ਭਾਜਪਾ ਆਗੂ ਰਣਜੀਤ ਗਿੱਲ ਦੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ

Wednesday, Aug 27, 2025 - 10:45 AM (IST)

ਭਾਜਪਾ ਆਗੂ ਰਣਜੀਤ ਗਿੱਲ ਦੀ ਪਟੀਸ਼ਨ ਹਾਈ ਕੋਰਟ ਵੱਲੋਂ ਰੱਦ

ਚੰਡੀਗੜ੍ਹ (ਗੰਭੀਰ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੀਅਲ ਅਸਟੇਟ ਕਾਰੋਬਾਰੀ ਅਤੇ ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਦਾਇਰ ਗ੍ਰਿਫ਼ਤਾਰੀ ਤੋਂ ਪਹਿਲਾਂ ਅਗਾਊਂ ਨੋਟਿਸ ਦਿੱਤੇ ਜਾਣ ਅਤੇ ਪੁੱਛਗਿੱਛ ਲਈ ਬੁਲਾਏ ਜਾਣ ਦੇ ਲਈ ਜਾਰੀ ਨੋਟਿਸਾਂ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ। ਗਿੱਲ ਨੇ ਦਲੀਲ ਦਿੱਤੀ ਸੀ ਕਿ ਉਨ੍ਹਾਂ ਨੂੰ ਰਾਜਨੀਤਕ ਕਾਰਨਾਂ ਕਰ ਕੇ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਸਨ ਅਤੇ ਹਾਲ ਹੀ ਵਿਚ ਭਾਜਪਾ ਵਿਚ ਸ਼ਾਮਲ ਹੋਏ, ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀ ਦਬਾਅ ਵਾਲੀ ਕਾਰਵਾਈ ਸ਼ੁਰੂ ਹੋਈ।

ਇਹ ਖ਼ਬਰ ਵੀ ਪੜ੍ਹੋ - ਪੰਜਾਬੀਓ! ਭਰ ਲਓ ਰਾਸ਼ਨ, ਫ਼ੋਨ ਕਰ ਲਓ ਚਾਰਜ... ਭਾਰੀ ਮੀਂਹ ਵਿਚਾਲੇ ਐਡਵਾਈਜ਼ਰੀ ਜਾਰੀ

ਉਨ੍ਹਾਂ ਦੋਸ਼ ਲਾਇਆ ਕਿ ਵਿਜੀਲੈਂਸ ਬਿਊਰੋ ਤੇ ਐੱਸ. ਆਈ. ਟੀ. ਉਨ੍ਹਾਂ ਨੂੰ ਐੱਨ. ਡੀ. ਪੀ. ਐੱਸ. ਕੇਸ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਝੂਠਾ ਫਸਾ ਰਹੀ ਹੈ। ਸੂਬਾ ਸਰਕਾਰ ਵੱਲੋਂ ਦਾਖ਼ਲ ਹਲਫ਼ਨਾਮੇ ਵਿਚ ਕਿਹਾ ਗਿਆ ਸੀ ਕਿ ਗਿੱਲ ਦਾ ਨਾਂ ਸਿੱਧੇ ਤੌਰ ’ਤੇ ਦਰਜ ਨਹੀਂ ਹੈ ਪਰ ਜਾਂਚ ਵਿਚ ਇਹ ਸਾਹਮਣੇ ਆਇਆ ਕਿ ਬਿਕਰਮ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਨੇੜਲੇ ਸਬੰਧ ਹਨ ਅਤੇ ਉਨ੍ਹਾਂ ਦੀ ਕੰਪਨੀ ਗਿਲਕੋ ਵਿਚ ਗੈਰ-ਕਾਨੂੰਨੀ ਪੈਸਾ ਨਿਵੇਸ਼ ਹੋਇਆ। ਇਸ ਆਧਾਰ 'ਤੇ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਉਹ ਪੇਸ਼ ਨਹੀਂ ਹੋਏ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News