ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਭਾਜਪਾ ਆਗੂਆਂ ਰੁਪਾਣੀ ਤੇ ਸ਼ਰਮਾ ਨੇ ‘ਆਪ’ ਸਰਕਾਰ ’ਤੇ ਚੁੱਕੇ ਸਵਾਲ
Thursday, Feb 23, 2023 - 11:00 PM (IST)
ਲੁਧਿਆਣਾ (ਗੁਪਤਾ)-ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਸੂਬੇ ਦੀ ‘ਆਪ’ ਸਰਕਾਰ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਕਾਇਮ ਰੱਖਣ ’ਚ ਪੂਰੀ ਤਰ੍ਹਾਂ ਫੇਲ ਸਾਬਤ ਹੋਈ ਹੈ। ਸੂਬੇ ’ਚ ਅਪਰਾਧਿਕ ਅਨਸਰ ਦਨਦਨਾਉਂਦੇ ਘੁੰਮ ਰਹੇ ਹਨ ਅਤੇ ਪੁਲਸ ਨੂੰ ਸਿੱਧੀ ਚੁਣੌਤੀ ਦੇ ਰਹੇ ਹਨ ਪਰ ਭਗਵੰਤ ਮਾਨ ਸਰਕਾਰ ਹੱਥ ’ਤੇ ਹੱਥ ਧਰੀ ਸਭ ਕੁਝ ਦੇਖ ਰਹੀ ਹੈ। ਮੁੱਖ ਮੰਤਰੀ ਪੰਜਾਬ ’ਚ ਨਿਵੇਸ਼ ਦੀਆਂ ਗੱਲਾਂ ਕਰ ਰਹੇ ਹਨ ਪਰ ਨਿਵੇਸ਼ ਲਈ ਸ਼ਾਂਤਮਈ ਵਾਤਾਵਰਣ ਦੀ ਲੋੜ ਹੁੰਦੀ ਹੈ। ਜੇਕਰ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਹਾਲਤ ਸਹੀ ਨਹੀਂ ਹੋਵੇਗੀ ਤਾਂ ਕੌਣ ਨਿਵੇਸ਼ ਕਰੇਗਾ।
ਇਹ ਵੀ ਪੜ੍ਹੋ : ਕਬੱਡੀ ਜਗਤ ਨੂੰ ਵੱਡਾ ਘਾਟਾ, ਚੱਲਦੇ ਟੂਰਨਾਮੈਂਟ ਦੌਰਾਨ ਮਸ਼ਹੂਰ ਖਿਡਾਰੀ ਦੀ ਮੌਤ
ਅੱਜ ਲੁਧਿਆਣਾ ਪੁੱਜੇ ਰੁਪਾਣੀ ਅਤੇ ਸ਼ਰਮਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਭਾਜਪਾ ਹੀ ਇਕੋ-ਇਕ ਬਦਲ ਬਚੀ ਹੈ, ਜੋ ਸੂਬੇ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾ ਸਕਦੀ ਹੈ। ਇਸ ਲਈ ਸੂਬੇ ’ਚ ਲੋਕ ਬਾਕੀ ਸਿਆਸੀ ਪਾਰਟੀਆਂ ਤੋਂ ਮੂੰਹ ਮੋੜ ਕੇ ਭਾਜਪਾ ਦੇ ਝੰਡੇ ਹੇਠ ਇਕੱਠੇ ਹੋ ਰਹੇ ਹਨ। ਇਸ ਮੌਕੇ ਵਿਜੇ ਰੁਪਾਣੀ ਅਤੇ ਅਸ਼ਵਨੀ ਸ਼ਰਮਾ ਦੇ ਲੁਧਿਆਣਾ ਪੁੱਜਣ ’ਤੇ ਲੁਧਿਆਣਾ ਭਾਜਪਾ ਪ੍ਰਧਾਨ ਰਜਨੀਸ਼ ਧੀਮਾਨ, ਉਪ ਪ੍ਰਧਾਨ ਹਰਸ਼ ਸ਼ਰਮਾ, ਸਕੱਤਰ ਸੁਮਿਤ ਟੰਡਨ, ਸੁਨੀਲ ਮੋਦਗਿਲ, ਪੰਜਾਬ ਭਾਜਪਾ ਦੇ ਬੁਲਾਰੇ ਗੁਰਦੀਪ ਸਿੰਘ ਗੋਸ਼ਾ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਕੇਂਦਰ ਪੰਜਾਬ ’ਚ ਲਾਵੇ ਰਾਸ਼ਟਰਪਤੀ ਰਾਜ : ਕੈਪਟਨ ਅਮਰਿੰਦਰ ਸਿੰਘ