RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

Saturday, Aug 22, 2026 - 04:40 PM (IST)

RP ਸਿੰਘ ਨੇ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ, ਜਲਦੀ ਠੀਕ ਹੋਣ ਦੀ ਕੀਤੀ ਕਾਮਨਾ

ਚੰਡੀਗੜ੍ਹ: ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਅੱਜ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ। ਦੱਸ ਦੇਈਏ ਕਿ ਪਿਛਲੇ ਦਿਨੀਂ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਸੁਖਬੀਰ ਬਾਦਲ 'ਤੇ ਕਿਰਪਾਨ ਨਾਲ ਹਮਲਾ ਹੋਇਆ ਸੀ, ਜਿਸ 'ਚ ਉਨ੍ਹਾਂ ਦੇ ਹੱਥ 'ਤੇ ਗੰਭੀਰ ਸੱਟ ਲੱਗੀ ਸੀ ।

ਇਹ ਵੀ ਪੜ੍ਹੋ- ਬੋਰਡ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਅਹਿਮ ਖਬਰ; ਲਿਆ ਗਿਆ ਵੱਡਾ ਫੈਸਲਾ

ਇਸ ਮੁਲਾਕਾਤ ਤੋਂ ਬਾਅਦ ਆਰ.ਪੀ. ਸਿੰਘ ਨੇ ਐਕਸ 'ਤੇ ਟਵੀਟ ਕਰਦਿਆਂ ਕਿਹਾ ਕਿ ਲੋਕਤੰਤਰ 'ਚ ਹਿੰਸਾ ਅਤੇ ਡਰਾਉਣ-ਧਮਕਾਉਣ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ। ਰਾਜਨੀਤਿਕ ਮਤਭੇਦ ਕੁਦਰਤੀ ਹਨ, ਪਰ ਉਨ੍ਹਾਂ ਨੂੰ ਹਮੇਸ਼ਾ ਗੱਲਬਾਤ, ਬਹਿਸ ਅਤੇ ਲੋਕਤੰਤਰੀ ਤਰੀਕਿਆਂ ਨਾਲ ਹੱਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੁਖਬੀਰ ਬਾਦਲ ਦੀ ਚੰਗੀ ਸਿਹਤ ਅਤੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। 

ਇਹ ਵੀ ਪੜ੍ਹੋ- ਦੁਖਦਾਈ ਖਬਰ: ਸੁਨਹਿਰੇ ਭਵਿੱਖ ਲਈ ਕੈਨੇਡਾ ਗਏ 2 ਧੀਆਂ ਦੇ ਪਿਓ ਦੀ ਮੌਤ

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Shivani Bassan

Content Editor

Related News