ਭਾਜਪਾ ਆਗੂਆਂ ਨੇ ਪੰਜਾਬ ਰਾਜਪਾਲ ਨਾਲ ਕੀਤੀ ਮੁਲਾਕਾਤ, DGP ਨੂੰ ਤਲਬ ਕਰਨ ਦੀ ਕੀਤੀ ਮੰਗ
Sunday, Jan 18, 2026 - 02:26 PM (IST)
ਜਲੰਧਰ/ਚੰਡੀਗੜ੍ਹ (ਵੈੱਬ ਡੈਸਕ)- ਪੰਜਾਬ ਭਾਜਪਾ ਦੀ ਸੀਨੀਅਰ ਲੀਡਰਸ਼ਿਪ ਦੇ ਇਕ ਵਫ਼ਦ ਨੇ ਐਤਵਾਰ ਨੂੰ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਸੂਬੇ ਦੀਆਂ ਭਖਦੀਆਂ ਮੁਸ਼ਕਿਲਾਂ ਸਬੰਧੀ ਇਕ ਮੰਗ ਪੱਤਰ ਸੌਂਪਿਆ। ਭਾਜਪਾ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਪੰਜਾਬ ਗੈਂਗਸਟਰਾਂ ਲਈ ਸਵਰਗ ਬਣਦਾ ਜਾ ਰਿਹਾ ਹੈ।
ਇਹ ਵੀ ਪੜ੍ਹੋ: Big Breaking: CM ਮਾਨ ਦੇ ਬਿਆਨਾਂ ਤੋਂ ਦੁਖ਼ੀ MLA ਡਾ. ਸੁਖਵਿੰਦਰ ਸੁੱਖੀ ਨੇ ਦਿੱਤਾ ਅਸਤੀਫਾ ! ਛੱਡੀ ਚੇਅਰਮੈਨੀ

ਕਾਨੂੰਨ ਵਿਵਸਥਾ ਅਤੇ ਗੈਂਗਸਟਰਵਾਦ
ਭਾਜਪਾ ਨੇ ਚਿੰਤਾ ਪ੍ਰਗਟਾਈ ਕਿ ਸੂਬੇ ਵਿੱਚ ਰੋਜ਼ਾਨਾ ਕਤਲ ਹੋ ਰਹੇ ਹਨ ਅਤੇ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਹਨ। ਉਨ੍ਹਾਂ ਰਾਜਪਾਲ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿੱਚ ਡੀ. ਜੀ. ਪੀ. ਅਤੇ ਗ੍ਰਹਿ ਮੰਤਰੀ ਨੂੰ ਤਲਬ ਕੀਤਾ ਜਾਵੇ ਅਤੇ ਪੁੱਛਿਆ ਜਾਵੇ ਕਿ ਉਹ ਇਨ੍ਹਾਂ ਹਾਲਾਤਾਂ ਨਾਲ ਨਜਿੱਠਣ ਲਈ ਕੀ ਕਦਮ ਚੁੱਕ ਰਹੇ ਹਨ? ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਸੂਬਾ ਸਰਕਾਰ ਮੀਡੀਆ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਇਸ ਦੀ ਤੁਲਨਾ ਐਮਰਜੈਂਸੀ ਨਾਲ ਕਰਦਿਆਂ ਕਿਹਾ ਕਿ ਇੰਨੀ ਪਾਬੰਦੀ ਤਾਂ ਇੰਦਰਾ ਗਾਂਧੀ ਨੇ ਵੀ ਨਹੀਂ ਲਗਾਈ ਸੀ ਅਤੇ ਅਜਿਹੇ ਹਾਲਾਤ ਲੋਕਤੰਤਰ ਰਹਿਤ ਦੇਸ਼ਾਂ ਜਿਵੇਂ ਚੀਨ ਵਿੱਚ ਹੁੰਦੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! PRTC ਬੱਸ ਤੇ ਸਿਲੰਡਰਾਂ ਨਾਲ ਭਰੇ ਟਰੱਕ ਦੀ ਭਿਆਨਕ ਟੱਕਰ, ਪਿਆ ਚੀਕ-ਚਿਹਾੜਾ
ਉਥੇ ਹੀ ਭਾਜਪਾ ਆਗੂ ਕੇਵਲ ਢਿੱਲੋਂ ਨੇ ਨਸ਼ਿਆਂ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਦਿਆਂ ਦੱਸਿਆ ਕਿ ਲੁਧਿਆਣਾ ਦੇ ਪਿੰਡ ਸ਼ੇਰੇਵਾਲ ਵਿੱਚ ਇਕ ਮਾਂ ਨੇ ਨਸ਼ੇ ਕਾਰਨ ਆਪਣੇ ਛੇਵੇਂ ਪੁੱਤਰ ਨੂੰ ਵੀ ਗੁਆ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨਸ਼ਾ ਰੋਕਣ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ। ਵਫ਼ਦ ਨੇ ਆਤਿਸ਼ੀ ਦੇ ਵੀਡੀਓ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਕਾਰਵਾਈ ਨੂੰ ਗਲਤ ਦੱਸਿਆ ਅਤੇ ਕਿਹਾ ਕਿ ਪ੍ਰਸ਼ਾਸਨ ਦਾ ਨਿੱਜੀ ਸਿਆਸਤ ਲਈ ਇਸਤੇਮਾਲ ਕੀਤਾ ਜਾ ਰਿਹਾ ਹੈ।
ਇਥੇ ਦੱਸ ਦੇਈਏ ਕਿ ਇਹ ਮੀਟਿੰਗ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿੱਚ ਹੋਣੀ ਸੀ ਪਰ ਉਹ ਸਿਹਤ ਠੀਕ ਨਾ ਹੋਣ ਕਾਰਨ ਫੋਰਟਿਸ ਹਸਪਤਾਲ ਵਿੱਚ ਜ਼ੇਰੇ ਇਲਾਜ ਹੋਣ ਕਰਕੇ ਸ਼ਾਮਲ ਨਹੀਂ ਹੋ ਸਕੇ। ਇਸੇ ਤਰ੍ਹਾਂ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਮਲੇਰਕੋਟਲਾ ਵਿੱਚ ਇਕ ਰੈਲੀ ਵਿੱਚ ਸ਼ਾਮਲ ਹੋਣ ਕਾਰਨ ਮੀਟਿੰਗ ਵਿੱਚ ਮੌਜੂਦ ਨਹੀਂ ਸਨ। ਨਭਾਜਪਾ ਆਗੂਆਂ ਨੇ ਸਪੱਸ਼ਟ ਕੀਤਾ ਕਿ ਸੂਬੇ ਦੀਆਂ ਸੰਸਥਾਵਾਂ ਦੀ ਦੁਰਵਰਤੋਂ ਅਰਵਿੰਦ ਕੇਜਰੀਵਾਲ ਦੇ ਇਸ਼ਾਰੇ 'ਤੇ ਕੀਤੀ ਜਾ ਰਹੀ ਹੈ ਅਤੇ ਇਸ ਨਾਲ ਪੰਜਾਬ ਦੇ ਹਾਲਾਤ ਹੋਰ ਖ਼ਰਾਬ ਹੋ ਰਹੇ ਹਨ।
ਇਹ ਵੀ ਪੜ੍ਹੋ: Big Breaking: ਸੁਨੀਲ ਜਾਖੜ ਦੀ ਅਚਾਨਕ ਵਿਗੜੀ ਸਿਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
