ਭਾਜਪਾ MP ਕਿਰਨ ਖੇਰ ਹੋਈ ਕੋਰੋਨਾ ਪਾਜ਼ੇਟਿਵ, ਖੁਦ ਨੂੰ ਕੀਤਾ ਆਈਸੋਲੇਟ

Monday, Mar 20, 2023 - 08:17 PM (IST)

ਭਾਜਪਾ MP ਕਿਰਨ ਖੇਰ ਹੋਈ ਕੋਰੋਨਾ ਪਾਜ਼ੇਟਿਵ, ਖੁਦ ਨੂੰ ਕੀਤਾ ਆਈਸੋਲੇਟ

ਚੰਡੀਗੜ੍ਹ : ਭਾਜਪਾ ਦੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕਿਰਨ ਖੇਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਕਾਰਨ ਉਨ੍ਹਾਂ ਨੇ ਖੁਦ ਨੂੰ ਆਈਸੋਲੇਟ ਕਰ ਲਿਆ ਹੈ ਅਤੇ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਵੀ ਕੋਰੋਨਾ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ। ਇਸ ਦੀ ਜਾਣਕਾਰੀ ਖੁਦ ਕਿਰਨ ਖੇਰ ਨੇ ਟਵੀਟ ਰਾਹੀਂ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰੀ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਹੜੇ ਲੋਕ ਮੇਰੇ ਸੰਪਰਕ ’ਚ ਆਏ, ਕਿਰਪਾ ਕਰਕੇ ਆਪਣੇ ਟੈਸਟ ਕਰਵਾਓ।

ਇਹ ਖ਼ਬਰ ਵੀ ਪੜ੍ਹੋ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬੀਆਂ ਦੇ ਨਾਂ ਲਿਖੀ ਖੁੱਲ੍ਹੀ ਚਿੱਠੀ, ਕਹੀਆਂ ਇਹ ਗੱਲਾਂ

ਤੁਹਾਨੂੰ ਦੱਸ ਦੇਈਏ ਕਿ ਦੇਸ਼ ’ਚ ਇਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ ਦਿਨੋ-ਦਿਨ ਵਧ ਰਹੀ ਹੈ। ਕੋਰੋਨਾ ਦੇ ਵਧਦੇ ਮਾਮਲਿਆਂ ਨੇ ਇਕ ਵਾਰ ਫਿਰ ਲੋਕਾਂ ਅਤੇ ਸਿਹਤ ਵਿਭਾਗ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ।

ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ Exclusive ਇੰਟਰਵਿਊ, ਵੇਖੋ ਕੱਲ੍ਹ ਸ਼ਾਮ 7 ਵਜੇ


author

Manoj

Content Editor

Related News