ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ

Tuesday, Sep 22, 2026 - 11:23 AM (IST)

ਭਾਜਪਾ ਆਗੂ RP ਸਿੰਘ ਨੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਚੁੱਕੇ ਸਵਾਲ, ਪੜ੍ਹੋ ਕੀ ਕੀਤਾ ਟਵੀਟ

ਚੰਡੀਗੜ੍ਹ : ਭਾਜਪਾ ਦੇ ਕੌਮੀ ਬੁਲਾਰੇ ਆਰ. ਪੀ. ਸਿੰਘ ਵਲੋਂ ਪੰਜਾਬ 'ਚ ਅਮਨ-ਕਾਨੂੰਨ ਦੀ ਸਥਿਤੀ ਅਤੇ ਪੰਜਾਬ ਪੁਲਸ ਦੀ ਸੁਰੱਖਿਆ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਪੰਜਾਬ ਪੁਲਸ ਦੀ ਵਰਦੀ 'ਤੇ ਹੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬੇ 'ਚ ਅਮਨ-ਕਾਨੂੰਨ ਦੀ ਸਥਿਤੀ ਇਸ ਹੱਦ ਤੱਕ ਪਹੁੰਚ ਗਈ ਹੈ ਕਿ ਕਥਿਤ ਤੌਰ 'ਤੇ ਪੁਲਸ ਮੁਲਾਜ਼ਮਾਂ ਦੀ ਸੁਰੱਖਿਆ ਲਈ ਉਨ੍ਹਾਂ ਨੂੰ ਸੜਕਾਂ 'ਤੇ ਜਾਂ ਜਨਤਕ ਅਤੇ ਨਿੱਜੀ ਵਾਹਨਾਂ 'ਚ ਸਫ਼ਰ ਕਰਦੇ ਸਮੇਂ ਪੁਲਸ ਦੀ ਵਰਦੀ ਪਹਿਨਣ ਤੋਂ ਗੁਰੇਜ਼ ਕਰਨ (ਹਾਲਾਂਕਿ ਪੁਲਸ ਵਲੋਂ ਇਸ ਖ਼ਬਰ ਨੂੰ ਇਕ ਅਫ਼ਵਾਹ ਦੱਸਿਆ ਗਿਆ ਹੈ) ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਸਰਕਾਰੀ ਬੱਸਾਂ ਚੱਲਣਗੀਆਂ ਜਾਂ ਨਹੀਂ? ਹੜਤਾਲ ਨੂੰ ਲੈ ਕੇ ਆਈ ਨਵੀਂ ਅਪਡੇਟ

ਆਰ. ਪੀ. ਸਿੰਘ ਨੇ ਸਵਾਲ ਕੀਤਾ ਕਿ ਜਿਹੜੀ ਵਰਦੀ ਨੇ ਰੋਅਬ ਕਾਇਮ ਕਰਨਾ ਹੁੰਦਾ ਹੈ ਅਤੇ ਸੁਰੱਖਿਆ ਦੀ ਭਾਵਨਾ ਪ੍ਰਦਾਨ ਕਰਨੀ ਹੁੰਦੀ ਹੈ, ਹੁਣ ਉਸ ਨੂੰ ਇਕ ਅਜਿਹੀ ਚੀਜ਼ ਮੰਨਿਆ ਜਾ ਰਿਹਾ ਹੈ, ਜੋ ਕਿਸੇ ਪੁਲਸ ਅਧਿਕਾਰੀ ਨੂੰ ਨਿਸ਼ਾਨਾ ਬਣਾ ਸਕਦੀ ਹੈ। ਉਨ੍ਹਾਂ ਨੇ ਅਖ਼ੀਰ 'ਚ ਕਿਹਾ ਕਿ ਜਦੋਂ ਪੰਜਾਬ ਪੁਲਸ ਹੀ ਸੁਰੱਖਿਅਤ ਨਹੀਂ ਹੈ ਤਾਂ ਫਿਰ ਆਮ ਜਨਤਾ ਦੀ ਰਾਖੀ ਕਿਵੇਂ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ-ਹਰਿਆਣਾ 'ਚ ਭਿਆਨਕ ਗਰਮੀ ਨੂੰ ਲੈ ਕੇ ਵੱਡੀ ਚਿਤਾਵਨੀ! 52 ਸਾਲਾਂ ਦੀ ਰਿਸਰਚ 'ਚ ਵੱਡਾ ਖ਼ੁਲਾਸਾ

ਆਰ. ਪੀ. ਸਿੰਘ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੀ ਸੁਰੱਖਿਆ ਦਾ ਮਾਮਲਾ ਹੈ, ਜਿਨ੍ਹਾਂ ਦੇ ਮੋਢਿਆਂ 'ਤੇ ਪੰਜਾਬ ਦੇ ਨਾਗਰਿਕਾਂ ਦੀ ਰਾਖੀ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੇ ਇਸ ਮੌਕੇ ਪੰਜਾਬ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਹੈ ਕਿ ਮੌਜੂਦਾ ਸਰਕਾਰ ਦੇ ਸਮੇਂ 'ਚ ਵਰਦੀ ਪਹਿਨਣਾ ਵੀ ਖ਼ਤਰੇ ਤੋਂ ਖ਼ਾਲੀ ਨਹੀਂ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e


author

Babita

Content Editor

Related News