ਭਾਜਪਾ ਆਗੂਆਂ ਖ਼ਿਲਾਫ਼ DGP ਪੰਜਾਬ ਤੇ ਚੋਣ ਕਮਿਸ਼ਨ ਕੋਲ ਪਹੁੰਚੀ ਸ਼ਿਕਾਇਤ, ਜਾਣੋ ਪੂਰਾ ਮਾਮਲਾ
Wednesday, Dec 18, 2024 - 03:07 PM (IST)
ਲੁਧਿਆਣਾ (ਗਣੇਸ਼): ਪੰਜਾਬ ਵਿਚ ਇਸ ਵੇਲੇ ਨਗਰ ਨਿਗਮ ਚੋਣਾਂ ਦੇ ਕਾਰਰਨ ਸਿਆਸਤ ਦਾ ਮੈਦਾਨ ਭੱਖਿਆ ਹੋਇਆ ਹੈ। ਇਸ ਵਿਚਾਲੇ ਭਾਜਪਾ ਆਗੂਆਂ ਦੇ ਖ਼ਿਲਾਫ਼ ਪੰਜਾਬ ਦੇ DGP ਤੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਪਹੁੰਚ ਗਈ ਹੈ। ਦਰਅਸਲ, ਸ਼੍ਰੀ ਹਿੰਦੂ ਤਖ਼ਤ ਦੇ ਮੁੱਖ ਪ੍ਰਚਾਰਕ ਵਰੁਣ ਮਹਿਤਾ ਨੇ ਜ਼ਿਲ੍ਹਾ ਚੋਣ ਅਫ਼ਸਰ, ਪੰਜਾਬ ਦੇ DGP, ਲੁਧਿਆਣਾ ਦੇ ਪੁਲਸ ਕਮਿਸ਼ਨਰ ਤੇ ਥਾਣਾ ਨੰਬਰ ਦੇ 2 ਮੁਖੀ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਨੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ ਦੇ ਨਾਲ-ਨਾਲ ਵਾਰਡ ਨੰਬਰ 77 ਦੀ ਉਮੀਦਵਾਰ ਪੂਨਮ ਰੱਤੜਾ ਤੇ 78 ਦੇ ਉਮੀਦਵਾਰ ਜੌਨ ਮਸੀਹ ਦੇ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ 'ਤੇ ਕੇਸਸ ਦਰਜ ਕਰਨ ਦੀ ਮੰਗ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ
ਵਰੁਣ ਮਹਿਤਾ ਨੇ ਕਿਹਾ ਕਿ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਵੱਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਰਿਯਾਦਾ ਪੁਰਸ਼ੋਤਮ ਪ੍ਰਭੂ ਸ਼੍ਰੀ ਰਾਮ ਦੇ ਨਾਂ 'ਤੇ ਉਕਸਾਇਆ ਜਾ ਰਿਹਾ ਹੈ ਤੇ ਉਸ ਤੋਂ ਵੀ ਵੱਡੀ ਦੁੱਖ ਦੀ ਗੱਲ ਹੈ ਕਿ ਇਨ੍ਹਾਂ ਵੱਲੋਂ ਅਯੁੱਧਿਆ ਵਿਚ ਬਣੇ ਸ਼੍ਰੀ ਰਾਮ ਮੰਦਰ ਦੇ ਸਰੂਪ ਅਤੇ ਪ੍ਰਭੂ ਦੇ ਨਾਂ ਵਾਲੇ ਪੋਸਟਰ ਗੰਦਗੀ ਦੇ ਢੇਰ 'ਤੇ ਪਏ ਹਨ, ਜਿਸ ਨਾਲ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸੱਟ ਵੱਜ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ
ਮਹਿਤਾ ਨੇ ਰੋਸ ਜਤਾਉਂਦਿਆਂ ਕਿਹਾ ਕਿ ਭਾਜਪਾ ਚੋਣਾਂ ਜਿੱਤਣ ਲਈ ਹੇਠਲੇ ਪੱਧਰ ਦੀ ਰਾਜਨੀਤੀ ਕਰ ਰਹੀ ਹੈ। ਲੋਕਾਂ ਨੂੰ ਆਪਣੀ ਕਾਰਗੁਜ਼ਾਰੀ ਦੱਸਣ ਦੀ ਬਜਾਏ ਧਰਮ ਦੇ ਨਾਂ 'ਤੇ ਉਕਸਾ ਰਹੀ ਹੈ, ਜੋ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਭਾਜਪਾ ਉਮੀਦਵਾਰਾਂ ਦੇ ਚੋਣ ਲੜਣ 'ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੀ ਹਿੰਦੂ ਤਖ਼ਤ ਇਸ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਭਾਜਪਾ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8