ਲੁਧਿਆਣਾ ਤੋਂ ਵੱਡੀ ਖ਼ਬਰ : ਪੈਟਰੋਲ ਪੰਪ ਲੁੱਟ ਮਾਮਲੇ 'ਚ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ

Friday, Nov 18, 2022 - 03:41 PM (IST)

ਲੁਧਿਆਣਾ ਤੋਂ ਵੱਡੀ ਖ਼ਬਰ : ਪੈਟਰੋਲ ਪੰਪ ਲੁੱਟ ਮਾਮਲੇ 'ਚ ਭਾਜਪਾ ਆਗੂ ਦਾ ਪੁੱਤਰ ਗ੍ਰਿਫ਼ਤਾਰ

ਲੁਧਿਆਣਾ : ਲੁਧਿਆਣਾ ਪੁਲਸ ਵੱਲੋਂ ਭਾਜਪਾ ਆਗੂ ਦੇ ਪੁੱਤਰ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਸ ਨੇ ਭਾਜਪਾ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਪੁੱਤਰ ਉਦੇਰਾਜ ਸਿੰਘ ਅਤੇ ਉਸ ਦੇ ਸਾਥੀ ਅੰਮ੍ਰਿਤਰਾਜ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸਾਹਿਬ 'ਚ 'ਅਨੰਦ ਕਾਰਜ' ਵੇਲੇ ਗ੍ਰੰਥੀ ਸਿੰਘ ਨੇ ਜੋ ਕੀਤਾ, ਹੈਰਾਨ ਰਹਿ ਗਈਆਂ ਸਭ ਸੰਗਤਾਂ

ਲੁਧਿਆਣਾ 'ਚ ਪੈਟਰੋਲ ਪੰਪ ਦੀ ਕੀਤੀ ਗਈ ਲੁੱਟ ਦੇ ਮਾਮਲੇ 'ਚ ਇਹ ਗ੍ਰਿਫ਼ਤਾਰੀ ਪੁਲਸ ਵੱਲੋਂ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਆਗੂ ਸੁਖਮਿੰਦਰਪਾਲ ਸਿੰਘ ਗਰੇਵਾਲ ਦਾ ਸਪੱਸ਼ਟੀਕਰਨ ਸਾਹਮਣੇ ਆਇਆ ਹੈ।  

ਇਹ ਵੀ ਪੜ੍ਹੋ : ਲੁਧਿਆਣਾ 'ਚ ਤਸਕਰਾਂ ਦਾ ਪੁਲਸ ਨੂੰ ਖੁੱਲ੍ਹਾ ਚੈਲੰਜ, ਸਰਚ ਮੁਹਿੰਮ ਦੇ 24 ਘੰਟੇ ਮਗਰੋਂ ਨਸ਼ਾ ਵੇਚਣ ਦੀ ਵੀਡੀਓ ਵਾਇਰਲ

ਉਨ੍ਹਾਂ ਨੇ ਦੱਸਿਆ ਕਿ ਸਾਲ 2015 'ਚ ਉਨ੍ਹਾਂ ਨੇ ਉਦੇਰਾਜ ਸਿੰਘ ਅਤੇ ਆਪਣੀ ਪਤਨੀ ਜਸਵੀਰ ਕੌਰ ਨੂੰ ਬੇਦਖ਼ਲ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਉਨ੍ਹਾਂ ਤੋਂ ਵੱਖ ਰਹਿ ਰਹੇ ਹਨ। ਉਨ੍ਹਾਂ ਦਾ ਅਤੇ ਉਨ੍ਹਾਂ ਦੇ ਪਰਿਵਾਰ ਦਾ ਉਨ੍ਹਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News