PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ

Sunday, Sep 17, 2023 - 01:43 PM (IST)

PM ਮੋਦੀ ਦੇ ਜਨਮਦਿਨ 'ਤੇ ਭਾਜਪਾ ਆਗੂ ਪਾਕਿ ਦੇ ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ, ਕੀਤੀ ਅਰਦਾਸ

ਗੁਰਦਾਸਪੁਰ/ਪਾਕਿਸਤਾਨ(ਟੱਕਰ)- ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਮੌਕੇ ਭਾਜਪਾ ਦੀ ਟੀਮ ਪਾਕਿਸਤਾਨ ਦੇ ਗੁਰਦੁਆਰੇ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਈ। ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨਾ ਸਿਰਫ਼ ਭਾਰਤ ਸਗੋਂ ਦੁਨੀਆ ਦੀ ਅਹਿਮ ਸ਼ਖਸੀਅਤ ਬਣ ਚੁੱਕੇ ਹਨ। ਇਸ ਦੌਰਾਨ ਪੀ. ਐੱਮ ਮੋਦੀ ਦੇ ਜਨਮਦਿਨ 'ਤੇ ਭਾਜਪਾ ਦੇ ਸੀਨੀਅਰ ਲਿਡਰਸ਼ਿਪ ਕੌਮੀ ਜਨਰਨ ਸਕੱਤਰ ਮਨਜਿੰਦਰ ਸਿੰਘ ਸਿਰਸਾ, ਪੰਜਾਬ ਦੇ ਸਕੱਤਰ ਪਰਮਿੰਦਰ ਬਰਾੜ, ਭਾਜਪਾ ਦੇ ਸੀਨੀਅਰ ਆਗੂ ਇੰਦਰ ਇਕਬਾਲ ਸਿੰਘ ਅਟਵਾਲ ਅਤੇ ਹੋਰ ਭਾਜਪਾ ਆਗੂ ਅੱਜ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਧਾਰਮਿਕ ਤੇ ਪਵਿੱਤਰ ਸਥਾਨ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਹਨ।  ਇਸ ਦੌਰਾਨ ਭਾਜਪਾ ਆਗੂਆਂ ਨੇ ਗੁਰਦੁਆਰਾ ਸਾਹਿਬ 'ਚ ਪ੍ਰਧਾਨ ਮੰਤਰੀ ਮੋਦੀ ਦੀ ਲੰਮੀ ਉਮਰ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ-  ਪੰਜਾਬ ਦੇ ਕਾਰੋਬਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਪੰਜਾਬ 'ਚ ਵਾਪਸ ਆਈਆਂ 450 ਇੰਡਸਟਰੀਆਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News