ਰਾਜਾ ਵੜਿੰਗ ਦੇ ਬਿਆਨ ''ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ

Saturday, Oct 31, 2026 - 07:39 PM (IST)

ਰਾਜਾ ਵੜਿੰਗ ਦੇ ਬਿਆਨ ''ਤੇ ਭਾਜਪਾ ਆਗੂ ਵਿਜੇ ਸਾਂਪਲਾ ਦਾ ਤਿੱਖਾ ਪਲਟਵਾਰ

ਹੁਸ਼ਿਆਰਪੁਰ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਬਿਆਨ 'ਤੇ ਤਿੱਖਾ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਸਵਾਲ ਪੁੱਛਣ ਤੋਂ ਪਹਿਲਾਂ ਵੜਿੰਗ ਨੂੰ ਦੱਸਣਾ ਚਾਹੀਦਾ ਹੈ ਕਿ ਜਦੋਂ ਉਹ ਖ਼ੁਦ ਮੰਤਰੀ ਸਨ ਤਾਂ ਉਨ੍ਹਾਂ ਨੇ ਨਸ਼ਿਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਸਾਸ਼ਨ ਵਾਲੇ ਸੂਬੇ ਹਿਮਾਚਲ ਪ੍ਰਦੇਸ਼ ਦੀਆਂ ਫੈਕਟਰੀਆਂ 'ਚ ਨਸ਼ਾ ਬਣਦਾ ਹੈ, ਉੱਥੇ ਨਸ਼ਾ ਵਿਕਦਾ ਵੀ ਹੈ, ਵੜਿੰਗ ਦੱਸਣ ਕਿ ਉਨ੍ਹਾਂ ਦੀ ਪਾਰਟੀ ਦੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਨਸ਼ਾ ਰੋਣ ਲਈ ਕੀ ਕਾਰਵਾਈ ਕੀਤੀ ?

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ 5 ਨਵੰਬਰ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੋ-ਜਿਹਾ ਰਹੇਗਾ ਮੌਸਮ

ਸਾਂਪਲਾ ਨੇ ਕਿਹਾ ਕਿ ਕਾਂਗਰਸ ਲੋਕਾਂ ਵੱਲੋਂ ਨਕਾਰੀ ਜਾ ਚੁੱਕੀ ਪਾਰਟੀ ਹੈ। ਅੱਜ ਉਹ ਲੋਕ ਅਮਿਤ ਸ਼ਾਹ ਦੇ ਵਾਅਦੇ 'ਤੇ ਸਵਾਲ ਉਠਾ ਰਹੇ ਹਨ। ਰਾਜਾ ਵੜਿੰਗ ਨੂੰ ਦੂਜਿਆਂ 'ਤੇ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਗਿਰੇਬਾਨ ਵਿੱਚ ਝਾਤ ਮਾਰਨੀ ਚਾਹੀਦੀ ਹੈ। ਸਾਂਪਲਾ ਨੇ ਕਿਹਾ ਕਿ ਅਮਿਤ ਸ਼ਾਹ ਦੇ ਕਾਰਜਕਾਲ ਦੌਰਾਨ ਹੀ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਈ ਗਈ, ਨਕਸਲਵਾਦ ਦਾ ਖਾਤਮਾ ਕੀਤਾ ਗਿਆ ਅਤੇ ਦੇਸ਼ ਵਿੱਚ ਨਾਰਕੋ-ਟੈਰਰ ਨੈੱਟਵਰਕ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਦਾ ਦਰਦ ਸਮਝਿਆ ਹੈ। ਇਸੇ ਲਈ ਉਨ੍ਹਾਂ ਨੇ 31 ਦਸੰਬਰ, 2029 ਤੱਕ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚੋਂ ਨਸ਼ਾ ਖ਼ਤਮ ਕਰਨ ਦਾ ਐਲਾਨ ਕੀਤਾ ਹੈ। ਭਾਜਪਾ ਲਈ ਇਹ ਕੋਈ ਸਿਆਸੀ ਮੁੱਦਾ ਨਹੀਂ, ਸਗੋਂ ਪੰਜਾਬ ਦੀ ਨੌਜਵਾਨ ਪੀੜ੍ਹੀ ਅਤੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ।

ਇਹ ਵੀ ਪੜ੍ਹੋ: LPU ਮਾਮਲੇ 'ਚ ਨਵੀਂ ਅਪਡੇਟ! ਪੁਲਸ ਜਾਂਚ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News