Punjab: ਡਿਪਟੀ ਕਮਿਸ਼ਨਰ ਨੇ ਭਾਜਪਾ ਆਗੂ ਖ਼ਿਲਾਫ਼ ਦਿੱਤੀ ਦਰਖ਼ਾਸਤ, ਜਾਣੋ ਕੀ ਹੈ ਪੂਰਾ ਮਾਮਲਾ
Wednesday, Feb 05, 2025 - 03:10 PM (IST)
ਲੁਧਿਆਣਾ (ਪੰਕਜ): ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਸਾਬਕਾ ਤਹਿਸੀਲਦਾਰ ਕੰਵਰ ਨਰਿੰਦਰ ਸਿੰਘ ਦੇ ਖ਼ਿਲਾਫ਼ ਵਿਜੀਲੈਂਸ ਜਾਂਚ ਦੀ ਮੰਗ ਕੀਤੀ ਹੈ। ਕੰਵਰ ਨਰਿੰਦਰ ਸਿੰਘ ਲੁਧਿਆਣਾ ਕੇਂਦਰੀ ਦੇ ਤਹਿਸੀਲਦਾਰ ਰਹਿ ਚੁੱਕੇ ਹਨ। ਸੇਵਾ ਮੁਕਤ ਹੋਣ ਮਗਰੋਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਤੇ ਜਗਰਾਓਂ ਤੋਂ ਵਿਧਾਨ ਸਭਾ ਦੀ ਚੋਣ ਵੀ ਲੜੀ ਸੀ। ਕੰਵਰ ਨਰਿੰਦਰ ਸਿੰਘ 'ਤੇ 22 ਲੱਖ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਲਗਾਏ ਗਏ ਹਨ।
ਇਹ ਖ਼ਬਰ ਵੀ ਪੜ੍ਹੋ - Punjab: ਹੋਟਲ 'ਚ ਚੱਲ ਰਿਹਾ ਸੀ 'ਗੰਦਾ' ਧੰਦਾ! ਉੱਪਰੋਂ ਜਾ ਪਹੁੰਚੇ ਨਿਹੰਗ ਸਿੰਘ, ਕੰਧਾਂ ਟੱਪ-ਟੱਪ ਭੱਜੇ ਮੁੰਡੇ ਕੁੜੀਆਂ
ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਵਿਜੀਲੈਂਸ ਬਿਊਰੋ ਦੇ ਸੀਨੀਅਰ ਪੁਲਸ ਕਪਤਾਨ ਨੂੰ ਪੱਤਰ ਲਿਖ ਕੇ ਇਸ ਮਾਮਲੇ ਸਬੰਧੀ ਵਿਜੀਲੈਂਸ ਜਾਂਚ ਕਰਨ ਦੀ ਅਪੀਲ ਕੀਤੀ ਗਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਹਿਰਰਦੇਪਾਲ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਪਿੰਡ ਪਦਮਪੁਰ ਗੰਗਾਨਗਰ ਰਾਜਸਥਾਨ ਵੱਲੋਂ ਕੰਵਰ ਨਰਿੰਦਰ ਸਿੰਘ ਤਹਿਸੀਲਦਾਰ ਲੁਧਿਆਣਾ (ਕੇਂਦਰੀ) (ਹੁਣ ਰਿਟਾਇਰਡ) ਵਿਰੁੱਧ 22 ਲੱਖ 50 ਹਜ਼ਾਰ ਰੁਪਏ ਰਿਸ਼ਵਤ ਲੈਣ ਦੀ ਸ਼ਿਕਾਇਤ ਦਿੱਤੀ ਗਈ ਸੀ। ਇਸ ਸ਼ਿਕਾਇਤ ਦੀ ਪੜਤਾਲ ਲੁਧਿਆਣਾ ਪੱਛਮੀ ਦੇ SDM ਵੱਲੋਂ ਕਰਵਾਈ ਗਈ ਸੀ, ਜਿਸ ਦੀ ਰਿਪੋਰਟ ਵਿਚ ਵਿਜੀਲੈਂਸ ਜਾਂਚ ਕਰਵਾਉਣ ਦੀ ਤਜ਼ਵੀਜ਼ ਦਿੱਤੀ ਗਈ ਸੀ। ਇਸ ਸਬੰਧੀ ਸਰਕਾਰ ਦੇ ਪੱਧਰ 'ਤੇ ਸਮਰੱਥ ਅਥਾਰਟੀ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਇਸ ਸ਼ਿਕਾਇਤ ਦੀ ਪੜਤਾਲ ਵਿਜੀਲੈਂਸ ਵਿਭਾਗ ਵੱਲੋਂ ਕਰਵਾਈ ਜਾਵੇ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ ਤੋਂ Deport ਹੋਏ ਪੰਜਾਬੀਆਂ ਦੀ ਲਿਸਟ ਆ ਗਈ ਸਾਹਮਣੇ, ਜਾਣੋ ਪੂਰੇ ਵੇਰਵੇ
ਇਸ ਪੱਤਰ ਦੇ ਨਾਲ ਹੀ ਵਿਜੀਲੈਂਸ ਬਿਊਰੋ ਨੂੰ ਹਿਰਦੇਪਾਲ ਸਿੰਘ ਵੱਲੋਂ ਕੀਤੀ ਗਈ ਸ਼ਿਕਾਇਤ ਦੀ ਕਾਪੀ, ਪੜਤਾਲੀਆ ਅਫ਼ਸਰ ਦੀ ਰਿਪੋਰਟ ਅਤੇ ਸਬੰਧਤ ਦਸਤਾਵੇਜ਼ਾਂ ਦੀਆਂ ਕਾਪੀਆਂ ਵੀ ਭੇਜੀਆਂ ਗਈਆਂ ਹਨ। ਇਹ ਸਾਰੇ ਦਸਤਾਵੇਜ਼ ਭੇਜ ਕੇ ਵਿਜੀਲੈਂਸ ਬਿਊਰੋ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਮਾਮਲੇ ਸਬੰਧੀ ਵਿਜੀਲੈਂਸ ਜਾਂਚ ਕਰਵਾਈ ਜਾਵੇ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8