ਸਿਹਤ ਸਹੂਲਤਾਂ ਦੇ ਨਾਂ 'ਤੇ 'ਆਪ' ਪੰਜਾਬ ਦੇ ਲੋਕਾਂ ਨਾਲ ਕਰ ਰਹੀ ਧੋਖਾ: ਤਰੁਣ ਚੁੱਘ
Thursday, Feb 23, 2023 - 05:58 PM (IST)
ਚੰਡੀਗੜ੍ਹ- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਆਮ ਆਦਮੀ ਪਾਰਟੀ 'ਤੇ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਪੰਜਾਬ ਵਿਚ ਸਿਹਤ ਪ੍ਰਣਾਲੀ ਪੂਰੀ ਤਰ੍ਹਾਂ ਨਾਲ ਢਹਿ ਗਈ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਸੂਬੇ ਵਿਚ ਦੋ ਮੈਡੀਕਲ ਕਾਲਜ ਅਤੇ ਇਕ ਪੀ. ਜੀ. ਆਈ. ਨੂੰ ਮਨਜ਼ਰੀ ਦਿੱਤੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਦਾ ਵਿਰੋਧ ਕਰ ਰਹੀ ਹੈ ਅਤੇ ਇਜਾਜ਼ਤ ਨਹੀਂ ਦੇ ਰਹੀ ਹੈ।
ਇਹ ਵੀ ਪੜ੍ਹੋ : ਮੰਤਰੀ ਅਮਨ ਅਰੋੜਾ ਨੇ ਪਹਿਲੀ ਵਾਰੀ ਕੈਮਰੇ ਅੱਗੇ ਖੋਲ੍ਹੇ ਜ਼ਿੰਦਗੀ ਦੇ ਭੇਤ, ਵੜਿੰਗ ਦੇ ਬਿਆਨ ਦਾ ਵੀ ਦਿੱਤਾ ਜਵਾਬ
ਚੁੱਘ ਨੇ ਸਿਹਤ ਸਹੂਲਤਾਂ ਵਿਚ ਹੋਏ ਸੁਧਾਰ ਦੇ ਬਾਰੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਸੂਬੇ ਵਿਚ ਡਾਕਟਰਾਂ ਦੀ ਲਗਭਗ 40 ਫ਼ੀਸਦੀ ਕਮੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਕਾਸਮੈਟਿਕ ਸੈਂਟਰ ਬਣ ਚੁੱਕੇ ਹਨ ਅਤੇ ਲੋਕਾਂ ਨੂੰ ਮੁਢੱਲੀਆਂ ਸਹੂਲਤਾਂ ਦੇਣ ਵਿਚ ਅਸਫ਼ਲ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵੱਡੇ ਪੈਮਾਨੇ 'ਤੇ ਸਰਕਾਰ ਨੂੰ ਬਜਟ ਦੀ ਵੰਡ ਕੀਤੀ ਹੈ ਪਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਸਿਹਤ ਸਹੂਲਤਾਂ ਦੇ ਨਾਂ 'ਤੇ ਸਸਤੀ ਰਾਜਨੀਤੀ ਖੇਡ ਰਹੀ ਹੈ। ਚੁੱਘ ਨੇ ਦਾਅਵਾ ਕਰਦੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਵਿਚ ਡਾਕਟਰੀ ਸੁਧਾਰ ਲਈ ਵਧੀਆ ਫੰਡ ਦੇ ਰਹੀ ਹੈ ਪਰ ਮਾਨ ਸਰਕਾਰ ਆਪਣੇ ਲਾਪਰਵਾਹ ਕਾਰਨ ਲੋਕਾਂ ਨੂੰ ਨਤੀਜੇ ਪੱਖੋਂ ਲਾਭ ਦੇਣ ਵਿਚ ਅਸਫ਼ਲ ਰਹੀ ਹੈ।
ਇਹ ਵੀ ਪੜ੍ਹੋ : ਵਿਆਹ ਲਈ ਚਾਵਾਂ ਨਾਲ ਮੰਗਵਾਏ ਆਨਲਾਈਨ ਗਹਿਣੇ, ਜਦ ਖੋਲ੍ਹਿਆ ਪਾਰਸਲ ਤਾਂ ਉੱਡੇ ਹੋਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।