ਆਰ. ਪੀ. ਸਿੰਘ ਦਾ ਵੱਡਾ ਦਾਅਵਾ, ਕੇਜਰੀਵਾਲ ਆਪਣੀ ਪਤਨੀ ਨੂੰ ਬਣਾਉਣਾ ਚਾਹੁੰਦੇ ਨੇ ਪੰਜਾਬ ਦੀ ਮੁੱਖ ਮੰਤਰੀ

02/16/2022 11:51:11 AM

ਜਲੰਧਰ/ਚੰਡੀਗੜ੍ਹ (ਗੁਲਸ਼ਨ, ਸ਼ਰਮਾ)–ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਜਲੰਧਰ ਵਿਚ ਭਾਜਪਾ ਦੇ ਚੋਣ ਦਫ਼ਤਰ ਵਿਚ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਨੇ ਭਾਵੇਂ ਸੰਸਦ ਮੈਂਬਰ ਭਗਵੰਤ ਮਾਨ ਨੂੰ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ ਪਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਜ਼ਰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਹੀ ਹੈ। ਉਹ ਜਾਂ ਤਾਂ ਖ਼ੁਦ ਜਾਂ ਆਪਣੀ ਧਰਮਪਤਨੀ ਸੁਨੀਤਾ ਕੇਜਰੀਵਾਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਮਨਸ਼ਾ ਰੱਖਦੇ ਹਨ। ਅਰਵਿੰਦ ਕੇਜਰੀਵਾਲ ਨੇ ਸਿਆਸੀ ਧੋਖੇ ਦੀ ਨਵੀਂ ਰਵਾਇਤ ਸ਼ੁਰੂ ਕੀਤੀ ਹੈ। ਉਨ੍ਹਾਂ ’ਤੇ ਕਿਸੇ ਵੀ ਸੂਰਤ ਵਿਚ ਭਰੋਸਾ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ: CM ਚੰਨੀ ਦਾ ਹੈਲੀਕਾਪਟਰ ਰੋਕੇ ਜਾਣ ’ਤੇ PM ਨਰਿੰਦਰ ਮੋਦੀ ਨੇ ਦਿੱਤਾ ਵੱਡਾ ਬਿਆਨ

ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਦਿੱਲੀ ਵਿਚ ਆਪਣੇ ਬੱਚਿਆਂ ਦੀ ਸਹੁੰ ਖਾ ਕੇ ਕਿਹਾ ਸੀ ਕਿ ਉਹ ਚੋਣਾਂ ਤੋਂ ਬਾਅਦ ਕਿਸੇ ਨਾਲ ਵੀ ਗੱਠਜੋੜ ਨਹੀਂ ਕਰਨਗੇ ਪਰ ਇਸਦੇ ਬਾਵਜੂਦ ਉਨ੍ਹਾਂ ਕਾਂਗਰਸ ਨਾਲ ਸਮਝੌਤਾ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀ ਦਲ ਤੇ ਸਮਾਜਵਾਦੀ ਪਾਰਟੀ ਵਰਗੀਆਂ ਪਰਿਵਾਰਵਾਦ ਵਾਲੀਆਂ ਪਾਰਟੀਆਂ ਤੋਂ ਬਾਅਦ ਹੁਣ ‘ਆਪ’ ਵੀ ਪਰਿਵਾਰਵਾਦ ਵੱਲ ਵਧ ਰਹੀ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਅੱਜ ਤੱਕ ਕਦੀ ਵੀ ਕਿਸੇ ਚੋਣ ਵਿਚ ਪ੍ਰਚਾਰ ਨਹੀਂ ਕੀਤਾ ਪਰ ਪੰਜਾਬ ਵਿਚ ਉਨ੍ਹਾਂ ਭਗਵੰਤ ਮਾਨ ਲਈ ਚੋਣ ਪ੍ਰਚਾਰ ਕੀਤਾ। ਇੰਨਾ ਹੀ ਨਹੀਂ, ਉਨ੍ਹਾਂ ਜਿਸ ਤਰ੍ਹਾਂ ਭਗਵੰਤ ਮਾਨ ਨੂੰ ਆਪਣਾ ਦਿਓਰ ਮੰਨ ਕੇ ਦਿਓਰ-ਭਾਬੀ ਦਾ ਰਿਸ਼ਤਾ ਪੇਸ਼ ਕੀਤਾ ਹੈ, ਅਜਿਹਾ ਵੀ ਪਹਿਲਾਂ ਕਦੇ ਨਹੀਂ ਕੀਤਾ ਤੇ ਨਾ ਹੀ ਕਿਸੇ ਚੋਣ ਵਿਚ ਉਨ੍ਹਾਂ ਇਸ ਤਰ੍ਹਾਂ ਨਾਲ ਰਿਸ਼ਤੇਦਾਰੀ ਦੀ ਨੀਂਹ ਰੱਖ ਕੇ ਕਿਸੇ ਸੂਬੇ ਵਿਚ ਚੋਣ ਪ੍ਰਚਾਰ ਕੀਤਾ ਹੈ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਜਲੰਧਰ ਜ਼ਿਲ੍ਹੇ 'ਚ ਟਰੈਫਿਕ ਲਈ ਇਹ ਰਹੇਗਾ ਰੂਟ ਪਲਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri