ਭਾਜਪਾ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਕਾਰਵਾਈ

Sunday, Mar 28, 2021 - 06:20 PM (IST)

ਭਾਜਪਾ ਵਿਧਾਇਕ ਦੀ ਕੁੱਟਮਾਰ ਤੋਂ ਬਾਅਦ ਪੰਜਾਬ ਪੁਲਸ ਦੀ ਵੱਡੀ ਕਾਰਵਾਈ

ਮਲੋਟ (ਜੁਨੇਜਾ) : ਮਲੋਟ ਵਿਖੇ ਵਿਧਾਇਕ ਅਤੇ ਪੁਲਸ ਪਾਰਟੀ ’ਤੇ ਕੀਤੇ ਹਮਲੇ ਨੂੰ ਲੈ ਕੇ ਸਿਟੀ ਮਲੋਟ ਪੁਲਸ ਨੇ 7 ਕਿਸਾਨ ਆਗੂਆਂ ਸਮੇਤ 250-300 ਅਣਪਛਾਤੇ ਵਿਅਕਤੀਆਂ ਵਿਰੁੱਧ ਇਰਾਦਾ ਕਤਲ ਸਮੇਤ ਵੱਖ-ਵੱਖ ਗੰਭੀਰ ਧਾਰਾਵਾਂ ਤਹਿਤ ਮੁਕਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਪੀ. ਡੀ. ਰਾਜਪਾਲ ਸਿੰਘ ਹੁੰਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਘਟਨਾ ਵਿਚ ਜ਼ਖ਼ਮੀ ਹੋਏ ਐੱਸ. ਪੀ. ਐੱਚ. ਗੁਰਮੇਲ ਸਿੰਘ ਦੇ ਬਿਆਨਾਂ ’ਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਬਿਆਨਾਂ ਅਨੁਸਾਰ ਵਿਧਾਇਕ ਅਰੁਣ ਨਾਰੰਗ ਵੱਲੋਂ ਮਲੋਟ ਪਾਰਟੀ ਦਫ਼ਤਰ ’ਚ ਰੱਖੀ ਕਾਨਫਰੰਸ ਨੂੰ ਲੈ ਕੇ ਪੁਲਸ ਅਧਿਕਾਰੀ ਦੀ ਅਗਵਾਈ ਵਿਚ ਸੁਰੱਖਿਆ ਪ੍ਰੋਗਰਾਮ ਕੀਤੇ ਸਨ।

ਇਹ ਵੀ ਪੜ੍ਹੋ : ਭਾਜਪਾ ਵਿਧਾਇਕ ਨਾਲ ਕੁੱਟਮਾਰ ਦੇ ਮਾਮਲੇ ’ਚ ਰਾਜਪਾਲ ਸਖ਼ਤ, ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਇਸ ਮੌਕੇ ਲਖਨਪਾਲ ਸ਼ਰਮਾ ਉਰਫ ਲੱਖਾ ਸ਼ਰਮਾ ਆਲਮਵਾਲਾ ਅਤੇ ਨਿਰਮਲ ਸਿੰਘ ਜੱਸੇਆਣਾ ਦੀ ਅਗਵਾਈ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਸ਼ੁਰੂ ਕਰ ਦਿੱਤਾ ਗਿਆ। ਜਿਸ ਕਰਕੇ ਪੁਲਸ ਅਧਿਕਾਰੀ ਨੇ ਵਿਧਾਇਕ ਅਰੁਣ ਨਾਰੰਗ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਕੁਮਾਰ ਗੋਰਾ ਪਠੇਲਾ ਨੂੰ ਪ੍ਰੈੱਸ ਕਾਨਫਰੰਸ ਨਾ ਕਰਨ ਲਈ ਮਨਾ ਲਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਸੁਰੱਖਿਅਤ ਗੱਡੀ ਵਿਚ ਬਿਠਾਉਣ ਲਈ ਜਦੋਂ ਦਫ਼ਤਰ ਵਿਚੋਂ ਉਤਾਰਿਆ ਤਾਂ ਅਵਤਾਰ ਸਿੰਘ ਸਾਬਕਾ ਮੁਲਾਜ਼ਮ ਨੇ ਸਾਥੀਆਂ ਨੂੰ ਲੈ ਕੇ ਵਿਧਾਇਕ ’ਤੇ ਹਮਲਾ ਕਰ ਦਿੱਤਾ ਅਤੇ ਵਿਧਾਇਕ ਨੂੰ ਬਚਾਉਣ ’ਚ ਲੱਗੇ ਐੱਸ. ਪੀ. ਗੁਰਮੇਲ ਸਿੰਘ ’ਤੇ ਵੀ ਜਾਨ ਲੇਵਾ ਹਮਲਾ ਕਰ ਦਿੱਤਾ ਅਤੇ ਐੱਮ. ਐੱਲ. ਏ. ਦੀ ਕੁੱਟਮਾਰ ਕਰਦਿਆਂ ਉਸਦੇ ਕੱਪੜੇ ਪਾੜ ਦਿੱਤੇ। ਇਸ ਮਾਮਲੇ ਵਿਚ ਪੁਲਸ ਪੂਰੀ ਤਰ੍ਹਾਂ ਸਖ਼ਤੀ ਵਰਤ ਰਹੀ ਹੈ ਅਤੇ ਵੱਖ-ਵੱਖ ਟੀਮਾਂ ਬਣਾ ਕੇ ਨਾਮਜ਼ਦ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਲੋਟ ’ਚ ਭਾਜਪਾ ਵਿਧਾਇਕ ਦੀ ਕੁੱਟਮਾਰ ਦੇ ਮਾਮਲੇ ’ਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ

ਇਸ ਘਟਨਾ ਵਿਚ ਐੱਸ. ਪੀ. ਗੁਰਮੇਲ ਸਿੰਘ ਵੀ ਜਖ਼ਮੀ ਹੋ ਗਏ। ਇਸ ਮਾਮਲੇ ’ਤੇ ਸਿਟੀ ਮਲੋਟ ਪੁਲਸ ਨੇ ਲੱਖਨਪਾਲ ਸ਼ਰਮਾ, ਨਿਰਮਲ ਸਿੰਘ ਜੱਸੇਆਣਾ ਅਤੇ ਅਵਤਾਰ ਸਿੰਘ ਵਿਰੁੱਧ ਮੁਕਦਮਾਂ ਨੰਬਰ 56 ਮਿਤੀ 27/3/21 ਅ/ਧ  307,,353,186, 188,332, 342,506,,148,149 ਆਈ. ਪੀ. ਸੀ. ਤਹਿਤ ਮਾਮਲਾ ਦਰਜ ਕਰ ਦਿੱਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਪੁਲਸ ਨੇ ਉਕਤ ਤਿੰਨਾਂ ਤੋਂ ਬਾਅਦ ਕੁਲਵਿੰਦਰ ਸਿੰਘ ਦਾਨੇਵਾਲਾ,ਰਾਜਵਿੰਦਰ ਸਿੰਘ ਜੰਡਵਾਲਾ ਅਤੇ ਸੁਖਦੇਵ ਸਿੰਘ ਬੂੜਾ ਗੁੱਜਰ ਸਿੰਘ ਹੋਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਜਾ ਰਿਹਾ ਹੈ। ਉਧਰ ਇਸ ਮਾਮਲੇ ਤੇ ਪੁਲਸ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਨਾਮਜ਼ਦ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਮਲੋਟ ਘਟਨਾ ਤੋਂ ਬਾਅਦ ਐਕਸ਼ਨ ’ਚ ਪੰਜਾਬ ਭਾਜਪਾ, ਕੈਪਟਨ ਦੀ ਰਿਹਾਇਸ਼ ’ਤੇ ਬੋਲਿਆ ਧਾਵਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News