ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਭਾਜਪਾ ਆਗੂਆਂ ਦਾ ਅਕਾਲੀ ਦਲ ''ਤੇ ਵੱਡਾ ਬਿਆਨ

01/07/2020 4:28:20 PM

ਲੁਧਿਆਣਾ : ਨਾਗਰਿਕਤਾ ਸੋਧ ਐਕਟ ਨੂੰ ਲੈ ਕੇ ਜਿੱਥੇ ਇਕ ਪਾਸੇ ਭਾਜਪਾ ਵੱਲੋਂ ਦੇਸ਼ ਭਰ 'ਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਦੂਜੇ ਪਾਸੇ ਉਨ੍ਹਾਂ ਦੀ ਆਪਣੀ ਭਾਈਵਾਲ ਪਾਰਟੀ ਅਕਾਲੀ ਦਲ ਇਸ ਦਾ ਵਿਰੋਧ ਕਰ ਰਹੀ ਹੈ, ਜਿਸ ਨੂੰ ਲੈ ਕੇ ਭਾਜਪਾ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀ ਇਹ ਆਪਣੀ ਸੋਚ ਹੋ ਸਕਦੀ ਹੈ ਪਰ ਭਾਜਪਾ ਖੇਤਰੀ ਨਹੀਂ, ਕੌਮੀ ਪਾਰਟੀ ਹੈ, ਇਸ ਕਰਕੇ ਸਾਰੇ ਲੋਕਾਂ ਬਾਰੇ ਸੋਚਣਾ ਉਨ੍ਹਾਂ ਦਾ ਫਰਜ਼ ਹੈ।
ਇੱਕ ਪਾਸੇ ਜਿੱਥੇ ਮਨੋਰੰਜਨ ਕਾਲੀਆ ਨੇ ਕਿਹਾ ਕਿ ਇਹ ਅਕਾਲੀ ਦਲ ਦਾ ਆਪਣਾ ਨਿੱਜੀ ਫੈਸਲਾ ਹੈ, ਉੱਥੇ ਹੀ ਪਰਮਿੰਦਰ ਢੀਂਡਸਾ ਵੱਲੋਂ ਨਵਜੋਤ ਸਿੰਘ ਸਿੱਧੂ ਦੀ ਕੀਤੀ ਗਈ ਤਾਰੀਫ ਨੂੰ ਲੈ ਕੇ ਉਨ੍ਹਾਂ ਕਿਹਾ ਕਿ ਹੁਣ ਇਹ ਢੀਂਡਸਾ ਅਜਿਹੇ ਬਿਆਨ ਕਿਉਂ ਦੇ ਰਹੇ ਹਨ, ਇਹ ਤਾਂ ਉਹੀ ਜਾਣਦੇ ਹਨ। ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਅਕਾਲੀ ਦਲ ਨੇ ਲੋਕ ਸਭਾ ਦੇ ਵਿੱਚ ਜਦੋਂ ਨਾਗਰਿਕਤਾ ਸੋਧ ਬਿੱਲ ਪਾਸ ਹੋਇਆ ਤਾਂ ਉਸ ਦੇ ਹੱਕ ਵਿੱਚ ਵੋਟ ਦਿੱਤਾ ਸੀ, ਇਸ ਕਰਕੇ ਉਹ ਜ਼ਿਆਦਾ ਮਾਇਨੇ ਰੱਖਦਾ ਹੈ।

Babita

This news is Content Editor Babita