ਪ੍ਰਧਾਨ ਮੰਤਰੀ ਮੋਦੀ ਨੂੰ 'ਗੁਰਪੁਰਬ' ਮੌਕੇ ਨਾ ਸੱਦਣ 'ਤੇ ਛਿੜੀ ਬਹਿਸ, ਭਾਜਪਾ ਆਗੂ ਨੇ ਆਖੀ ਵੱਡੀ ਗੱਲ

Thursday, Jan 07, 2021 - 01:16 PM (IST)

ਪ੍ਰਧਾਨ ਮੰਤਰੀ ਮੋਦੀ ਨੂੰ 'ਗੁਰਪੁਰਬ' ਮੌਕੇ ਨਾ ਸੱਦਣ 'ਤੇ ਛਿੜੀ ਬਹਿਸ, ਭਾਜਪਾ ਆਗੂ ਨੇ ਆਖੀ ਵੱਡੀ ਗੱਲ

ਚੰਡੀਗੜ੍ਹ (ਸ਼ਰਮਾ) : ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਰੋਹਾਂ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਾ ਸੱਦਣ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਦਿੱਤਾ ਗਿਆ ਬਿਆਨ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿਆਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਆਪਣੇ ਫ਼ੈਸਲੇ ਲੈਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਖੰਨਾ 'ਚ ਇਨਸਾਨੀਅਤ ਸ਼ਰਮਸਾਰ, ਹਵਸ ਦੇ ਭੁੱਖੇ ਨੇ ਫ਼ੌਜੀ ਦੀ ਬਜ਼ੁਰਗ ਮਾਂ ਨਾਲ ਕੀਤਾ ਜਬਰ-ਜ਼ਿਨਾਹ

ਕਿਸਾਨ ਅੰਦੋਲਨ ਦੇ ਨਾਂ ’ਤੇ ਐਸ. ਜੀ. ਪੀ. ਸੀ. ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਤਾਬਦੀ ਸਮਾਰੋਹ 'ਚ ਨਾ ਬੁਲਾਉਣ ਦੇ ਫ਼ੈਸਲੇ ’ਤੇ ਹੈਰਾਨੀ ਜ਼ਾਹਰ ਕਰਦੇ ਹੋਏ ਚੁੱਘ ਨੇ ਕਿਹਾ ਕਿ ਉਹ ਇਸ ਗੱਲ 'ਤੇ ਹੈਰਾਨ ਹਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਨਰਿੰਦਰ ਮੋਦੀ ਦੀ ਕੈਬਨਿਟ 'ਚ 6 ਸਾਲ ਤੱਕ  ਕੈਬਨਿਟ ਮੰਤਰੀ ਰਹੀ ਹਰਸਿਮਰਤ ਕੌਰ ਬਾਦਲ ਨੇ ਤਿੰਨੇ ਖੇਤੀ ਬਿੱਲਾਂ ਦੀ ਪੁਰਜ਼ੋਰ ਤਰੀਕੇ ਨਾਲ ਹਮਾਇਤ ਕੀਤੀ ਸੀ ਅਤੇ ਕਿਸਾਨ ਬਿੱਲਾਂ ਸਮੇਤ ਹਰ ਫ਼ੈਸਲੇ ਉਨ੍ਹਾਂ ਨੂੰ ਪੁੱਛ ਕੇ, ਉਨ੍ਹਾਂ ਦੀ ਹਾਜ਼ਰੀ 'ਚ ਅਤੇ ਸਹਿਮਤੀ ਨਾਲ ਲਏ ਗਏ ਸਨ ਪਰ ਦੁੱਖ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਸ਼ਹਿ ’ਤੇ ਪ੍ਰਧਾਨ ਬਣੀ ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਨੂੰ ਧਿਆਨ 'ਚ ਰੱਖ ਕੇ ਪਵਿੱਤਰ ਸਥਾਨ ਅਤੇ ਪਵਿੱਤਰ ਕਾਰਜ ਹਿੱਤ ਬਣੀ ਕਮੇਟੀ ਦੇ ਅਹੁਦੇ ਦੀ ਦੁਰਵਰਤੋਂ ਕਰ ਕੇ ਸਿਆਸੀ ਰੋਟੀਆਂ ਸੇਕ ਰਹੇ ਹਨ, ਜੋ ਕਿ ਉਚਿਤ ਨਹੀਂ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਫੜ੍ਹੇ ਗਏ 2 ਸ਼ੱਕੀ, ਪੁੱਛਗਿੱਛ ਦੌਰਾਨ ਹੋਏ ਵੱਡੇ ਖ਼ੁਲਾਸੇ (ਵੀਡੀਓ)

ਉਨ੍ਹਾਂ ਨੇ ਕਿਹਾ ਦੀ ਨਰਿੰਦਰ ਮੋਦੀ ਨੇ ਆਪਣੇ ਜੀਵਨ ਕਾਲ 'ਚ ਗੁਰੂ ਸਾਹਿਬਾਨ ਦੀ ਬਾਣੀ ਨੂੰ ਹਰ ਪਲ ਆਪਣੇ ਸਾਹਮਣੇ ਰੱਖ ਕੇ ਦੇਸ਼ ਦੀ 135 ਕਰੋੜ ਜਨਤਾ ਦੀ ਸੇਵਾ ਕੀਤੀ ਹੈ ਅਤੇ 6 ਸਾਲਾਂ 'ਚ ਪ੍ਰਧਾਨ ਮੰਤਰੀ ਮੋਦੀ ਨੇ ਪੰਜਾਬੀ ਅਤੇ ਸਿੱਖ ਭਾਈਚਾਰੇ ਲਈ ਅਣਗਿਣਤ ਕੰਮ ਕੀਤੇ ਹਨ।

ਇਹ ਵੀ ਪੜ੍ਹੋ : 'ਬਰਡ ਫਲੂ' ਨੂੰ ਲੈ ਕੇ 'ਪੰਜਾਬ' 'ਚ ਹਾਈ ਅਲਰਟ, ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਲਾਈ ਇਹ ਰੋਕ

ਚੁੱਘ ਨੇ ਕਿਹਾ ਦੀ ਮੋਦੀ ਨੇ ਆਪਣੇ 6 ਸਾਲ ਦੇ ਕਾਰਜਕਾਲ 'ਚ ਸਿੱਖ ਪੰਥ ਦੀ ਮਰਿਆਦਾ ਨੂੰ ਸਿਖ਼ਰ ਤੱਕ ਪਹੁੰਚਾਉਣ 'ਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਰਤਾਰਪੁਰ ਲਾਂਘਾ, ਕਾਲੀ ਸੂਚੀ 'ਚ ਸ਼ਾਮਲ ਲੋਕਾਂ ਨੂੰ ਬਹਾਲ ਕਰਨਾ, ਗੁਰੂ ਘਰ ਦੇ ਲੰਗਰਾਂ ਨੂੰ ਜੀ. ਐੱਸ. ਟੀ. ਤੋਂ ਮੁਕਤ ਕਰਨਾ, 1984 ਦੇ ਦੰਗਿਆਂ ਦੇ ਮੁਲਜ਼ਮਾਂ ਨੂੰ ਜੇਲ੍ਹਾਂ ਤੱਕ ਪਹੁੰਚਾਉਣਾ ਅਤੇ ਸਿੱਖ ਵਿਰੋਧੀ ਦੰਗਿਆ 'ਚ ਪ੍ਰਭਾਵਿਤ ਪਰਿਵਾਰਾਂ ਨੂੰ 5 ਲੱਖ ਦੀ ਰਾਸ਼ੀ ਦੀ ਵਿੱਤੀ ਸਹਾਇਤਾ ਦੇਣਾ ਆਦਿ ਵਰਗੇ ਅਨੇਕ ਕੰਮ ਕੀਤੇ ਹਨ। ਤਰੁਣ ਚੁੱਘ ਨੇ ਕਿਹਾ ਕਿ ਇਨ੍ਹਾਂ ਸਭ ਦੇ ਬਾਵਜੂਦ ਵੀ ਉਨ੍ਹਾਂ ਨੂੰ ਗੁਰਪੁਰਬ 'ਤੇ ਨਾ ਬੁਲਾਇਆ ਜਾਣਾ ਬੇਹੱਦ ਹੀ ਮੰਦਭਾਗਾ ਫ਼ੈਸਲਾ ਹੈ।
ਨੋਟ : ਗੁਰਪੁਰਬ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਨਾ ਬੁਲਾਏ ਜਾਣ ਦੇ ਫ਼ੈਸਲੇ ਸਬੰਧੀ ਤੁਹਾਡੀ ਕੀ ਹੈ ਰਾਏ


author

Babita

Content Editor

Related News