ਭਾਜਪਾ ਆਗੂ ਤਰੁਣ ਚੁੱਘ ਨੇ ਘੇਰੀ 'ਆਪ' ਸਰਕਾਰ, ਰੁਜ਼ਗਾਰ ਮੁਹਿੰਮ ਨੂੰ ਲੈ ਕੇ ਚੁੱਕੇ ਸਵਾਲ
Saturday, Jan 07, 2023 - 06:28 PM (IST)
ਚੰਡੀਗੜ੍ਹ- ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਪੰਜਾਬ 'ਚ 'ਆਪ' ਸਰਕਾਰ ਦੀ ਰੁਜ਼ਗਾਰ ਦੇਣ ਦੀ ਮੁਹਿੰਮ ਨੂੰ ਧੋਖਾ ਕਰਾਰ ਦਿੱਤਾ ਹੈ। ਪਿਛਲੇ 9 ਮਹੀਨਿਆਂ 'ਚ ਪੰਜਾਬ ਵਿਚ 25 ਹਜ਼ਾਰ ਲੋਕਾਂ ਨੂੰ ਨੌਕਰੀ ਦੇਣ ਦੇ ਸੂਬਾ ਸਰਕਾਰ ਦੇ ਦਾਅਵੇ 'ਤੇ ਟਿੱਪਣੀ ਕਰਦੇ ਹੋਏ ਚੁੱਘ ਨੇ ਕਿਹਾ ਕਿ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਪਿਛਲੀਆਂ ਸਰਕਾਰਾਂ ਵੱਲੋਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੀਆਂ ਖ਼ਬਰਾਂ ਫੈਲਾ ਕੇ ਸਿਰਫ਼ ਆਪਣਾ ਢੋਲ ਵਜਾ ਰਹੀ ਹੈ। ਮੀਡੀਆ ਵਿਚ ਝੂਠੀਆਂ ਸੁਰਖੀਆਂ ਬਟੋਰਨ ਦੇ ਨਾਲ-ਨਾਲ ਵਿਗਿਆਪਨਾਂ 'ਤੇ ਕਰੋੜਾਂ ਰੁਪਏ ਖ਼ਰਚ ਕਰ ਚੁੱਕੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਜੋ ਨੌਕਰੀਆਂ ਦਾ ਝੂਠਾ ਦਾਅਵਾ ਕਰ ਰਹੀ ਹੈ, ਇਸ ਦੇ ਅਸਲ ਵਿੱਚ ਪੰਜਾਬ ਸਰਕਾਰ ਨੇ ਅਸਾਮੀਆਂ ਦਾ ਇਸ਼ਤਿਹਾਰ ਦੇਣ ਜਾਂ ਨੌਕਰੀਆਂ ਲਈ ਚੋਣ ਟੈਸਟ ਜਾਂ ਇੰਟਰਵਿਊ ਕਰਵਾਉਣ ਦੀ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਕੀਤੀ ਹੈ, ਸਗੋਂ ਪਿਛਲੀਆਂ ਸਰਕਾਰਾਂ ਵਿੱਚ ਜੋ ਭਰਤੀਆਂ ਹੋਈਆਂ ਸਨ, ਉਨ੍ਹਾਂ ਦਾ ਮੁੜ ਇਸ਼ਤਿਹਾਰ ਦਿੱਤਾ ਗਿਆ। ਇਹ ਪਿਛਲੇ ਦੋ ਸਾਲਾਂ ਤੋਂ ਵੱਧ ਸਮੇਂ ਦਾ ਅਜਿਹਾ ਚੱਲ ਰਿਹਾ ਹੈ। ਇਹ ਪੰਜਾਬ ਦੇ ਨੌਜਵਾਨਾਂ ਨਾਲ ਖਿਲਵਾੜ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ: 17 ਜਨਵਰੀ ਨੂੰ ਜਲੰਧਰ ਤੋਂ ਨਿਕਲੇਗੀ 'ਭਾਰਤ ਜੋੜੋ ਯਾਤਰਾ', ਇਹ ਰਸਤੇ ਰਹਿਣਗੇ ਬੰਦ
ਚੁੱਘ ਨੇ ਕਿਹਾ ਕਿ ਮਾਨ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਕੀ ਕੀਤਾ ਅਤੇ ਸੁਰਖੀਆਂ ਬਟੋਰਨ ਲਈ ਹੋਰ ਇਸ਼ਤਿਹਾਰ ਦੇ ਰਹੀ ਹੈ। ਪੰਜਾਬ ਦੀ ਭਗਵੰਤ ਮਾਨ ਸਰਕਾਰ ਆਪਣੀਆਂ ਉਪਲੱਬਧੀਆਂ ਨੂੰ ਪੂਰੀ ਤਰ੍ਹਾਂ ਝੂਠਾ ਪੇਸ਼ ਕਰ ਰਹੀ ਹੈ, ਜਿਸ ਦੇ ਲਈ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਚੁੱਘ ਨੇ ਕੰਟਰੋਲਰ ਅਤੇ ਆਡੀਟਰ ਜਨਰਲ ਦੇ ਦਫ਼ਤਰ ਵੱਲੋਂ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਤਾਂਕਿ ਪਤਾ ਲਗਾਇਆ ਜਾ ਸਕੇ ਕਿ 'ਆਪ' ਸਰਕਾਰ ਇਸ਼ਤਿਹਾਰਾਂ ਵਿੱਚ ਕਿਵੇਂ ਝੂਠੇ ਦਾਅਵੇ ਕਰ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸੀਤ ਲਹਿਰ ਨੇ ਠਾਰੇ ਲੋਕ, ਇਸ ਦਿਨ ਨੂੰ ਨਿਕਲੇਗੀ ਧੁੱਪ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਅਪਡੇਟ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ