਲੀ ਦੀਆਂ ਬਰੂਹਾਂ ਉੱਤੇ ਲਗਾਤਾਰ ਧਰਨੇ ਦੇ ਰਹੇ ਹਨ ਪਰ ਪਰ ਪੰਜਾਬ ਭਾਜਪਾ ਦੇ ਲੀਡਰ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਾਥ ਦੇਣ ਦੀ ਬਜਾਏ ਪੰਜਾਬ ਦੇ ਵਿੱਚ ਵੀ ਸੂਬਾਈ ਦੀਆਂ ਚੋਣਾਂ ਲਈ ਸਿਆਸੀ ਜ਼ਮੀਨ ਤਿਆਰ ਕਰਨ ਉਤੇ ਲੱਗੇ ਹੋਏ ਹਨ, ਜਿਸ ਦੇ ਚੱਲਦੇ ਅੱਜ ਰੂਪਨਗਰ ਪ੍ਰੈੱਸ ਕਲੱਬ ਦੇ ਵਿੱਚ ਭਾਜਪਾ ਪੰਜਾਬ ਦੇ ਉੱਪ ਪ੍ਰਧਾਨ ਰਾਜੇਸ਼ ਬੱਗਾ ਵੱਲੋਂ ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੂੰ ਲੈ ਕੇ ਪੰਜਾਬ ਦੀ ਕਾਂਗਰਸ ਸਰਕਾਰ ਖ਼ਿਲਾਫ਼ ਦਲਿਤ ਵਿਦਿਆਰਥੀਆਂ ਦੇ ਵਜ਼ੀਫਿਆਂ ਨੂੰ ਲੈ ਕੇ ਇਕ ਪ੍ਰੈੱਸ ਕਾਨਫਰੰਸ ਰੱਖੀ ਗਈ ਸੀ।
ਇਹ ਵੀ ਪੜ੍ਹੋ :  ਕੋਰੋਨਾ ਦੇ ਵੱਧਦੇ ਕਹਿਰ ਨੂੰ ਵੇਖਦਿਆਂ ਜਲੰਧਰ ਡੀ. ਸੀ. ਵੱਲੋਂ ਮਾਈਕ੍ਰੋ ਕੰਟੇਨਮੈਂਟ ਜ਼ੋਨਜ਼ ਦੀ ਨਵੀਂ ਸੂਚੀ ਜਾਰੀ


shivani attri

Content Editor

Related News