ਟਾਂਡਾ ''ਚ ਬੱਚੀ ਨਾਲ ਹੋਈ ਦਰਿੰਦਗੀ ਨੂੰ ਲੈ ਕੇ ਤਰੁਣ ਚੁੱਘ ਨੇ ਘੇਰੀ ਕਾਂਗਰਸ
Saturday, Oct 24, 2020 - 06:49 PM (IST)
ਜਲੰਧਰ— ਹੁਸ਼ਿਆਰਪੁਰ ਦੇ ਟਾਂਡਾ 'ਚ 6 ਸਾਲਾ ਬੱਚੀ ਨਾਲ ਹੋਈ ਦਰਿੰਦਗੀ ਦੇ ਮਾਮਲੇ 'ਚ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੇ ਕਾਂਗਰਸ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਤਰੁਣ ਚੁੱਘ ਨੇ ਕਿਹਾ ਕਿ ਪੰਜਾਬ 'ਚ ਲਗਾਤਾਰ ਦਲਿਤ ਭਾਈਚਾਰੇ 'ਤੇ ਅੱਤਿਆਚਾਰ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਹਾਰ ਦੇ ਭਾਗਲਪੁਰ ਤੋਂ ਆਏ ਦਲਿਤ ਪਰਿਵਾਰ ਦੀ 6 ਸਾਲਾ ਬੱਚੀ ਨਾਲ ਜਿਸ ਤਰ੍ਹਾਂ ਨਾਲ ਵਾਪਰੀ ਜਬਰ-ਜ਼ਿਨਾਹ ਦੀ ਘਟਨਾ ਬੇਹੱਦ ਹੀ ਦੁੱਖਦਾਈ ਹੈ। ਉਨ੍ਹਾਂ ਕਿਹਾ ਕਿ ਦਰਿੰਦਿਆਂ ਨੇ ਜਿਸ ਤਰ੍ਹਾਂ ਜਬਰ-ਜ਼ਿਨਾਹ ਕਰਨ ਤੋਂ ਬਾਅਦ ਬੱਚੀ ਦੀ ਅੱਧ ਸੜੀ ਲਾਸ਼ ਨੂੰ ਸੁੱਟ ਦਿੱਤਾ ਸੀ, ਉਹ ਬੇਹੱਦ ਹੀ ਦੁੱਖਦ ਘਟਨਾ ਹੈ।
ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ
ਉਨ੍ਹਾਂ ਕਿਹਾ ਕਿ ਜੇਕਰ ਦਲਿਤ ਭਾਈਚਾਰਾ ਇਨਸਾਫ਼ ਲਈ ਲੜਨ ਦੀ ਕੋਸ਼ਿਸ਼ ਕਰਦਾ ਹੈ ਤਾਂ ਦਲਿਤਾਂ ਨੂੰ ਪਿਸ਼ਾਬ ਪਿਲਾਉਣ ਦੇ ਨਾਲ-ਨਾਲ ਧਰਨਿਆਂ ਦੌਰਾਨ ਉਨ੍ਹਾਂ 'ਤੇ ਥਾਂ-ਥਾਂ ਹਮਲੇ ਕਰਕੇ ਉਨ੍ਹਾਂ ਨੂੰ ਤਸੀਹੇ ਦਿੱਤੇ ਜਾ ਰਹੇ ਹਨ। ਬੜੀ ਦੁੱਖ ਦੀ ਗੱਲ ਹੈ ਕਿ 124 ਦਲਿਤ ਜ਼ਹਿਰੀਲੀ ਸ਼ਰਾਬ ਜਿਹੜੀ ਕਾਂਗਰਸ ਪਾਰਟੀ ਦੇ ਲੀਡਰਾਂ ਦੇ ਇਸ਼ਾਰਿਆਂ 'ਤੇ ਉਨ੍ਹਾਂ ਦੀ ਸੁੱਰਖਿਆ 'ਚ ਵਿੱਕ ਰਹੀ ਹੈ, ਉਹ ਮਰ ਜਾਂਦੇ ਹਨ। ਪੰਜਾਬ 'ਚ ਰਜਵਾੜਾ ਸ਼ਾਹੀ ਦੀ ਸਰਕਾਰ ਚੱਲ ਰਹੀ ਹੈ। ਦਲਿਤ ਦੀ ਆਵਾਜ਼ ਨੂੰ ਹਮੇਸ਼ਾ ਦਬਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼
ਹੁਣ ਕਿੱਥੇ ਨੇ ਦਲਿਤਾਂ ਦੀ ਆਵਾਜ਼ ਬਣਨ ਵਾਲੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ
ਕੈਪਟਨ ਅਮਰਿੰਦਰ ਸਿੰਘ ਨੂੰ ਘੇਰਦੇ ਤਰੁਣ ਚੁੱਘ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਦਲਿਤਾਂ ਦੇ ਇਨਸਾਫ਼ ਲਈ ਕੱਢੀ ਗਈ ਯਾਤਰਾ ਨੂੰ ਰੋਕਦੀ ਹੈ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕਿ ਹੁਣ ਪ੍ਰਿਯੰਕਾ ਗਾਂਧੀ, ਰਾਹੁਲ ਗਾਂਧੀ ਕਿੱਥੇ ਹਨ, ਜੋ ਦਲਿਤਾਂ ਦੀ ਆਵਾਜ਼ ਬਣਦੇ ਹਨ। ਅੱਜ ਸਾਰੇ ਦੇ ਸਾਰੇ ਹੀ ਚੁੱਪ ਬੈਠੇ ਹਨ। ਦਲਿਤਾਂ ਨੂੰ ਗੋਲੀਆਂ ਤੱਕ ਮਾਰ ਦਿੱਤੀਆਂ ਜਾਂਦੀਆਂ ਹਨ ਪਰ ਅੱਜ ਨਾ ਰਾਹੁਲ ਗਾਂਧੀ ਕੋਲ ਸਮਾਂ ਹੈ ਅਤੇ ਨਾ ਹੀ ਪ੍ਰਿਯੰਕਾ ਗਾਂਧੀ ਦੇ ਕੋਲ।
ਡਾ. ਭੀਮ ਰਾਓ ਅੰਬੇਡਕਰ ਦਾ ਅਪਮਾਨ ਨਹੀਂ ਕੀਤਾ ਜਾਵੇਗਾ ਬਰਦਾਸ਼ਤ
ਸੀਨੀਅਰ ਆਗੂ ਤਰੁਣ ਚੁੱਘ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕਾਂਗਰਸ ਸਰਕਾਰ ਨੂੰ ਲੰਮੇ ਹੱਥੀਂ ਲੈਂਦੇ ਉਨ੍ਹਾਂ ਕਿਹਾ ਕਿ ਨਵਾਂਸ਼ਹਿਰ ਦੇ ਚੰਡੀਗੜ੍ਹ ਚੌਕ 'ਚ ਡਾ. ਅੰਬੇਡਕਰ ਜੀ ਦੀ ਮੂਰਤੀ ਤੋਂ ਜਬਰਨ ਫੁੱਲਾਂ ਦਾ ਹਾਰ ਤੋੜ ਦਿੱਤਾ ਜਾਂਦਾ ਹੈ। ਇਸ ਦੇ ਇਲਾਵਾ ਜਿਹੜੇ ਲੋਕ ਸ਼ਰਧਾ ਦੇ ਫੁੱਲ ਭੇਟ ਕਰਨ ਜਾਂਦੇ ਹਨ, ਉਨ੍ਹਾਂ 'ਤੇ ਲਾਠੀਚਾਰਜ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਨਵਾਂਸ਼ਹਿਰ ਦੀ ਪੁਲਸ ਦੀ ਸੁਰੱਖਿਆ ਹੇਠ ਕੀਤਾ ਗਿਆ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਟਾਂਡਾ: ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਮੁਲਜ਼ਮਾਂ 'ਤੇ ਲੋਕਾਂ ਨੇ ਕੀਤਾ ਹਮਲਾ
ਉਨ੍ਹਾਂ ਕਿਹਾ ਕਿ ਇਹ ਜਿਹੜੀ ਰਜਵਾੜਾ ਸ਼ਾਹੀ ਸੋਚ ਹੈ ਕਿ ਗਰੀਬ ਨੂੰ ਦਬਾਓ ਅਤੇ ਦਲਿਤਾਂ ਨੂੰ ਦਬਾਓ, ਇਹ ਸਭ ਕੁਝ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਿੰਨਾਂ ਨੇ ਸਾਨੂੰ ਅਧਿਕਾਰ ਦਿੱਤੇ ਹਨ, ਅੱਜ ਉਨ੍ਹਾਂ ਦਾ ਅਪਮਾਨ ਕੀਤਾ ਜਾ ਰਿਹਾ ਹੈ, ਇਸ ਨੂੰ ਕਿਸੇ ਵੀ ਹਾਲਤ 'ਚ ਅਸੀਂ ਬਰਦਾਸ਼ਤ ਨਹੀਂ ਕਰਾਂਗੇ।
ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦਾ ਅਪਮਾਨ ਕਰਨ ਵਾਲੇ ਲੋਕ ਬਖਸ਼ੇ ਨਹੀਂ ਜਾਣੇ ਚਾਹੀਦੇ ਸਗੋਂ ਉਨ੍ਹਾਂ ਦਾ ਅਪਮਾਨ ਕਰਨ ਵਾਲਿਆਂ ਦੀ ਸਪੋਰਟ 'ਚ ਆਉਣ ਵਾਲੀ ਪੁਲਸ ਖ਼ਿਲਾਫ਼ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਵਰਕਰ ਵੱਲੋਂ ਅੱਜ ਅਤੇ ਕੱਲ੍ਹ ਜਿੱਥੇ-ਜਿੱਥੇ ਵੀ ਡਾ. ਅੰਬੇਡਕਰ ਦੀਆਂ ਮੂਰਤੀਆਂ ਲੱਗੀਆਂ ਹਨ, ਉਥੇ ਫੁੱਲ ਭੇਟ ਕੀਤੇ ਜਾਣਗੇ।
ਇਹ ਵੀ ਪੜ੍ਹੋ: ਰਿਸ਼ਤੇ ਤੋਂ ਮਨ੍ਹਾ ਕਰਨ 'ਤੇ ਨੌਜਵਾਨ ਦਾ ਸ਼ਰਮਨਾਕ ਕਾਰਾ, ਕਾਰ 'ਚ ਬਿਠਾ ਮਾਂ-ਧੀ ਦੀ ਕੀਤੀ ਕੁੱਟਮਾਰ