ਕੈਪਟਨ ਸਰਕਾਰ ਖਿਲਾਫ ਭਾਜਪਾ ਆਗੂਆਂ ਨੇ ਡੀ. ਸੀ. ਦਫਤਰ ਅੱਗੇ ਲਗਾਇਆ ਧਰਨਾ
Tuesday, Jan 16, 2018 - 01:54 PM (IST)

ਬਰਨਾਲਾ (ਪੁਨੀਤ) — ਪੰਜਾਬ ਦੀ ਕੈਪਟਨ ਸਰਕਾਰ ਦੇ 10 ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਚੋਣ ਮੈਨੀਫੈਸਟੋ 'ਚ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ 'ਚ ਭਾਰਤੀ ਜਨਤਾ ਪਾਰਟੀ ਵਲੋਂ ਅੱਜ ਪੰਜਾਬ ਭਰ 'ਚ ਧਰਨੇ ਲਗਾਏ ਜਾ ਰਹੇ ਹਨ। ਬਰਨਾਲਾ 'ਚ ਵੀ ਭਾਰਤੀ ਜਨਤਾ ਪਾਰਟੀ ਦੀ ਜ਼ਿਲਾ ਪੱਧਰ ਦੇ ਵਰਕਰ ਤੇ ਆਗੂਆਂ ਨੇ ਧਰਨਾ ਲਗਾ ਕੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ।
ਭਾਜਪਾ ਦੇ ਜ਼ਿਲਾ ਆਗੂਆਂ ਨੇ ਕੈਪਟਨ ਸਰਕਾਰ 'ਤੇ ਮੈਨੀਫੈਸਟੋ 'ਚ ਕੀਤੇ ਵਾਅਦੇ ਲਾਗੂ ਨਾ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਨੇ ਲੋਕਾਂ ਦੇ ਨਾਲ ਧੋਖਾ ਕਰਕੇ ਸੱਤਾ 'ਤੇ ਕਬਜ਼ਾ ਕੀਤਾ ਹੈ। ਉਨ੍ਹਾਂ ਨੇ ਮੁੱਖ ਮੰਤਰੀ 'ਤੇ ਤੰਜ ਕਸਦੇ ਕਿਹਾ ਕਿ ਕੈਪਟਨ ਨੂੰ ਅਰੂਸਾ ਤੋਂ ਧਿਆਨ ਹਟਾ ਕੇ ਪੰਜਾਬ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵਾਅਦੇ ਪੂਰੇ ਹੋਣ ਤਕ ਉਹ ਧਰਨਾ ਜਾਰੀ ਰੱਖਣਗੇ। ਇਸ ਸਮੇਂ ਉਨ੍ਹਾਂ ਨੇ ਰਾਣਾ ਗੁਰਜੀਤ ਸਿੰਘ ਵਲੋਂ ਅਸਤੀਫਾ ਦੇਣ 'ਤੇ ਪ੍ਰਤੀਕਿਰਿਆ ਦਿੰਦੇ ਕਿਹਾ ਕਿ ਇਸ ਨਾਲ ਭਾਜਪਾ ਦੇ ਦਾਅਵੇ 'ਤੇ ਮੋਹਰ ਲਗੀ ਹੈ, ਜਿਨ੍ਹਾਂ 'ਚ ਉਨ੍ਹਾਂ ਨੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਇਸ ਮਾਮਲੇ 'ਚ ਉਨ੍ਹਾਂ ਨੇ ਨਿਰਪੱਖ ਜਾਂਚ ਦੀ ਮੰਗ ਕੀਤੀ।