ਭਾਜਪਾ ਨੇਤਾਵਾਂ ਨੇ ਵੈਸਟ ਵਿਧਾਨ ਸਭਾ ਹਲਕੇ ’ਚ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਬਣਾਈ ਰਣਨੀਤੀ
Thursday, Jun 13, 2024 - 02:42 PM (IST)
ਜਲੰਧਰ (ਗੁਲਸ਼ਨ)–ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਪ੍ਰਧਾਨਗੀ ਵਿਚ ਵੈਸਟ ਵਿਧਾਨ ਸਭਾ ਹਲਕੇ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਅਤੇ ਰਣਨੀਤੀ ਬਣਾਉਣ ਸਬੰਧੀ ਜਲੰਧਰ ਸ਼ਹਿਰੀ ਕੋਰ ਕਮੇਟੀ ਦੀ ਇਕ ਬੈਠਕ ਹੋਈ, ਜਿਸ ਵਿਚ ਸੂਬਾ ਸੰਗਠਨ ਮੰਤਰੀ ਸ਼੍ਰੀਨਿਵਾਸਲੂ, ਸੂਬਾ ਮਹਾਮੰਤਰੀ ਰਾਕੇਸ਼ ਰਾਠੌਰ, ਸੂਬਾ ਉਪ ਪ੍ਰਧਾਨ ਕੇ. ਡੀ. ਭੰਡਾਰੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਬੈਠਕ ਵਿਚ ਵੈਸਟ ਹਲਕੇ ਦੀ ਜ਼ਿਮਨੀ ਚੋਣ ਨੂੰ ਲੈ ਕੇ ਚਰਚਾ ਕੀਤੀ ਗਈ ਅਤੇ ਸੰਗਠਨ ਮਹਾਮੰਤਰੀ ਨੇ ਪਾਰਟੀ ਦੀ ਜਿੱਤ ਲਈ ਅਹੁਦੇਦਾਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਬਦਹਾਲ ਸੀਵਰੇਜ, ਗੰਦੇ ਪਾਣੀ ਦੀ ਸਪਲਾਈ ਅਤੇ ਖ਼ਰਾਬ ਕਾਨੂੰਨ ਵਿਵਸਥਾ ਨੂੰ ਆਧਾਰ ਬਣਾ ਕੇ ਪਾਰਟੀ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਲੜੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਚੋਣ ਘਮਸਾਨ: ਜਲੰਧਰ ਵੈਸਟ ਜ਼ਿਮਨੀ ਚੋਣ ’ਚ ਡਟਣਗੀਆਂ ਹੁਣ ਸਾਰੀਆਂ ਸਿਆਸੀ ਧਿਰਾਂ
ਰਾਕੇਸ਼ ਰਾਠੌਰ ਨੇ ਕਿਹਾ ਕਿ ਵਪਾਰੀ, ਉਦਯੋਗਪਤੀ, ਆਮ ਲੋਕ ਸਰਕਾਰੀ ਤਾਨਾਸ਼ਾਹੀ ਤੋਂ ਤੰਗ ਆ ਚੁੱਕੇ ਹਨ ਅਤੇ ਇਸ ਵਾਰ ਵੈਸਟ ਹਲਕੇ ਤੋਂ ਭਾਜਪਾ ਚੋਣ ਵਿਚ ਜਿੱਤ ਦਰਜ ਕਰੇਗੀ। ਸੁਸ਼ੀਲ ਰਿੰਕੂ ਨੇ ਕਿਹਾ ਕਿ ਹੁਣ ‘ਆਪ’ਦੀ ਗੁੰਡਾਗਰਦੀ ਨਹੀਂ ਚੱਲੇਗੀ। ਵੈਸਟ ਹਲਕੇ ਦੇ ਲੋਕ ਜ਼ਿਮਨੀ ਚੋਣ ਵਿਚ ਭਾਜਪਾ ਦੀ ਜਿੱਤ ਯਕੀਨੀ ਕਰਨਗੇ।
ਕੇ. ਡੀ. ਭੰਡਾਰੀ ਨੇ ਕਿਹਾ ਕਿ ਸਿਰਫ਼ ਭਾਜਪਾ ਹੀ ਜਲੰਧਰ ਵਿਚ ਵਿਕਾਸ ਕਰਵਾ ਸਕਦੀ ਹੈ। ਇਸ ਮੌਕੇ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਵੈਸਟ ਹਲਕੇ ਵਿਚ ਕਈ ਵਿਕਾਸ ਕੰਮ ਪੈਂਡਿੰਗ ਪਏ ਹੋਏ ਹਨ, ਜਿਨ੍ਹਾਂ ਨੂੰ ਭਾਜਪਾ ਦਾ ਵਿਧਾਇਕ ਬਣਨ ਤੋਂ ਬਾਅਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਹਾਮੰਤਰੀ ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ, ਰਮਨ ਪੱਬੀ, ਅਨਿਲ ਸੱਚਰ, ਭਗਵੰਤ ਪ੍ਰਭਾਕਰ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਫਗਵਾੜਾ ਨੇੜੇ ਵੱਡੀ ਘਟਨਾ, 'ਵੰਦੇ ਭਾਰਤ ਐਕਸਪ੍ਰੈੱਸ ਟਰੇਨ' 'ਤੇ ਹੋਇਆ ਪਥਰਾਅ, ਦਹਿਸ਼ਤ 'ਚ ਯਾਤਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।