ਬਟਾਲਾ : ਭਾਜਪਾ ਆਗੂਆਂ ਨੂੰ ਚਿਤਾਵਨੀ, ਆਪਣੀ ਜ਼ਿੰਮੇਵਾਰੀ ''ਤੇ ਆਉਣਾ ਵੋਟ ਮੰਗਣ

02/09/2021 6:15:15 PM

ਗੁਰਦਾਸਪੁਰ (ਗੁਰਪ੍ਰੀਤ) : ਕੇਂਦਰ ਸਰਕਾਰ ਦੇ ਖੇਤੀ ਕਾਨੂੰਨ ਖ਼ਿਲਾਫ਼ ਭਾਜਪਾ ਆਗੂਆ ਪ੍ਰਤੀ ਲੋਕਾਂ ਵਿਚ ਗੁੱਸਾ ਵੱਧਦਾ ਜਾ ਰਿਹਾ ਹੈ, ਜਿਸ ਦੇ ਚੱਲਦੇ ਕਿਸਾਨਾਂ ਵਲੋਂ ਲਗਾਤਾਰ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਪਿੰਡਾਂ ਵਿਚ ਭਾਜਪਾ ਆਗੂਆਂ ਦਾ ਬਾਈਕਾਟ ਜਾਰੀ ਹੈ। ਤਾਜ਼ਾ ਮਾਮਲਾ ਬਟਾਲਾ ਦੇ ਇਲਾਕੇ ਬੋਲੀ ਇੰਦਰਜੀਤ ਦਾ ਸਾਹਮਣੇ ਆਇਆ ਹੈ, ਜਿੱਥੇ ਇਲਾਕਾ ਨਿਵਾਸੀਆਂ ਵਲੋਂ ਪੂਰੇ ਵਾਰਡ ਦੀਆਂ ਗਾਲੀਆਂ 'ਚ ਬੈਨਰ ਲਗਾ ਦਿਤੇ ਗਏ ਹਨ ਜਿਨ੍ਹਾਂ 'ਤੇ ਲਿਖਿਆ ਹੈ ਕਿ ਜੇਕਰ ਕੋਈ ਭਾਜਪਾ ਦਾ ਆਗੂ ਜਾਂ ਵਰਕਰ ਨਗਰ-ਨਿਗਮ ਚੋਣ ਲਈ ਵੋਟ ਮੰਗਣ ਆਉਂਦਾ ਹੈ ਤਾਂ ਉਹ ਆਪਣੇ ਹਾਲ ਦਾ ਆਪ ਜ਼ਿੰਮੇਵਾਰ ਹੋਵੇਗਾ ਕਿਉਂਕਿ ਕੇਂਦਰ ਸਰਕਾਰ ਜਦੋਂ ਤਕ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤਕ ਭਾਜਪਾ ਦਾ ਵਿਰੋਧ ਜਾਰੀ ਰਹੇਗਾ।

ਇਹ ਵੀ ਪੜ੍ਹੋ : ਲਾਲ ਕਿਲ੍ਹਾ ਘਟਨਾ : ਨਵਰੀਤ, ਰਣਜੀਤ ਅਤੇ ਨੌਦੀਪ ਦੇ ਮਾਮਲੇ 'ਚ ਸਬੂਤ ਇਕੱਠੇ ਕਰਨ ਲੱਗੇ ਵਕੀਲ

ਲੋਕਾਂ ਨੇ ਕਿਹਾ ਕਿ ਕਿਸਾਨ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਅੜੀਅਲ ਰਵੱਈਆ ਉੱਤੇ ਕਾਇਮ ਹੈ। ਜਿਸ ਦੇ ਚੱਲਦੇ ਭਾਜਪਾ ਦੇ ਲੀਡਰਾਂ ਨੂੰ ਚਾਹੀਦਾ ਹੈ ਕਿ ਪਹਿਲਾਂ ਕਿਸਾਨਾਂ ਦੀ ਆਵਾਜ਼ ਆਪਣੀ ਸਰਕਾਰ ਤੱਕ ਪੁਹੰਚਾਉਣ ਫਿਰ ਵੋਟਾਂ ਮੰਗਣ ਆਉਣ । 

ਇਹ ਵੀ ਪੜ੍ਹੋ : ਰਾਜ ਸਭਾ 'ਚ ਪ੍ਰਧਾਨ ਮੰਤਰੀ ਦਾ ਪ੍ਰਤਾਪ ਬਾਜਵਾ 'ਤੇ ਵਿਅੰਗ, ਕਿਹਾ '84 ਦੀ ਗੱਲ ਕਰਨੀ ਕਿਵੇਂ ਭੁੱਲ ਗਏ

ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਇਹ ਕੋਈ ਪਹਿਲਾ ਮਾਮਲਾ ਨਹੀਂ ਹੈ, ਜਿਥੇ ਚੋਣਾਂ ਵਿਚ ਲੋਕਾਂ ਵਲੋਂ ਭਾਜਪਾ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੋਵੇ, ਇਸ ਤੋਂ ਪਹਿਲਾਂ ਵੀ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਈ ਪਿੰਡਾਂ ਅਤੇ ਕਸਬਿਆਂ 'ਚ ਅਜਿਹੇ ਬੈਨਰ ਲੱਗੇ ਵੇਖੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ਵਲੋਂ ਚੋਣ ਪ੍ਰਚਾਰ ਕਰ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਹੋਰ ਆਗੂਆਂ ਦਾ ਲਗਾਤਾਰ ਘਿਰਾਓ ਕੀਤਾ ਜਾ ਰਿਹਾ ਹੈ। ਕਿਸਾਨਾਂ ਦਾ ਆਖਣਾ ਹੈ ਕਿ ਜਦੋਂ ਕੇਂਦਰ ਸਰਕਾਰ ਤਿੰਨੇ ਕਾਨੂੰ ਵਾਪਸ ਲੈਣ ਸਣੇ ਹੋਰ ਮੰਗਾਂ ਨਹੀਂ ਮੰਨਦੀ ਉਦੋਂ ਤਕ ਭਾਜਪਾ ਦਾ ਵਿਰੋਧ ਲਗਾਤਾਰ ਜਾਰੀ ਰਹੇਗਾ।

ਇਹ ਵੀ ਪੜ੍ਹੋ : ਦਿੱਲੀ ਪੁਲਸ ਵਲੋਂ ਨੌਦੀਪ ਕੌਰ 'ਤੇ ਕੀਤੇ ਤਸ਼ੱਦਦ ਖ਼ਿਲਾਫ਼ ਲੋਕਾਂ 'ਚ ਭਖਣ ਲੱਗਾ ਰੋਹ

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।

Gurminder Singh

This news is Content Editor Gurminder Singh