ਭਾਜਪਾ ਆਗੂਆਂ ਨੇ ਵੀ ਕੀਤੀ ਕਿਸਾਨੀ ਮਸਲਾ ਹੱਲ ਕਰਨ ਦੀ ਮੰਗ

Friday, Jun 04, 2021 - 09:58 PM (IST)

ਭਾਜਪਾ ਆਗੂਆਂ ਨੇ ਵੀ ਕੀਤੀ ਕਿਸਾਨੀ ਮਸਲਾ ਹੱਲ ਕਰਨ ਦੀ ਮੰਗ

ਲੌਂਗੋਵਾਲ (ਵਸ਼ਿਸ਼ਟ)- ਕਿਸਾਨ ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਝੰਡੇ ਹੇਠਾਂ ਦਿੱਲੀ ਦੇ ਵੱਖ-ਵੱਖ ਬਾਰਡਰਾਂ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਸਬੰਧੀ ਵੱਖ-ਵੱਖ ਰਾਜਨੀਤਕ ਪਾਰਟੀਆਂ ਕੇਂਦਰ ਸਰਕਾਰ ਨੂੰ ਜਿੱਥੇ ਕਿਸਾਨੀ ਮੰਗਾਂ ਮੰਨਣ ਤੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਜ਼ੋਰਦਾਰ ਮੰਗ ਕਰ ਰਹੀਆਂ ਹਨ ,ਉੱਥੇ ਅੱਜ ਭਾਰਤੀ ਜਨਤਾ ਪਾਰਟੀ ਮੰਡਲ ਲੌਂਗੋਵਾਲ ਦੇ ਆਗੂਆਂ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕਰਦੇ ਹੋਏ ਕਿਸਾਨੀ ਮਸਲਾ ਜਲਦੀ ਹੱਲ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਭਾਜਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਡਾਕਟਰ ਕੇਵਲ ਚੰਦ ਧੌਲਾ, ਮੰਡਲ ਪ੍ਰਧਾਨ ਰਤਨ ਕੁਮਾਰ ਮੰਗੂ ,ਸਾਬਕਾ ਪ੍ਰਧਾਨ ਕੁਲਦੀਪ ਮੰਗਲਾ,ਪਵਨ ਕੁਮਾਰ ਤਾਇਲ, ਬਲਰਾਜ ਕ੍ਰਿਸ਼ਨ ਬਾਲੀ, ਕੇਵਲ ਕ੍ਰਿਸ਼ਨ ਸ਼ਰਮਾ ਆਦਿ ਨੇ ਕਿਹਾ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਲੱਖਾਂ ਹੀ ਕਿਸਾਨ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਯੋਗ ਮੰਗਾਂ ਜਲਦੀ ਮੰਨ ਲੈਣੀਆਂ ਚਾਹੀਦੀਆਂ ਹਨ ਤਾਂ ਜੋ ਧਰਨੇ ਵਿੱਚ ਬੈਠੇ ਕਿਸਾਨ ਘਰੋ ਘਰੀਂ ਜਾ ਕੇ ਆਪਣੇ ਕੰਮਾਂ 'ਤੇ ਲੱਗ ਸਕਣ ।

ਇਹ ਖ਼ਬਰ ਪੜ੍ਹੋ- ਆਸਟਰੇਲੀਆ ਨੇ ਕੁਵੈਤ ਨੂੰ 3-0 ਨਾਲ ਹਰਾਇਆ, UAE ਦੀ ਵੱਡੀ ਜਿੱਤ

PunjabKesari
ਆਗੂਆਂ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਜਲਦੀ ਹੀ ਕਿਸਾਨਾਂ ਦੇ ਮਸਲੇ ਨੂੰ ਹੱਲ ਕਰੇਗੀ। ਇਸ ਤੋਂ ਇਲਾਵਾ ਆਗੂਆਂ ਨੇ ਹੜਤਾਲ ਅਤੇ ਚੱਲ ਰਹੇ ਸਫਾਈ ਸੇਵਕਾਂ ਦਾ ਸਮਰਥਨ ਕਰਦਿਆਂ ਪੰਜਾਬ ਸਰਕਾਰ ਤੋਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਜ਼ੋਰਦਾਰ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਫਾਈ ਸੇਵਕਾਂ ਨੂੰ ਰੈਗੂਲਰ ਕੀਤਾ ਜਾਣਾ ਚਾਹੀਦਾ ਹੈ । ਇਨ੍ਹਾਂ ਦੀ ਹੜਤਾਲ ਕਾਰਨ ਪੰਜਾਬ ਦੇ ਸਮੁੱਚੇ ਸ਼ਹਿਰਾਂ ਵਿਚ ਸਫਾਈ ਪ੍ਰਬੰਧ ਪੂਰੀ ਤਰ੍ਹਾਂ ਵਿਗੜ ਚੁੱਕੇ ਹਨ ।

ਇਹ ਖ਼ਬਰ ਪੜ੍ਹੋ- ਡਿਵੀਲੀਅਰਸ ਦਾ ਬਹੁਤ ਵੱਡਾ ਫੈਨ ਹੈ ਇਹ ਪਾਕਿ ਖਿਡਾਰੀ, ਕਿਹਾ- ਚਾਹੁੰਦਾ ਹਾਂ ਉਹ PSL ਖੇਡੇ


ਨੋਟ- ਇਸ ਖ਼ਬਰ ਸਬੰਧੀ ਕਮੈਂਟ ਕਰਕੇ ਦਿਓ ਆਪਣੀ ਰਾਏ।


author

Gurdeep Singh

Content Editor

Related News