ਵਿਧਾਨ ਸਭਾ ਚੋਣਾਂ 2022 : ਭਾਜਪਾ ਆਗੂ ਤਰੁਣ ਚੁਘ ਨੇ ਪਾਈ ਵੋਟ

Sunday, Feb 20, 2022 - 12:05 PM (IST)

ਅੰਮ੍ਰਿਤਸਰ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਲਗਾਤਾਰ ਜਾਰੀ ਹਨ। ਵੋਟਾਂ ਲਈ ਵੋਟਰਾਂ ਵੱਲੋਂ ਕਾਫੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਅੰਮ੍ਰਿਤਸਰ 'ਚ ਭਾਜਪਾ ਆਗੂ ਤਰੁਣ ਚੁਘ ਨੇ ਆਪਣੀ ਵੋਟ ਪਾਉਣ ਤੋਂ ਬਾਅਦ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਪੰਜਾਬ 'ਚ ਲੋਕਤੰਤਰ ਦਾ ਉਤਸਵ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵੋਟ ਦਾ ਅਧਿਕਾਰ ਸਾਨੂੰ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਨੇ ਲੈ ਕੇ ਦਿੱਤਾ, ਜੋ ਬੜੇ ਸੰਘਰਸ਼ਾਂ ਤੋਂ ਬਾਅਦ ਮਿਲਿਆ ਤੇ ਅੱਜ ਅਸੀਂ ਇਸ ਅਧਿਕਾਰ ਦੀ ਵਰਤੋਂ ਕਰ ਰਹੇ ਹਾਂ। ਉਨ੍ਹਾਂ ਲੋਕਾਂ ਨੂੰ ਭਾਜਪਾ ਨੂੰ ਵੋਟ ਪਾਉਣ ਦੀ ਅਪੀਲ ਵੀ ਕੀਤੀ।


Harnek Seechewal

Content Editor

Related News