ਵੀ. ਸੀ. ਦੇ ਵਿਵਾਦ ’ਤੇ ਘਿਰੀ ‘ਆਪ’ ਸਰਕਾਰ, ਤਰੁਣ ਚੁਘ ਨੇ ਮੰਗਿਆ ਸਿਹਤ ਮੰਤਰੀ ਦਾ ਅਸਤੀਫ਼ਾ

07/30/2022 6:40:43 PM

ਚੰਡੀਗੜ੍ਹ— ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਕੀਤੇ ਗਏ ਵਤੀਰੇ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਹੁਣ ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁਘ ਨੇ ਆਮ ਆਦਮੀ ਪਾਰਟੀ ਨੂੰ ਲਪੇਟੇ ਵਿਚ ਲਿਆ ਹੈ। ਤਰੁਣ ਚੁਘ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਾਮ ਦੀ ਗੱਲ ਹੈ ਕਿ ਇਕ ਨਿਪੁੰਨ ਡਾਕਟਰ ਰਾਜ ਬਹਾਦਰ ਅਤੇ ਫਰੀਦਕੋਟ ਦੇ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਨੂੰ ‘ਆਪ’ ਸਰਕਾਰ ਦੇ ਸਿਹਤ ਮੰਤਰੀ ਵੱਲੋਂ ਜ਼ਲੀਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਜੌੜਾਮਾਜਰਾ ਵੱਲੋਂ ਕੀਤੇ ਗਏ ਵਤੀਰੇ ਨੂੰ ਲੈ ਕੇ ਸਿਹਤ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: ਪੰਜਾਬ ’ਚ ਮੁੜ ਪੈਰ ਪਸਾਰਣ ਲੱਗਾ ਕੋਰੋਨਾ, ਹਰਜੋਤ ਬੈਂਸ ਸਣੇ ‘ਆਪ’ ਦੇ 4 ਆਗੂ ਕੋਰੋਨਾ ਦੀ ਲਪੇਟ ’ਚ

ਚੁਘ ਨੇ ਕਿਹਾ ਕਿ ਆਪ ਮੰਤਰੀ ਹਊਮੈ ਨੂੰ ਸੰਤੁਸ਼ਟ ਕਰਨ ਲਈ ਕੌਮਾਂਤਰੀ ਪ੍ਰਸਿੱਧੀ ਵਾਲੇ ਡਾਕਟਰ ਦਾ ਅਪਮਾਨ ਕੀਤਾ ਗਿਆ ਹੈ। ਇਹ ਪੰਜਾਬ ਲਈ ਸਭ ਤੋਂ ਸ਼ਰਮਨਾਕ ਧੱਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅਜਿਹੇ ਕਾਲੇ ਦਿਨ ਨਿਪੁੰਨ ਅਤੇ ਪ੍ਰਤਿਭਾਸ਼ਾਲੀ ਅਧਿਕਾਰੀਆਂ ਲਈ ਕਦੇ ਨਹੀਂ ਵੇਖੇ ਹਨ। ਭਗਵੰਤ ਮਾਨ ਦੀ ਸਰਕਾਰ ਪੰਜਾਬੀਆਂ ਦਾ ਅਪਮਾਨ ਰਪ ਰਹੀ ਹੈ ਅਤੇ ਸੂਬੇ ਦੇ ਲੋਕਾਚਾਰ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਜ ਹਰ ਵਰਗ ਦੇ ਮੁਲਾਜ਼ਮ ਨਿਰਾਸ਼ ਹਨ। 

ਬਦਲਾਅ ਦੇ ਨਾਂ ’ਤੇ ਆਈ ਸੀ ਸਰਕਾਰ ਕੀ ਇਹ ਬਦਲਾਅ ਹੈ 
ਤਰੁਣ ਚੁਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ’ਚ ਬਦਲਾਅ ਦੇ ਨਾਂ ’ਤੇ ਆਈ ਸੀ ਕੀ ਇਹੀ ਬਦਲਾਅ ਹੈ? ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਕਿ ਜਦੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਨੇ ਕਿਸੇ ਸਰਕਾਰੀ ਮੁਲਾਜ਼ਮ ਨਾਲ ਅਜਿਹਾ ਵਤੀਰਾ ਕੀਤਾ ਹੋਵੇ, ਇਸ ਤੋਂ ਪਹਿਲਾਂ ਵੀ ਜਲੰਧਰ ’ਚ ਸ਼ੀਤਲ ਅੰਗੂਰਾਲ ਵੱਲੋਂ ਜਲੰਧਰ ਡਿਪਟੀ ਕਮਿਸ਼ਨਰ ਦੇ ਮੁਲਾਜ਼ਮਾਂ ਨਾਲ ਅਪਮਾਨਜਨਕ ਵਿਵਹਾਰ ਕੀਤਾ ਗਿਆ ਸੀ। 

ਇਹ ਵੀ ਪੜ੍ਹੋ: ਵੀ. ਸੀ. ਮਾਮਲੇ 'ਤੇ ਬੀਰ ਦਵਿੰਦਰ ਸਿੰਘ ਦੀ ਤਿੱਖੀ ਪ੍ਰਤੀਕਿਰਿਆ, ਕਿਹਾ-ਸਿਹਤ ਮੰਤਰੀ ਖ਼ਿਲਾਫ਼ ਕਾਰਵਾਈ ਕਰੇ 'ਆਪ'

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri