ਕਿਸਾਨਾਂ ਨੇ ਘੇਰਿਆ ਭਾਜਪਾ ਆਗੂ, ਗੰਨਮੈਨ ਨੇ ਦਿਖਾਈ ਪਿਸਤੌਲ, ਆਪੇ ਤੋਂ ਬਾਹਰ ਹੋਏ ਕਿਸਾਨ ਨੇ ਕੀਤਾ ਹਮਲਾ

Sunday, Jul 11, 2021 - 11:06 PM (IST)

ਰਾਜਪੁਰਾ (ਦਵਿੰਦਰਜੀਤ) : ਅੱਜ ਰਾਜਪੁਰਾ ਦੀ ਅਨਾਜ ਮੰਡੀ ਦੇ ਪਿੱਛੇ ਭਾਰਤੀ ਵਿਕਾਸ ਪ੍ਰੀਸ਼ਦ ਦੇ ਦਫ਼ਤਰ ਵਿਚ ਭਾਜਪਾ ਵੱਲੋਂ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇੱਥੇ ਵਿਸ਼ੇਸ਼ ਤੌਰ ’ਤੇ ਭਾਜਪਾ ਦੇ ਜ਼ਿਲ੍ਹਾ ਇੰਚਾਰਜ ਭੂਪੇਸ਼ ਅਗਰਵਾਲ ਅਤੇ ਉਨ੍ਹਾਂ ਦੀ ਟੀਮ ਪਹੁੰਚੀ ਹੋਈ ਸੀ। ਭਾਜਪਾ ਵਲੋਂ ਸੱਦੀ ਗਈ ਇਸ ਮੀਟਿੰਗ ਦਾ ਜਿਵੇਂ ਹੀ ਕਿਸਾਨਾਂ ਨੂੰ ਪਤਾ ਲੱਗਾ ਤਾਂ ਇਸ ਮੀਟਿੰਗ ਨੂੰ ਨਾਕਾਮ ਕਰਨ ਲਈ ਵੱਡੀ ਗਿਣਤੀ ’ਚ ਕਿਸਾਨ ਇੱਥੇ ਪਹੁੰਚ ਗਏ ਅਤੇ ਭਾਜਪਾ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤੇ। ਕਿਸਾਨਾਂ ਦਾ ਦੋਸ਼ ਹੈ ਕਿ ਭਾਜਪਾ ਆਗੂ ਦੇ ਗੰਨਮੈਨ ਵਲੋਂ ਕਿਸਾਨਾਂ ਨੂੰ ਰਿਵਾਲਵਰ ਦਿਖਾਈ ਗਈ, ਜਿਸ ਤੋਂ ਬਾਅਦ ਮਾਹੌਲ ਵਿਗੜ ਗਿਆ।

ਇਹ ਵੀ ਪੜ੍ਹੋ : 6 ਸਿੱਖ ਰੈਜ਼ੀਮੈਂਟ ’ਚ ਭਰਤੀ ਲਹਿਰਾਗਾਗਾ ਦੇ ਕੁਲਵਿੰਦਰ ’ਤੇ ਅਣਮਨੁੱਖੀ ਤਸ਼ੱਦਦ, ਵਾਇਰਲ ਤਸਵੀਰਾਂ ਨੇ ਉਡਾਏ ਹੋਸ਼

PunjabKesari

ਇਸ ਦੌਰਾਨ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆਂ ’ਤੇ ਹਮਲਾ ਵੀ ਕੀਤਾ ਗਿਆ। ਉਧਰ ਮੌਕੇ ਦੀ ਨਜ਼ਾਕਤ ਨੂੰ ਦੇਖਦੇ ਹੋਏ ਪੁਲਸ ਵੀ ਵੱਡੀ ਗਿਣਤੀ ’ਚ ਉਥੇ ਪਹੁੰਚ ਗਈ ਅਤੇ ਕਿਸੇ ਤਰ੍ਹਾਂ ਭਾਜਪਾ ਆਗੂਆਂ ਨੂੰ ਉਥੋਂ ਸੁਰੱਖਿਅਤ ਬਾਹਰ ਕੱਢਿਆ। ਇਸ ਦੌਰਾਨ ਇਕ ਭਾਜਪਾ ਕੌਂਸਲਰ ਦੇ ਨਾਲ ਧੱਕਾ-ਮੁੱਕੀ ਕਰਨ ਦੀ ਕੋਸ਼ਿਸ਼ ਕੀਤੀ ਗਈ ਤੇ ਇਸ ਤੋਂ ਬਾਅਦ ਭਾਜਪਾ ਆਗੂ ਕਿਸਾਨਾਂ ਤੋਂ ਬਚਣ ਲਈ ਨੇੜਲੇ ਘਰ ਵਿੱਚ ਵੜ ਗਏ ਜਿਥੋਂ ਪੁਲਸ ਪਾਰਟੀ ਨੇ ਬੜੀ ਮੁਸ਼ੱਕਤ ਤੋਂ ਬਾਅਦ ਆਪਣੀ ਗੱਡੀ ’ਚ ਬਿਠਾ ਕੇ ਲੈ ਜਾਣ ’ਚ ਕਾਮਯਾਬ ਹੋ ਗਏ। ਉਧਰ ਘਟਨਾ ਤੋਂ ਬਾਅਦ ਭਾਜਪਾ ਆਗੂ ਭੂਪੇਸ਼ ਅਗਰਵਾਲ ਵੱਲੋਂ ਇਕ ਪ੍ਰੈੱਸ ਕਾਨਫਰੰਸ ਕੀਤੀ ਗਈ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ 25-30 ਲੱਖ ਲਗਾ ਕੇ ਕੈਨੇਡਾ ਭੇਜੀ ਨੂੰਹ ਨੇ ਬਦਲੇ ਰੰਗ, ਪਰਿਵਾਰ ਨੇ ਕਿਹਾ ਕੀਤਾ ਜਾਵੇ ਡਿਪੋਰਟ

PunjabKesari

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕਿਸਾਨਾਂ ਵਲੋਂ ਉਨ੍ਹਾਂ ’ਤੇ ਹਮਲਾ ਕੀਤਾ ਗਿਆ ਹੈ, ਇਹ ਲੋਕਤੰਤਰ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਵਿਰੋਧ ਕਰਨ ਦਾ ਹੱਕ ਸਾਰਿਆਂ ਨੂੰ ਹੈ ਪਰ ਇਸ ਤਰ੍ਹਾਂ ਹਿੰਸਕ ਹੋਣਾ ਠੀਕ ਨਹੀਂ ਹੈ। ਉਨ੍ਹਾਂ ਪੁਲਸ ’ਤੇ ਵੀ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਪੁਲਸ ਨੂੰ ਇਸ ਮੀਟਿੰਗ ਦੀ ਜਾਣਕਾਰੀ ਦਿੱਤੀ ਸੀ ਪਰ ਬਾਵਜੂਦ ਇਸ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਦੀ ਸੁਰੱਖਿਆ ਲਈ ਲਗਾਈ ਗਈ ਪੁਲਸ ਫੋਰਸ ਵੀ ਬਹੁਤ ਘੱਟ ਸੀ।

ਇਹ ਵੀ ਪੜ੍ਹੋ : ਪੰਜਾਬ ਕਾਂਗਰਸ ਦੇ ਘਮਸਾਨ ’ਤੇ ਸੂਬਾ ਇੰਚਾਰਜ ਹਰੀਸ਼ ਰਾਵਤ ਦਾ ਵਚਨ ਨਹੀਂ ਹੋਇਆ ਪੂਰਾ

PunjabKesari

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News