ਅਕਾਲੀ ਦਲ ਨਾਲ ਗੱਠਜੋੜ ਦੀਆਂ ਖ਼ਬਰਾਂ ਦੌਰਾਨ ਭਾਜਪਾ ਆਗੂ ਨੇ ਦੱਸੀ ਕੇਂਦਰੀ ਲੀਡਰਸ਼ਿਪ ਦੇ ਦਿਲ ਦੀ ਗੱਲ

Friday, Nov 25, 2022 - 06:46 PM (IST)

ਅਕਾਲੀ ਦਲ ਨਾਲ ਗੱਠਜੋੜ ਦੀਆਂ ਖ਼ਬਰਾਂ ਦੌਰਾਨ ਭਾਜਪਾ ਆਗੂ ਨੇ ਦੱਸੀ ਕੇਂਦਰੀ ਲੀਡਰਸ਼ਿਪ ਦੇ ਦਿਲ ਦੀ ਗੱਲ

ਪਟਿਆਲਾ/ਪਾਤੜਾਂ (ਮਨਦੀਪ ਸਿੰਘ ਜੋਸਨ/ਸੁਖਦੀਪ ਮਾਨ) : ਪੰਜਾਬ ਭਾਜਪਾ ਦੇ ਬੁਲਾਰੇ ਅਤੇ ਧੜੱਲੇਦਾਰ ਨੇਤਾ ਹਰਜੀਤ ਸਿੰਘ ਗਰੇਵਾਲ ਨੇ ਅੱਜ ਆਖਿਆ ਹੈ ਕਿ ਕੇਂਦਰੀ ਭਾਜਪਾ ਹਾਈਕਮਾਂਡ ਪੰਜਾਬ ਅੰਦਰ ਕਦੇ ਵੀ ਅਕਾਲੀ ਦਲ ਨਾਲ ਸਮਝੌਤਾ ਨਹੀਂ ਕਰੇਗੀ ਅਤੇ ਨਾ ਹੀ ਪੰਜਾਬ ਭਾਜਪਾ ਦੇ ਨੇਤਾ ਇਸ ਲਈ ਤਿਆਰ ਹਨ।

ਇਹ ਵੀ ਪੜ੍ਹੋ : ਬੱਸ 'ਚ ਮਿਲੀ ਅਣਜਾਣ ਕੁੜੀ ਤੋਂ ਸ਼ੁਰੂ ਹੋਈ ਕਹਾਣੀ,ਬ੍ਰਾਜ਼ੀਲ 'ਚ ਫਸਿਆ ਪੁੱਤ, ਪਿਓ ਨੂੰ ਆਇਆ ਬ੍ਰੇਨ ਅਟੈਕ

ਹਰਜੀਤ ਸਿੰਘ ਗਰੇਵਾਲ ਨੇ ਆਖਿਆ ਕਿ ਸੁਖਬੀਰ ਬਾਦਲ ਦੇ ਹੁੰਦਿਆਂ ਅਕਾਲੀ ਦਲ ਇਸ ਸਮੇਂ ਡੁੱਬਦੀ ਹੋਈ ਕਿਸ਼ਤੀ ਹੈ ਤੇ ਆਉਣ ਵਾਲੇ ਸਮੇਂ ਅੰਦਰ ਅਕਾਲੀ ਦਲ ਖੇਰੂੰ-ਖੇਰੂੰ ਹੋ ਕੇ ਰਹਿ ਜਾਵੇਗਾ ਕਿਉਂਕਿ ਪੰਥਕ ਪਾਰਟੀ ਨੂੰ ਇਸ ਸਮੇਂ ਇੱਕ ਪਰਿਵਾਰ ਦੀ ਪਾਰਟੀ ਬਣਾਇਆ ਜਾ ਚੁੱਕਾ ਹੈ। ਉਨ੍ਹਾਂ ਆਖਿਆ ਕਿ ਅਕਾਲੀ ਦਲ ਦਾ ਪੰਜਾਬ ਅੰਦਰ ਕੋਈ ਜਨ ਅਧਾਰ ਨਹੀਂ ਹੈ ਤੇ ਆ ਰਹੀਆਂ ਚੋਣਾਂ ਵਿੱਚ ਇਹ ਗੱਲ ਅਕਾਲੀ ਦਲ ਨੂੰ ਭਲੀਭਾਂਤ ਪਤਾ ਚੱਲ ਜਾਵੇਗੀ।

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼

ਹਰਜੀਤ ਗਰੇਵਾਲ ਨੇ ਦਾਅਵਾ ਕੀਤਾ ਕਿ ਗੁਜਰਾਤ ਅਤੇ ਹਿਮਾਚਲ ਵਿੱਚ ਬਹੁਮਤ ਨਾਲ ਸਰਕਾਰਾਂ ਬਣਾਕੇ ਭਾਜਪਾ ਪੰਜਾਬ ਅਤੇ ਦਿੱਲੀ ਦੀਆਂ ਐੱਮ. ਸੀ. ਚੋਣਾਂ ਅੰਦਰ ਵੀ ਆਪਣੇ ਮੇਅਰ ਬਣਾਵੇਗੀ। ਉਨ੍ਹਾਂ ਆਖਿਆ ਕਿ ਭਾਜਪਾ ਆਪਣੇ ਦਮ 'ਤੇ ਪੰਜਾਬ ਅੰਦਰ ਚੋਣਾਂ ਲੜੇਗੀ ਤੇ ਇਸ ਲਈ ਉਨ੍ਹਾਂ ਨੇ ਤਿਆਰੀ ਆਰੰਭ ਕਰ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸੂਬੇ ਦੇ ਲੋਕ ਭਾਜਪਾ ਨੂੰ ਚਾਹੁੰਦੇ ਹਨ ਤੇ ਆਉਣ ਵਾਲੇ ਸਮੇਂ ਅੰਦਰ ਅਕਾਲੀ ਦਲ ਦੇ ਬਹੁਤ ਸੀਨੀਅਰ ਨੇਤਾ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।

ਇਹ ਵੀ ਪੜ੍ਹੋ : ਦੁਬਈ ਦੇ ਸਖ਼ਤ ਕਾਨੂੰਨ ਦੀ ਜਕੜ ’ਚ ਫਸਿਆ ਤਰਨਤਾਰਨ ਦਾ ਨੌਜਵਾਨ, ਪਿੱਛੋਂ ਪਿਓ ਨੇ ਦਿੱਤੀ ਖ਼ੁਦਕੁਸ਼ੀ ਦੀ ਧਮਕੀ

ਹਰਜੀਤ ਗਰੇਵਾਲ ਨੇ ਆਖਿਆ ਕਿ ਪੰਜਾਬ ਵਿੱਚ ਝਾੜੂ ਤੀਲਾ ਤੀਲਾ ਹੋਣ ਲਈ ਤਿਆਰ ਹੈ। ਉਨ੍ਹਾਂ ਆਖਿਆ ਕਿ ਗੁਜਰਾਤ ਤੇ ਹਿਮਾਚਲ ਅੰਦਰ ਤਾਂ ਇਨ੍ਹਾਂ ਦੀਆਂ ਜ਼ਮਾਨਤਾਂ ਵੀ ਜਬਤ ਹੋ ਜਾਣਗੀਆਂ। ਗਰੇਵਾਲ ਨੇ ਆਖਿਆ ਕਿ ਲੋਕਾਂ ਨੇ ਬੇਸ਼ੱਕ ਬਦਲਾਅ ਲਈ ਵੋਟਾਂ ਪਾਈਆਂ ਪਰ 8 ਮਹੀਨਿਆਂ ਵਿੱਚ ਹੀ ਲੋਕਾਂ ਨੂੰ ਸਮਝ ਪੈ ਚੁੱਕੀ ਹੈ ਕਿ ਇਹ ਬਦਲਾਅ ਨਹੀਂ ਬਦਲਾ ਲਊ ਸਰਕਾਰ ਹੈ, ਜਿਸ ਕੋਲੋਂ ਸੂਬੇ ਅੰਦਰ ਲਾਅ ਐਂਡ ਆਰਡਰ ਦੀ ਸਥਿਤੀ ਬਣਾ ਕੇ ਨਹੀਂ ਰੱਖੀ ਜਾ ਰਹੀ ਹੈ। ਗਰੇਵਾਲ ਨੇ ਆਖਿਆ ਕਿ ਪੰਜਾਬ ਦੇ ਲੋਕ ਭਾਜਪਾ ਨੂੰ ਚਾਹੁੰਦੇ ਹਨ ਤੇ ਬਹੁਤ ਸਾਰੇ ਵੱਡੇ ਅਕਾਲੀ ਨੇਤਾ ਹੁਣ ਪੰਜਾਬ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਲਈ ਤਿਆਰ ਹਨ।ਗਰੇਵਾਲ ਨੇ ਇਹ ਸ਼ਬਦ ਅੱਜ ਇੱਥੇ ਉੱਘੇ ਸਮਾਜ ਸੇਵਕ ਅਤੇ ਨੇਤਾ ਜਨਕ ਰਾਜ ਕਲਵਾਨੂੰ ਦੀ ਭਰਜਾਈ ਦੇ ਸ਼ੋਕ ਸਮਾਗਮ ਵਿੱਚ ਹਿੱਸਾ ਲੈਣ ਤੋਂ ਬਾਅਦ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਗਿੰਨੀ ਢਿੱਲੋਂ ਵੀ ਹਾਜਰ ਸਨ।

ਇਹ ਵੀ ਪੜ੍ਹੋ :  1000 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਨੂੰ ਪੰਜਾਬ ਸਰਕਾਰ ਦੇਣ ਜਾ ਰਹੀ ਵੱਡੀ ਖ਼ੁਸ਼ਖ਼ਬਰੀ, ਖਰੜਾ ਤਿਆਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News