ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਹਰਿਆਣਾ ’ਚ SYL ਨੂੰ ਲੈ ਕੇ ਦਿੱਤੀ ਗਾਰੰਟੀ ’ਤੇ ਘੇਰੀ ‘ਆਪ’ ਸਰਕਾਰ
Tuesday, Apr 19, 2022 - 10:39 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਭਾਜਪਾ ਦੇ ਸੂਬਾਈ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਆਮ ਆਦਮੀ ਪਾਰਟੀ ਦੇ ਹਰਿਆਣਾ ਦੇ ਇੰਚਾਰਜ ਸੁਸ਼ੀਲ ਗੁਪਤਾ ਵੱਲੋਂ ਐੱਸ. ਵਾਈ. ਐੱਲ. ਦੇ ਪਾਣੀ ਨੂੰ ਲੈ ਕੇ ਦਿੱਤੀ ਗਾਰੰਟੀ ’ਤੇ ‘ਆਪ’ ਸਰਕਾਰ ਨੂੰ ਘੇਰਿਆ ਹੈ। ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਕਰਦਿਆਂ ਕਿਹਾ ਕਿ ਕੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਪੁੱਛ ਕੇ ‘ਆਪ’ ਨੇ ਗਾਰੰਟੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਦਾ ਪਾਣੀ ਖੋਹ ਕੇ ਦਿੱਲੀ ਤੇ ਹਰਿਆਣਾ ਨੂੰ ਦੇਣਾ ਚਾਹੁੰਦਾ ਹੈ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਕਿਹਾ ਕਿ ਤੁਸੀਂ ਗੋਡੇ ਨਾ ਟੇਕ ਦੇਣਾ।
ਇਹ ਵੀ ਪੜ੍ਹੋ : ਬਿਜਲੀ ਮੰਤਰੀ ਹਰਭਜਨ ਸਿੰਘ ਦਾ SC ਵਰਗ ਨੂੰ ਮੁਫ਼ਤ ਬਿਜਲੀ ’ਤੇ ਸਪੱਸ਼ਟੀਕਰਨ, ਕਹੀ ਇਹ ਗੱਲ
ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ (ਆਪ) ਦੇ ਹਰਿਆਣਾ ਇੰਚਾਰਜ ਸੁਸ਼ੀਲ ਗੁਪਤਾ ਨੇ ਅੱਜ ‘ਆਪ’ ਦੇ ਜ਼ੋਨਲ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ ਕਿਹਾ ਕਿ 2024 ’ਚ ਹਰਿਆਣਾ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ’ਤੇ 2025 ’ਚ ਐੱਸ. ਵਾਈ. ਐੱਲ. ਦਾ ਪਾਣੀ ਹਰਿਆਣੇ ਦੇ ਹਰ ਪਿੰਡ ’ਚ ਪਹੁੰਚੇਗਾ। ਉਨ੍ਹਾਂ ਕਿਹਾ ਕਿ ਇਹ ਸਾਡਾ ਵਾਅਦਾ ਨਹੀਂ ਬਲਕਿ ਗਾਰੰਟੀ ਹੈ। ਉਨ੍ਹਾਂ ਤੰਜ਼ ਕੱਸਦਿਆਂ ਕਿਹਾ ਕਿ ਅੱਜ ਤੱਕ ਕੇਂਦਰ ਜਾਂ ਸੂਬਾ ਸਰਕਾਰ ਦੀ ਸਰਕਾਰ ਨੇ ਹਰਿਆਣਾ ਦੇ ਕਿਸੇ ਵੀ ਪਿੰਡ ’ਚ ਐੱਸ. ਵਾਈ. ਐੱਲ. ਦਾ ਪਾਣੀ ਨਹੀਂ ਪਹੰੁਚਾਇਆ, ਹੁਣ ਆਮ ਆਦਮੀ ਪਾਰਟੀ ਨੇ ਠਾਣ ਲਿਆ ਹੈ ਕਿ ਹਰਿਆਣਾ ਸੂਬੇ ਦੇ ਹਰ ਖੇਤ ’ਚ ਪਾਣੀ ਪਹੁੰਚਾਉਣਾ ਹੈ।