ਪੇਂਡੂ ਵਿਕਾਸ ਫੰਡ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ

Tuesday, May 16, 2023 - 07:03 PM (IST)

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ’ਚ ‘ਆਪ’ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਉਹ ਕੇਂਦਰ ਵੱਲੋਂ ਦਿੱਤੇ ਗਏ ਪੇਂਡੂ ਵਿਕਾਸ ਫੰਡ ਦੇ ਪ੍ਰਬੰਧਾਂ ਦੀ ਜਾਣਬੁੱਝ ਕੇ ਉਲੰਘਣਾ ਕਰ ਰਹੀ ਹੈ। ‘ਆਪ’ ਸਰਕਾਰ ਆਰ. ਡੀ. ਐੱਫ. ਤਹਿਤ ਦਿੱਤੇ ਫੰਡ ਦੀ ਦੁਰਵਰਤੋਂ ਕਰ ਰਹੀ ਹੈ। ਸੂਬੇ ਨੂੰ ਪਹਿਲਾਂ ਦਿੱਤੀ ਗਈ ਰਾਸ਼ੀ ਹੋਰ ਮਦਾਂ ’ਚ ਗ਼ਲਤ ਦਿਸ਼ਾ ’ਚ ਭੇਜੀ ਗਈ ਸੀ, ਜੋ ਆਰ. ਡੀ. ਐੱਫ. ਦੀ ਭਾਵਨਾ ਦੇ ਅਨੁਸਾਰ ਨਹੀਂ ਸੀ।

ਇਹ ਖ਼ਬਰ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਰੋਡਵੇਜ਼/PRTC ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਦਿੱਤੇ ਇਹ ਹੁਕਮ

ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪੇਂਡੂ ਵਿਕਾਸ ਫੰਡ ਜਾਰੀ ਕਰਨ ’ਚ ਅਸਫ਼ਲ ਰਹਿਣ ’ਤੇ ਭਾਰਤ ਸਰਕਾਰ ਵਿਰੁੱਧ ਸੁਪਰੀਮ ਕੋਰਟ ਵਿਚ ਜਾਣ ਦੀਆਂ ਰਿਪੋਰਟਾਂ ’ਤੇ ਇਤਰਾਜ਼ ਜਤਾਉਂਦੇ ਹੋਏ ਭਾਜਪਾ ਨੇਤਾ ਨੇ ਕਿਹਾ ਕਿ ਆਰ. ਡੀ. ਐੱਫ. ਪੇਂਡੂ ਵਿਕਾਸ ਅਤੇ ਵਿਕਾਸ ਲਈ ਹੈ।

ਇਹ ਖ਼ਬਰ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ 30 ਤੱਕ ਮੁਲਤਵੀ

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸਿਆਸੀ ਉਦੇਸ਼ਾਂ ਦੀ ਪੂਰਤੀ ਲਈ ਕੇਂਦਰ ਵੱਲੋਂ ਅਲਾਟ ਕੀਤੇ ਫੰਡਾਂ ਨੂੰ ਵੱਖ-ਵੱਖ ਮਦਾਂ ਦੀ ਰਕਮ ਹੋਰ ਮਦਾਂ ’ਤੇ ਖਰਚ ਕਰ ਰਹੀ ਹੈ। ਸੂਬੇ ਕੋਲ ਕੁੱਲ ਵਿੱਤੀ ਅਨੁਸ਼ਾਸਨਹੀਣਤਾ ਵਿਚ ਲਿਪਤ ਹੋਣ ਤੋਂ ਬਾਅਦ ਚੋਟੀ ਦੀ ਅਦਾਲਤ ’ਚ ਜਾਣ ਦਾ ਕੋਈ ਅਧਿਕਾਰ ਨਹੀਂ ਹੈ।


Manoj

Content Editor

Related News