ਭਾਜਪਾ ਆਗੂ RP ਸਿੰਘ ਦੀ ਕੈਪਟਨ ਨੂੰ ਸਲਾਹ, ਕਿਹਾ- ਸਿੱਧੂ ਦੇ ਸਲਾਹਕਾਰ 'ਤੇ ਹੋਵੇ ਪਰਚਾ ਦਰਜ

Sunday, Aug 22, 2021 - 11:47 PM (IST)

ਭਾਜਪਾ ਆਗੂ RP ਸਿੰਘ ਦੀ ਕੈਪਟਨ ਨੂੰ ਸਲਾਹ, ਕਿਹਾ- ਸਿੱਧੂ ਦੇ ਸਲਾਹਕਾਰ 'ਤੇ ਹੋਵੇ ਪਰਚਾ ਦਰਜ

ਜਲੰਧਰ,ਚੰਡੀਗੜ੍ਹ- ਭਾਜਪਾ ਦੇ ਨੈਸ਼ਨਲ ਸਪੋਕਪਰਸਨ ਆਰ.ਪੀ. ਸਿੰਘ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਸਲਾਹ ਦਿੰਦੇ ਨਜ਼ਰ ਆਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਾਲਵਿੰਦਰ ਸਿੰਘ ਮੱਲ੍ਹੀ ਖ਼ਿਲਾਫ਼ ਭਾਰਤ ਵਿਰੁੱਧ ਟਿੱਪਣੀ ਕਰਨ 'ਤੇ ਕੇਸ ਦਰਜ ਕਰਵਾਉਣਾ ਚਾਹੀਦਾ ਹੈ।

PunjabKesari

ਇਹ ਵੀ ਪੜ੍ਹੋ- ਭਾਰੀ ਮੀਂਹ ਨਾਲ ਮਕਾਨ ਦੀ ਡਿੱਗੀ ਛੱਤ, ਇਕ ਦੀ ਮੌਤ
ਇਹ ਗੱਲ ਉਨ੍ਹਾਂ ਆਪਣੇ ਟਵੀਟਰ ਹੈਂਡਲ ਰਾਹੀ ਟਵੀਟ ਕਰਦਿਆਂ ਕਹੀ, ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਭਾਰਤ ਵਿਰੁੱਧ ਟਿੱਪਣੀ ਕਰਨ ਵਾਲੇ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮੱਲ੍ਹੀ ਨੂੰ ਸਿਰਫ ਚੇਤਾਵਨੀ ਨਹੀਂ ਸਗੋਂ ਉਸ ਖ਼ਿਲਾਫ਼ ਕੇਸ ਦਰਜ ਕਰਵਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ- ਮੁੱਖ ਮੰਤਰੀ ਨੇ ਨਵਜੋਤ ਸਿੱਧੂ ਦੇ ਸਲਾਹਕਾਰਾਂ ਨੂੰ ਰਾਸ਼ਟਰ ਵਿਰੋਧੀ ਟਿੱਪਣੀਆਂ ਕਰਨ ਤੋਂ ਤਾੜਿਆ

ਦੱਸ ਦੇਈਏ ਕਿ ਕੁਝ ਦਿਨਾਂ ਪਹਿਲਾਂ ਮਾਲਵਿੰਦਰ ਸਿੰਘ ਮੱਲ੍ਹੀ ਵੱਲੋਂ ਇਕ ਬਿਆਨ ਦਿੱਤਾ ਗਿਆ ਸੀ ਕਿ ਕਸ਼ਮੀਰ ਇੱਕ ਵੱਖ ਦੇਸ਼ ਹੈ, ਭਾਰਤ ਅਤੇ ਪਾਕਿਸਤਾਨ ਇਸ 'ਤੇ ਗੈਰ ਕਾਨੂੰਨੀ ਕਬਜ਼ੇ ਕਰ ਆਪਣਾ-ਆਪਣਾ ਹੱਕ ਜਤਾ ਰਹੇ ਹਨ। 


author

Bharat Thapa

Content Editor

Related News