ਕਾਂਗਰਸੀ ਆਗੂ ਰਾਹੁਲ ਦੇ ਇਸ਼ਾਰੇ ’ਤੇ ਡੇਗ ਰਹੇ ਹਨ ਭਾਰਤੀ ਫ਼ੌਜ ਦਾ ਮਨੋਬਲ : ਤਰੁਣ ਚੁੱਘ
Monday, May 05, 2025 - 10:55 AM (IST)

ਜਲੰਧਰ/ਚੰਡੀਗੜ੍ਹ (ਵਿਸ਼ੇਸ਼)-ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਹੈ ਕਿ ਰਾਹੁਲ ਗਾਂਧੀ ਦੇ ਇਸ਼ਾਰੇ ’ਤੇ ਕਦੇ ਸਿੱਧਰਮਈਆ, ਕਦੇ ਸੈਫੂਦੀਨ ਸੋਜ਼, ਕਦੇ ਚਰਨਜੀਤ ਸਿੰਘ ਚੰਨੀ ਅਤੇ ਹੁਣ ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਜੇ ਰਾਏ ਨੇ ਭਾਰਤੀ ਫ਼ੌਜ ਦੇ ਮਨੋਬਲ ਨੂੰ ਡੇਗਣ ਦਾ ਘਿਨਾਉਣਾ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਅਜੇ ਰਾਏ ਨੇ ਰਾਫੇਲ ਬਾਰੇ ਗਲਤ ਬਿਆਨ ਦਿੱਤਾ ਹੈ। ਕਾਂਗਰਸ ਆਗੂ ਅਜਿਹੇ ਬਿਆਨ ਦੇ ਰਹੇ ਹਨ, ਜੋ ਪਾਕਿਸਤਾਨ ਅਤੇ ਉਸ ਦਾ ਮੀਡੀਆ ਚਾਹੁੰਦਾ ਹੈ। ਜਿਹੜੇ ਹਥਿਆਰ ਸਾਡੀ ਸੁਰੱਖਿਆ ਲਈ ਤਾਇਨਾਤ ਕੀਤੇ ਜਾਂਦੇ ਹਨ ਅਤੇ ਜਿਨ੍ਹਾਂ ਦਾ ਡਰ ਹਮੇਸ਼ਾ ਪਾਕਿਸਤਾਨ ਨੂੰ ਸਤਾਉਂਦਾ ਹੈ, ਕਾਂਗਰਸੀ ਆਗੂਆਂ ਵੱਲੋਂ ਉਨ੍ਹਾਂ ਦਾ ਮਜ਼ਾਕ ਉਡਾਇਆ ਜਾਂਦਾ ਹੈ, ਜਿਸ ਨੂੰ ਦੇਸ਼ਧ੍ਰੋਹ ਤੋਂ ਘੱਟ ਨਹੀਂ ਮੰਨਿਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਇਲਾਕੇ 'ਚ ਅੱਜ ਬਲੈਕਆਊਟ, ਵੱਜਣਗੇ ਹੂਟਰ
ਉਨ੍ਹਾਂ ਕਿਹਾ ਕਿ ਕਾਂਗਰਸ ਲਗਾਤਾਰ ਦੇਸ਼ ਦਾ ਅਪਮਾਨ ਕਰ ਰਹੀ ਹੈ। ਪਿਛਲੇ 10 ਦਿਨਾਂ ਵਿਚ ਦੇਸ਼ ਦੀ ਸੁਰੱਖਿਆ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵੱਲੋਂ ਚੁੱਕੇ ਗਏ ਕਦਮ ਸ਼ਲਾਘਾਯੋਗ ਹਨ, ਜਿਸ ਕਾਰਨ ਪਾਕਿਸਤਾਨ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦੋਂ ਭਗਵਾਨ ਰਾਮ ਦੀ ਪ੍ਰਾਣ-ਪ੍ਰਤਿਸ਼ਠਾ ਅਯੁੱਧਿਆ ਵਿਚ ਹੋਣੀ ਸੀ, ਤਾਂ ਉਦੋਂ ਵੀ ਕਾਂਗਰਸ ਨੇਤਾਵਾਂ ਨੇ ਇਸ ਦਾ ਬਾਈਕਾਟ ਕੀਤਾ ਸੀ। ਪਾਕਿਸਤਾਨ ਤੋਂ ਹਰ ਤਰ੍ਹਾਂ ਦੀ ਦਰਾਮਦ-ਬਰਾਮਦ ਨੂੰ ਰੋਕਣ ਦੇ ਭਾਰਤ ਸਰਕਾਰ ਦੇ ਫੈਸਲੇ ਨੂੰ ਜਾਇਜ਼ ਠਹਿਰਾਉਂਦੇ ਹੋਏ ਉਨ੍ਹਾਂ ਕਿਹਾ ਕਿ ਭਾਰਤ ਨੇ ਪਾਕਿਸਤਾਨ ’ਤੇ ਵਪਾਰਕ ਹਮਲਾ ਕੀਤਾ ਹੈ। ਭਾਰਤ ਹੁਣ ਪਾਕਿਸਤਾਨ ਨੂੰ ਕਰਾਰਾ ਜਵਾਬ ਦੇ ਰਿਹਾ ਹੈ।
ਇਹ ਵੀ ਪੜ੍ਹੋ: ਪਹਿਲਾਂ ਕੁੜੀ ਨੇ ਫੋਨ ਕਰਕੇ ਵ੍ਹਟਸਐਪ ਗੁਰੱਪ 'ਚ ਕਰਵਾਇਆ ਐਡ ਤੇ ਫਿਰ ਕਰ 'ਤਾ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e