BJP ਦੀ 19ਵੀਂ ਲਿਸਟ ਜਾਰੀ, ਪੰਜਾਬ ਦੇ ਆਨੰਦਪੁਰ ਸਾਹਿਬ, ਫਿਰੋਜ਼ਪੁਰ ਤੇ ਸੰਗਰੂਰ ਤੋਂ ਇਹ ਹੋਣਗੇ MP ਉਮੀਦਵਾਰ

Wednesday, May 08, 2024 - 09:36 PM (IST)

ਪੰਜਾਬ ਡੈਸਕ– ਭਾਰਤੀ ਜਨਤਾ ਪਾਰਟੀ (ਬੀ. ਜੇ. ਪੀ.) ਨੇ ਬੁੱਧਵਾਰ ਨੂੰ ਪੰਜਾਬ ਲਈ ਆਪਣੇ 3 ਉਮੀਦਵਾਰਾਂ ਦੀ ਨਵੀਂ ਸੂਚੀ ਜਾਰੀ ਕਰ ਦਿੱਤੀ ਹੈ। ਭਾਜਪਾ ਨੇ ਆਨੰਦਪੁਰ ਸਾਹਿਬ ਤੋਂ ਡਾ. ਸੁਭਾਸ਼ ਸ਼ਰਮਾ ਨੂੰ ਉਮੀਦਵਾਰ ਬਣਾਇਆ ਹੈ, ਜਦਕਿ ਰਾਣਾ ਗੁਰਮੀਤ ਸਿੰਘ ਸੋਢੀ ` ਫਿਰੋਜ਼ਪੁਰ ਤੇ ਅਰਵਿੰਦ ਖੰਨਾ ਨੂੰ ਸੰਗਰੂਰ ਤੋਂ ਟਿਕਟ ਮਿਲੀ ਹੈ।

ਇਹ ਖ਼ਬਰ ਵੀ ਪੜ੍ਹੋ : ਆਸਟ੍ਰੇਲੀਆ ਸਰਕਾਰ ਦਾ ਅਹਿਮ ਐਲਾਨ, ਵਿਦਿਆਰਥੀ ਵੀਜ਼ਾ ਨਿਯਮ ਕੀਤੇ ਸਖ਼ਤ

5 ਲੱਖ ਤੋਂ ਵੱਧ ਨੌਜਵਾਨ ਆਪਣੀ ਪਹਿਲੀ ਵੋਟ ਪਾਉਣਗੇ
ਦੱਸ ਦੇਈਏ ਕਿ ਪੰਜਾਬ ’ਚ ਨਾਮਜ਼ਦਗੀ ਪ੍ਰਕਿਰਿਆ 14 ਮਈ ਤੱਕ ਹੋਵੇਗੀ। ਇਸ ਦੇ ਨਾਲ ਹੀ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 17 ਮਈ ਤੈਅ ਕੀਤੀ ਗਈ ਹੈ। ਸੂਬੇ ’ਚ ਵੋਟਰਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਹ 2,14,21,555 ਹੈ, ਜਿਸ ’ਚ ਪੁਰਸ਼ ਵੋਟਰਾਂ ਦੀ ਗਿਣਤੀ 1,12,67,019 ਤੇ ਮਹਿਲਾ ਵੋਟਰਾਂ ਦੀ ਗਿਣਤੀ 1,01,53,767 ਹੈ, ਜਦਕਿ ਸੂਬੇ ’ਚ 5,28,864 ਅਜਿਹੇ ਵੋਟਰ ਹਨ, ਜੋ ਇਸ ਸਾਲ ਪਹਿਲੀ ਵਾਰ ਵੋਟ ਪਾਉਣਗੇ, ਭਾਵ ਜੋ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਹਨ।

ਪੰਜਾਬ ਦੀ ਗੱਲ ਕਰੀਏ ਤਾਂ ਇਥੇ ਇਕੋ ਪੜਾਅ ’ਚ 13 ਸੀਟਾਂ ਲਈ ਵੋਟਾਂ ਪੈਣੀਆਂ ਹਨ, ਜਿਸ ’ਚ 7ਵੇਂ ਯਾਨੀ ਆਖਰੀ ਪੜਾਅ (1 ਜੂਨ) ਨੂੰ ਗੁਰਦਾਸਪੁਰ, ਅੰਮ੍ਰਿਤਸਰ, ਖਡੂਰ ਸਾਹਿਬ, ਜਲੰਧਰ, ਹੁਸ਼ਿਆਰਪੁਰ, ਆਨੰਦਪੁਰ ਸਾਹਿਬ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਸੰਗਰੂਰ ਤੇ ਪਟਿਆਲਾ ਸੀਟਾਂ ’ਤੇ ਵੋਟਾਂ ਪੈਣਗੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News