ਕਿਸਾਨ ਅੰਦੋਲਨ ਦੀ ਹਮਾਇਤ ''ਚ ਇਕ ਹੋਰ ''ਭਾਜਪਾ ਆਗੂ'' ਨੇ ਦਿੱਤਾ ਅਸਤੀਫ਼ਾ
Monday, Dec 21, 2020 - 04:20 PM (IST)
ਅਮਰਗੜ੍ਹ (ਡਿੰਪਲ) : ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਮਰਥਨ ਕਰਦੇ ਹੋਏ ਯੂਥ ਵਿੰਗ ਦੇ ਜਨਰਲ ਸਕੱਤਰ ਹਰਿੰਦਰਜੀਤ ਸਿੰਘ ਭੁੱਲਰ ਨੇ ਆਪਣੇ ਅਹੁਦੇ ਤੋਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਇਸ ਮੌਕੇ ਹਰਿੰਦਰਜੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨਾਂ 'ਤੇ ਥੋਪੇ ਗਏ ਖੇਤੀ ਵਿਰੋਧੀ ਕਾਨੂੰਨਾਂ ਅਤੇ ਕਿਸਾਨ ਵਿਰੋਧੀ ਨੀਤੀਆਂ ਤੋਂ ਦੁਖੀ ਹੋ ਕੇ ਉਨ੍ਹਾਂ ਨੇ ਪਾਰਟੀ ਤੋਂ ਅਸਤੀਫ਼ਾ ਦਿੱਤਾ ਹੈ।
ਉਨ੍ਹਾਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਕਾਨੂੰਨ ਪੂਰਨ ਤੌਰ ’ਤੇ ਰੱਦ ਕੀਤੇ ਜਾਣ। ਦੱਸਣਯੋਗ ਹੈ ਕਿ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨ ਦਿੱਲੀ ਦੇ ਬਾਰਡਰ 'ਤੇ ਧਰਨਾ ਲਾ ਕੇ ਬੈਠੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੰਦੀ, ਉਦੋਂ ਤੱਕ ਉਹ ਵਾਪਸ ਨਹੀਂ ਪਰਤਣਗੇ।