ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੇ ਅਸਤੀਫ਼ੇ 'ਤੇ ਭਾਜਪਾ ਆਗੂ ਵੇਰਕਾ ਦਾ ਵੱਡਾ ਬਿਆਨ

01/07/2023 2:22:38 PM

ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਦੇ ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ ਵਜ਼ਾਰਤ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਨੂੰ ਲੈ ਕੇ ਭਾਜਪਾ ਆਗੂ ਡਾਕਟਰ ਰਾਜਕੁਮਾਰ ਵੇਰਕਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਫੌਜਾ ਸਿੰਘ ਨੂੰ ਅਸਤੀਫ਼ਾ ਪਹਿਲਾਂ ਹੀ ਦੇ ਦੇਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਫੌਜਾ ਸਿੰਘ ਨੂੰ ਪਹਿਲਾਂ ਹੀ ਕੈਬਨਿਟ 'ਚੋਂ ਕੱਢ ਦੇਣਾ ਚਾਹੀਦਾ ਸੀ, ਕਿਉਂਕਿ ਉਨ੍ਹਾਂ ਦੇ ਕਾਰਨਾਮੇ ਇਕ ਆਡੀਓ ਕਲਿੱਪ 'ਚ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ- ਬਾਰਡਰ ’ਤੇ ਵਿਜੀਬਿਲਟੀ ਜ਼ੀਰੋ ਬਣੀ BSF ਲਈ ਚੁਣੌਤੀ, ਲਗਾਤਾਰ ਵਧ ਰਹੀ ਹੈ ਪਾਕਿਸਤਾਨੀ ਡਰੋਨਾਂ ਦੀ ਮੂਵਮੈਂਟ

ਇਸ ਦੇ ਨਾਲ ਉਨ੍ਹਾਂ ਨੇ ਅੱਗੇ ਕਿਹਾ ਕਿ ਜੇਕਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਹੈ ਤਾਂ ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਦਿੱਲੀ ਦਾ ਦਖ਼ਲ ਪੰਜਾਬ 'ਚ ਬੰਦ ਕਰ ਦੇਣਾ ਚਾਹੀਦਾ ਹੈ। ਦਿੱਲੀ ਦੇ ਲੋਕ ਜਿਹੜੇ ਸਰਕਾਰੀ ਦਫ਼ਤਰਾਂ ਤੇ ਮੰਤਰਾਲਿਆਂ ਨੂੰ ਚਲਾ ਰਹੇ ਹਨ, ਉਨ੍ਹਾਂ ਦੀ ਦਖ਼ਲ ਅੰਦਾਜ਼ੀ ਬੰਦ ਹੋਣੀ ਚਾਹੀਦੀ ਹੈ। ਵੇਰਕਾ ਨੇ ਕਿਹਾ ਕਿ ਮੈਂ ਮਹਿਸੂਸ ਕਰਦਾ ਹਾਂ ਕਿ ਭਗਵੰਤ ਮਾਨ ਖੁਦ ਆਪਣੇ ਹੱਥ 'ਚ ਕਮਾਂਡ ਲੈਣ, ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਪੰਜਾਬ 'ਚ ਨੌਜਵਾਨਾਂ ਦੇ ਚੰਗੇ ਭਵਿੱਖ ਨੂੰ ਲੈ ਕੇ ਕੰਮ ਕਰਨ।

ਇਹ ਵੀ ਪੜ੍ਹੋ- ਪਾਕਿ HC ਦਾ ਦੋਹਰਾ ਚਿਹਰਾ: ਮੁਸਲਿਮ ਨਾਬਾਲਿਗਾ ਨੂੰ ਮਾਪਿਆਂ ਨੂੰ ਸੌਂਪਣ ਦਾ ਹੁਕਮ, ਹਿੰਦੂ ਕੁੜੀਆਂ ਦੇ 14 ਕੇਸ ਪੈਂਡਿੰਗ

ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ ਇਕ ਆਡੀਓ ਕਲਿੱਪ ਸਾਹਮਣੇ ਆਈ ਸੀ, ਜਿਸ ਵਿਚ ਉਨ੍ਹਾਂ ਨੂੰ ਕਥਿਤ ਤੌਰ 'ਤੇ 'ਪੈਸੇ ਦੀ ਵਸੂਲੀ ਲਈ ਸੌਦਾ ਤੈਅ ਕਰਦੇ ਹੋਏ' ਸੁਣਿਆ ਗਿਆ ਸੀ। ਹੁਣ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਆਡੀਓ ਕਲਿੱਪ ਨੂੰ ਲੈ ਕੇ ਸਰਾਰੀ ਨੂੰ ਬਰਖ਼ਾਸਤ ਕਰਨ ਅਤੇ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੀਆਂ ਸਨ। ਹਾਲਾਂਕਿ ਸਾਰਰੀ ਨੇ ਆਪਣੇ 'ਤੇ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਅਤੇ 'ਆਪ' ਪਾਰਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News