ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ ''ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ

Saturday, Aug 12, 2023 - 06:50 PM (IST)

ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ, ਕਾਂਗਰਸ ਛੱਡ ਕੇ ਭਾਜਪਾ ''ਚ ਸ਼ਾਮਲ ਹੋਏ ਇਸ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ

ਸ੍ਰੀ ਮੁਕਤਸਰ ਸਾਹਿਬ( ਕੁਲਦੀਪ ਰਿਣੀ)- ਸ੍ਰੀ ਮੁਕਤਸਰ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਭਾਜਪਾ ਨੇਤਾ ਸਰਬਜੀਤ ਸਿੰਘ ਕਾਕਾ ਬਰਾੜ ਲੱਖੇਵਾਲੀ ਦੀ ਗੋਲੀ ਦੀ ਗੋਲ਼ੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਉਹ 4 ਮਹੀਨੇ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਸਨ।  ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲ਼ੀ ਕਿਵੇਂ ਲੱਗੀ ਜਾਂ ਕਿਸ ਨੇ ਮਾਰੀ। ਦੱਸ ਦੇਈਏ ਕਿ ਲੱਖੇਵਾਲੀ ਦੀ ਲੁਧਿਆਣਾ ਦੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋਣ ਦਾ ਮਾਮਲਾ ਸਾਹਮਣੇ ਆ ਰਿਹਾ ਹੈ। ਹਾਲਾਂਕਿ ਪੀੜਤ ਪਰਿਵਾਰ ਅੱਜ ਪੁਲਸ ਨੂੰ ਆਪਣੇ ਬਿਆਨ ਦਰਜ ਕਰਵਾ ਸਕਦਾ ਹੈ ਕਿਉਂਕਿ ਇਸ ਤੋਂ ਪਹਿਲਾਂ ਪਰਿਵਾਰ ਦੇ ਕਿਸੇ ਵੀ ਮੈਂਬਰ ਵੱਲੋਂ ਬਿਆਨ ਨਹੀਂ ਦਿੱਤੇ ਗਏ ਸਨ।

ਇਹ ਵੀ ਪੜ੍ਹੋ- ਜਲੰਧਰ ਦੇ 2 ਸਕੇ ਭਰਾਵਾਂ ਦੇ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਜਿਗਰੀ ਯਾਰ ਨੇ ਕਮਾਇਆ ਧ੍ਰੋਹ

ਯੂਥ ਕਾਂਗਰਸ ਵਿੱਚ ਵੀ ਰਹੇ ਕਾਕਾ ਲੱਖੇਵਾਲੀ
ਸਰਬਜੀਤ ਸਿੰਘ ਕਾਕਾ ਲੱਖੇਵਾਲੀ ਵੀ ਲੰਮੇ ਸਮੇਂ ਤੋਂ ਯੂਥ ਕਾਂਗਰਸ ਵਿੱਚ ਰਹੇ ਸਨ। ਫਿਰ ਉਹ ਵੱਡਾ ਮਾਰੋਟ ਦੇ ਲੱਖੇਵਾਲੀ ਜ਼ੋਨ ਤੋਂ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਬਣੇ। ਉਹ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਮੰਨੇ ਜਾਂਦੇ ਰਹੇ ਹਨ।

ਚੱਲ ਰਿਹਾ ਸੀ ਪਰਿਵਾਰਕ ਝਗੜਾ 
ਸੂਤਰਾਂ ਮੁਤਾਬਕ ਪਰਿਵਾਰ 'ਚ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਝਗੜੇ ਦਾ ਕਾਰਨ ਗੋਲੀ ਦੱਸੀ ਜਾ ਰਹੀ ਹੈ। ਹਾਲਾਂਕਿ ਗੋਲੀਬਾਰੀ ਦੀ ਘਟਨਾ ਇੱਕ ਹਾਦਸਾ ਹੈ ਜਾਂ ਕਿਸੇ ਵੱਲੋਂ ਮਾਰਿਆ ਗਿਆ ਹੈ। ਪਰਿਵਾਰਕ ਮੈਂਬਰਾਂ ਵੱਲੋਂ ਪੁਲਸ ਕੋਲ ਬਿਆਨ ਦਰਜ ਕਰਵਾਉਣ ਤੋਂ ਬਾਅਦ ਹੀ ਇਹ ਸਾਰੇ ਸਵਾਲ ਸਾਹਮਣੇ ਆਉਣਗੇ।

ਇਹ ਵੀ ਪੜ੍ਹੋ- ਪਲਾਂ 'ਚ ਉੱਜੜਿਆ ਪਰਿਵਾਰ, ਤੀਜੀ ਜਮਾਤ 'ਚ ਪੜ੍ਹਦੀ ਕੁੜੀ ਨੂੰ ਸੱਪ ਨੇ ਡੱਸਿਆ, ਤੜਫ਼-ਤੜਫ਼ ਕੇ ਹੋਈ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News