ਕੇਂਦਰ ਨਾਲ ਮੀਟਿੰਗ ਤੋਂ ਪਹਿਲਾਂ ਜਿਆਣੀ ਦਾ ਵੱਡਾ ਬਿਆਨ, ਕਿਸਾਨਾਂ ਦੀ ਨੀਅਤ ’ਤੇ ਚੁੱਕੇ ਸਵਾਲ

Thursday, Jan 07, 2021 - 04:54 PM (IST)

ਨਵੀਂ ਦਿੱਲੀ/ਚੰਡੀਗੜ੍ਹ: ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਦਿੱਲੀ ਦੀਆਂ ਸਰਹੱਦਾਂ ’ਤੇ ਬੀਤੇ 43 ਦਿਨਾਂ ਤੋਂ ਕਿਸਾਨ ਡਟੇ ਹੋਏ ਹਨ। 8 ਜਨਵਰੀ ਨੂੰ ਸਰਕਾਰ ਅਤੇ ਕਿਸਾਨਾਂ ਦੇ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਹੋਵੇਗੀ ਪਰ ਇਸ ਤੋਂ ਪਹਿਲਾਂ ਬੀ.ਜੇ.ਪੀ ਆਗੂ ਸੁਰਜੀਤ ਕੁਮਾਰ ਜਿਆਣੀ ਨੇ ਕਿਸਾਨਾਂ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਨੀਅਤ ਸਾਫ਼ ਨਹੀਂ ਹੈ। ਉਹ ਫ਼ੈਸਲਾ ਕਰਨ ਦੀ ਨੀਅਤ ਨਾਲ ਧਰਨੇ ’ਤੇ ਨਹੀਂ ਬੈਠੀਆਂ। ਉਹ ਧਰਨਾ ਖ਼ਤਮ ਨਹੀਂ ਕਰਨਾ ਚਾਹੁੰਦੇ ਕਿਉਂਕਿ ਉਹ ਚੋਣਾਂ ਲੜਨਾ ਚਾਹੁੰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਜਦੋਂ ਵੀ ਕੋਈ ਇੰਨੇ ਵੱਡੇ ਪੱਧਰ ਤੇ ਅੰਦੋਲਨ ਹੋਇਆ ਤਾਂ ਉਸ ’ਚੋਂ ਇਕ ਪਾਰਟੀ ਜਨਮ ਲੈਂਦੀ ਹੈ। ਉਹ ਚਾਹੁੰਦੇ ਹਨ ਕਿ ਬੀਜੇਪੀ ਸਰਕਾਰ ਉਨ੍ਹਾਂ ਨੂੰ ਫੜ੍ਹ ਕੇ ਅੰਦਰ ਕਰੇ ਤੇ ਬਦਨਾਮ ਹੋ ਜਾਵੇ। ਇਸ ਤੋਂ ਬਾਅਦ ਜਦੋਂ ਉਹ ਵਾਪਸ ਜਾਣ ਤਾਂ ਲੋਕ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕਰਨ ਤੇ ਚੋਣਾਂ ਲੜਨ। ਕਿਸਾਨ ਦੀ ਨੀਤੀ ਨਾਲ ਕਿਸਾਨ ਜਥੇਬੰਦੀਆਂ ਨਹੀਂ ਆਈਆਂ ਕਿਉਂਕਿ ਜੇਕਰ ਇਹ ਕਿਸਾਨ ਦੀ ਨੀਤੀ ਨਾਲ ਆਉਂਦੇ ਤਾਂ ਦੋ ਮਿੰਟ ’ਚ ਫ਼ੈਸਲਾ ਹੋ ਜਾਣਾ ਸੀ ਕਿਉਂਕਿ ਸਰਕਾਰ ਕਿਸਾਨਾਂ ਦੀ ਹੈ ਤੇ ਉਨ੍ਹਾਂ ਦੀ ਚਿੰਤਾ ਕਰਦੀ ਹੈ। 

ਇਹ ਵੀ ਪੜ੍ਹੋ : ਅੰਮਿ੍ਰਤਸਰ ’ਚ ਵੱਡੀ ਵਾਰਦਾਤ, ਡਾਕਟਰ ਬੀਬੀ ਨੂੰ ਘਰ ’ਚ ਬੰਧਕ ਬਣਾ ਦਿੱਤਾ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜ਼ਾਮ

ਇਥੇ ਇਹ ਵੀ ਦੱਸ ਦੇਈਏ ਕਿ ਬੀਜੇਪੀ ਆਗੂ ਆਗੂ ਸੁਰਜੀਤ ਕੁਮਾਰ ਜਿਆਨੀ ਅੱਜ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਜਾ ਰਹੇ ਹਨ। ਮੀਟਿੰਗ ਬਾਰ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਦੀ ਚਿੰਤਾ ਹੈ ਕਿ ਉਨ੍ਹਾਂ ਦਾ ਫ਼ੈਸਲਾ ਹੋਵੇ ਤਾਂ ਜੋ ਉਹ ਆਪਣੇ ਘਰਾਂ ਨੂੰ ਜਾਣ ਪਰ ਕਿਸਾਨ ਜਥੇਬੰਦੀਆਂ ਦੀਆਂ ਨੀਅਤ ਫ਼ੈਸਲਾ ਕਰਨ ਦੀ ਨਹੀਂ ਹੈ। ਜੇਕਰ ਕਿਸਾਨ ਨੀਤੀ ਦੀ ਗੱਲ ਕਰੀਏ ਤਾਂ ਫ਼ੈਸਲਾ 2 ਮਿੰਟ ਹੋ ਜਾਣਾ ਸੀ ਪਰ ਉਹ ਤਾਂ ਖੁਆਬ ਹੀ ਕੁਝ ਹੋਰ ਪਾਲੀ ਬੈਠੇ ਹਨ। 

ਇਹ ਵੀ ਪੜ੍ਹੋ : ਦਿਲਜੀਤ ਦੁਸਾਂਝ ਨੂੰ ਟੈਗ ਕਰ ਨਵਜੋਤ ਸਿੱਧੂ ਨੇ ਕੀਤਾ ਟਵੀਟ, ਕਿਹਾ ‘ਜੁੱਗ-ਜੁੱਗ ਜੀਓ’

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


Baljeet Kaur

Content Editor

Related News