ਪੈਦਲ ਯਾਤਰਾ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਰਾਹੁਲ ਗਾਂਧੀ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

Friday, Dec 30, 2022 - 09:16 PM (IST)

ਪੈਦਲ ਯਾਤਰਾ ਨੂੰ ਲੈ ਕੇ ਭਾਜਪਾ ਆਗੂ ਤਰੁਣ ਚੁੱਘ ਨੇ ਰਾਹੁਲ ਗਾਂਧੀ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ

ਚੰਡੀਗੜ੍ਹ (ਬਿਊਰੋ) : ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੈਦਲ ਯਾਤਰਾ ਨੂੰ ਲੈ ਕੇ ਕਾਂਗਰਸ ਆਗੂ ਰਾਹੁਲ ਗਾਂਧੀ ’ਤੇ ਤਿੱਖੇ ਨਿਸ਼ਾਨੇ ਵਿੰਨ੍ਹੇ ਹਨ। ਚੁੱਘ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਪੈਦਲ ਯਾਤਰਾ ਲੰਬੇ ਸਮੇਂ ਤੋਂ ਵੈਂਟੀਲੇਟਰ 'ਤੇ ਚੱਲ ਰਹੀ ਕਾਂਗਰਸ ਨੂੰ ਮੁੜ ਸੁਰਜੀਤ ਕਰਨ ਲਈ ਟ੍ਰੈਡਮਿਲ ਵਾਕ ਵਾਂਗ ਹੈ। ਚੁੱਘ ਨੇ ਇਸ ਗੱਲ ’ਤੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਕਿ ਰਾਹੁਲ ਗਾਂਧੀ ਹਰ ਰੋਜ਼ ਕੁਝ ਗਜ਼ ਦੀ ਦਿਖਾਵਟੀ ਸੈਰ ਕਰਕੇ ਦੇਸ਼ ਦੇ ਹਿੱਤ ਲਈ ਜ਼ੁਬਾਨੀ ਸੇਵਾ ਕਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : Live ਹੋ ਕੇ ਨੌਜਵਾਨ ਨੇ CM ਮਾਨ ਨੂੰ ਦਿੱਤੀ ਧਮਕੀ, ਰਿਵਾਲਵਰ ਦਿਖਾ ਕੇ ਬੋਲਿਆ...

ਉਨ੍ਹਾਂ ਕਿਹਾ ਕਿ ਦੇਸ਼ ਜਾਂ ਸੂਬੇ ਨੂੰ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਬਜਾਏ ਉਹ ਸਿਆਸੀ ਲਾਹਾ ਲੈਣ ਲਈ ਜ਼ਿਆਦਾ ਫੋਟੋ ਸੈਸ਼ਨ ਕਰ ਰਹੇ ਹਨ। ਕਾਂਗਰਸ ਦੇਸ਼ ਭਰ ’ਚ ਢਹਿ-ਢੇਰੀ ਹੋ ਰਹੀ ਹੈ ਅਤੇ ਰਾਹੁਲ ਗਾਂਧੀ ਦੀ ਪੈਦਲ ਯਾਤਰਾ ਪਾਰਟੀ ਦੀ ਆਈ. ਸੀ. ਯੂ. ’ਚੋਂ ਬਾਹਰ ਆਉਣ ਦੀ ਬੇਚੈਨੀ ਦਾ ਪ੍ਰਗਟਾਵਾ ਹੈ।

ਇਹ ਖ਼ਬਰ ਵੀ ਪੜ੍ਹੋ : ਮਾਲਬਰੋਜ਼ ਸ਼ਰਾਬ ਫੈਕਟਰੀ ਧਰਨੇ ’ਚ ਪਹੁੰਚੇ ਰਾਜੇਵਾਲ, ‘ਆਪ’ ਸਰਕਾਰ ਨੂੰ ਕਹਿ ਦਿੱਤੀ ਵੱਡੀ ਗੱਲ


author

Manoj

Content Editor

Related News