BJP ਆਗੂ ਤਰੁਣ ਚੁੱਘ ਨੇ ''ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ''ਘੇਰੀ ਪੰਜਾਬ ਸਰਕਾਰ, ਆਖ਼ੀਆਂ ਇਹ ਗੱਲਾਂ
Saturday, Feb 04, 2023 - 04:23 PM (IST)
ਚੰਡੀਗੜ੍ਹ : ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ ਦੀ 'ਆਪ' ਸਰਕਾਰ ਨੂੰ ਚੋਣ ਵਾਅਦਿਆਂ ਨੂੰ ਪੂਰਾ ਨਾ ਕਰਨ ਅਤੇ ਸੂਬੇ ਦੀ ਆਰਥਿਕਤਾ ਨੂੰ ਬੁਰੀ ਤਰ੍ਹਾਂ ਫੇਲ੍ਹ ਕਰਨ ਦੇ ਮਾਮਲੇ 'ਚ ਨਿਸ਼ਾਨੇ 'ਤੇ ਲਿਆ। ਸੂਬੇ 'ਚ ਡੀਜ਼ਲ ਤੇ ਪੈਟਰੋਲ 'ਤੇ ਵੈਟ ਲਾਏ ਜਾਣ ਦਾ ਸਖ਼ਤ ਨੋਟਿਸ ਲੈਂਦਿਆਂ ਤਰੁਣ ਚੁੱਘ ਨੇ ਕਿਹਾ ਕਿ ਇਹ ਪੰਜਾਬ ਦੀ ਪਹਿਲਾਂ ਤੋਂ ਹੀ ਕਮਜ਼ੋਰ ਆਰਥਿਕਤਾ ਨੂੰ ਹੋਰ ਵੀ ਮਾੜਾ ਕਰ ਦੇਵੇਗਾ ਅਤੇ ਸਮਾਜ ਦੇ ਸਾਰੇ ਵਰਗ ਭਾਰੀ ਆਰਥਿਕ ਬੋਝ ਹੇਠਾਂ ਦੱਬ ਜਾਣਗੇ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਆਮ ਆਦਮੀ ਕਲੀਨਿਕਾਂ ਨੂੰ ਉਤਸ਼ਾਹਿਤ ਕਰਨ ਲਈ ਪੇਂਡੂ ਖੇਤਰਾਂ 'ਚ ਲੋਕਾਂ ਦੀ ਸੇਵਾ ਕਰਨ ਵਾਲੀਆਂ ਇਕ ਦਰਜਨ ਤੋਂ ਵੱਧ ਡਿਸਪੈਂਸਰੀਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਮੁੱਦਿਆਂ ਤੋਂ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ : ਹੋਟਲ ਦੇ ਕਮਰੇ 'ਚ ਰੁਕਣ ਵਾਲੇ ਨੂੰ ਦਿਖਾਈਆਂ ਜਾਂਦੀਆਂ ਨੇ ਤਸਵੀਰਾਂ, ਫਿਰ ਜਿਸਮ ਦੀ ਭੁੱਖ...
ਚੁੱਘ ਨੇ ਕਿਹਾ ਕਿ ਪੂਰਾ ਸੂਬਾ ਜਾਣਦਾ ਹੈ ਕਿ ਸਿਹਤ ਡਿਸਪੈਂਸਰੀਆਂ ਅਤੇ ਮਿੰਨੀ ਹਸਪਤਾਲਾਂ ਨੂੰ ਸਿਆਸੀ ਕਾਰਨਾਂ ਕਰਕੇ ਆਮ ਆਦਮੀ ਕਲੀਨਿਕਾਂ 'ਚ ਤਬਦੀਲ ਕੀਤਾ ਜਾ ਰਿਹਾ ਹੈ। ਡਿਸਪੈਂਸਰੀਆਂ ਦੇ ਪਹਿਲਾਂ ਤੋਂ ਚੱਲ ਰਹੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਬਜਾਏ 'ਆਪ' ਸਰਕਾਰ ਪੰਜਾਬ 'ਚ ਲੋਕਾਂ ਦੀ ਸਿਹਤ ਦੀ ਕੀਮਤ 'ਤੇ ਸਿਆਸੀ ਮਜ਼ਾਕ ਕਰ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ