ਜਲੰਧਰ: ਕਿਸਾਨਾਂ ਦੇ ਹੱਕ 'ਚ ਭਾਜਪਾ ਮਹਿਲਾ ਮੋਰਚਾ ਦੀਆਂ 10 ਆਗੂਆਂ ਨੇ ਦਿੱਤਾ ਅਸਤੀਫ਼ਾ
Wednesday, Jun 02, 2021 - 12:43 PM (IST)
ਜਲੰਧਰ (ਗੁਲਸ਼ਨ)– ਉੱਤਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਮੰਡਲ ਨੰਬਰ 1 ਦੀਆਂ 10 ਮਹਿਲਾ ਆਗੂਆਂ ਨੇ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਇਹ ਵੀ ਪੜ੍ਹੋ: ਕੈਪਟਨ ਨੇ ਸੱਦੀ ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ, ਹੋਵੇਗੀ ਕਈ ਮੁੱਦਿਆਂ 'ਤੇ ਚਰਚਾ
ਅਸਤੀਫ਼ਾ ਦੇਣ ਵਾਲੀਆਂ ਮਹਿਲਾ ਆਗੂਆਂ ਵਿਚ ਭਾਜਪਾ ਮਹਿਲਾ ਮੋਰਚਾ ਦੀ ਮੰਡਲ ਨੰਬਰ 1 ਦੀ ਸੈਕਟਰੀ ਰਣਜੀਤ ਕੌਰ, ਹਰਜਿੰਦਰ ਕੌਰ, ਬਲਵਿੰਦਰ ਕੌਰ, ਪ੍ਰਦੀਪ ਕੌਰ, ਉਪ ਪ੍ਰਧਾਨ ਨਿਰਮਲ ਕੌਰ, ਮੰਡਲ ਕਾਰਜਕਾਰਨੀ ਮੈਂਬਰ ਜੋਗਿੰਦਰ ਕੌਰ, ਕੁਲਜੀਤ ਕੌਰ, ਕਮਲੇਸ਼ ਕੌਰ ਅਤੇ ਪਰਮਜੀਤ ਕੌਰ ਤੋਂ ਇਲਾਵਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਸਕੱਤਰ ਮਨਜੀਤ ਕੌਰ ਸ਼ਾਮਲ ਹਨ। ਉਕਤ ਮਹਿਲਾ ਆਗੂਆਂ ਨੇ ਇਕਜੁੱਟ ਹੋ ਕੇ ਆਪਣੇ ਅਸਤੀਫ਼ੇ ਜ਼ਿਲ੍ਹਾ ਪ੍ਰਸ਼ਾਸਨ ਸੁਸ਼ੀਲ ਸ਼ਰਮਾ ਅਤੇ ਮਹਿਲਾ ਮੋਰਚਾ ਪ੍ਰਧਾਨ ਮੀਨੂੰ ਸ਼ਰਮਾ ਨੂੰ ਭੇਜ ਦਿੱਤੇ ਹਨ।
ਇਹ ਵੀ ਪੜ੍ਹੋ: ਜਲੰਧਰ: ਗੈਂਗਰੇਪ ਮਾਮਲੇ 'ਤੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਬੇਬਾਕ ਬੋਲ, ਕਹੀ ਇਹ ਵੱਡੀ ਗੱਲ
ਅਜੇ ਸਾਰੇ ਮੰਡਲਾਂ ਦਾ ਗਠਨ ਨਹੀਂ ਹੋਇਆ : ਮੀਨੂੰ ਸ਼ਰਮਾ
ਦੂਜੇ ਪਾਸੇ ਭਾਜਪਾ ਮੋਰਚਾ ਦੀ ਜ਼ਿਲ੍ਹ ਪ੍ਰਧਾਨ ਮੀਨੂੰ ਸ਼ਰਮਾ ਨੇ ਕਿਹਾ ਕਿ ਅਸਤੀਫ਼ਾ ਦੇਣ ਵਾਲੀਆਂ ਔਰਤਾਂ ਨੂੰ ਉਹ ਨਹੀਂ ਜਾਣਦੇ ਅਤੇ ਨਾ ਹੀ ਪਾਰਟੀ ਦੇ ਕਿਸੇ ਪ੍ਰੋਗਰਾਮ ਵਿਚ ਉਨ੍ਹਾਂ ਨਾਲ ਸ਼ਾਮਲ ਹੋਈਆਂ ਹਨ। ਭਾਜਪਾ ਦੇ 14 ਮੰਡਲਾਂ ਵਿਚੋਂ ਅਜੇ 4 ਦਾ ਹੀ ਗਠਨ ਕੀਤਾ ਗਿਆ ਹੈ। ਸਿਰਫ਼ ਮਨਜੀਤ ਕੌਰ ਜ਼ਿਲ੍ਹਾ ਸਕੱਤਰ ਦੇ ਅਹੁਦੇ ’ਤੇ ਹੈ। ਬਾਕੀ ਔਰਤਾਂ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ।
ਇਹ ਵੀ ਪੜ੍ਹੋ: ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ