ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ

Saturday, Oct 03, 2026 - 06:12 PM (IST)

ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ

ਅੰਮ੍ਰਿਤਸਰ- ਦਿੱਲੀ ਤੋਂ ਭਾਜਪਾ ਦੇ ਸਾਂਸਦ ਰਾਮਵੀਰ ਸਿੰਘ ਬਿਧੂੜੀ ਜੋ ਬੀਤੇ ਦਿਨੀਂ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਘਰ ਅਫ਼ਸੋਸ ਲਈ ਗਏ ਸਨ, ਉਹ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਨਾ ਕਰਨ ਪੁੱਜੇ। ਇਸ ਤੋਂ ਪਹਿਲਾਂ ਸ੍ਰੀ ਬਿਧੂੜੀ ਵੱਲੋਂ 5 ਸਤੰਬਰ 2026 ਨੂੰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਖਿਮਾ ਜਾਚਨਾ ਭੇਜੀ ਗਈ ਸੀ। ਅੱਜ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਨਤਮਸਤਕ ਹੋ ਕੇ ਗੁਰੂ ਸਾਹਿਬ ਪਾਸੋਂ ਖਿਮਾ ਜਾਚਨਾ ਕੀਤੀ ਹੈ। ਉਪਰੰਤ ਉਹ ਸਕੱਤਰੇਤ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲੇ ਤੇ ਆਪਣਾ ਖਿਮਾ ਜਾਚਨਾ ਪੱਤਰ ਸੌਂਪਿਆ ਤੇ ਪੱਖ ਰੱਖਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਭਿਆਨਕ ਬਣੇ ਹਾਲਾਤ, 2 ਬੱਸਾਂ ਨੂੰ ਲੱਗ ਗਈ ਅੱਗ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਸਾਂਸਦ ਰਾਮਵੀਰ ਸਿੰਘ ਬਿਧੂੜੀ ਨੇ ਆਪਣੀ ਗਲਤੀ ਦਾ ਅਹਿਸਾਸ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਕੀਤੀ ਹੈ। ਆਪਣੀ ਖਿਮਾ ਜਾਚਨਾ ਵਿੱਚ ਬਿਧੂੜੀ ਨੇ ਕਿਹਾ ਕਿ ਉਹ ਹਮੇਸ਼ਾ ਸੱਜਣ ਕੁਮਾਰ ਦੇ ਵਿਰੋਧ ਵਿੱਚ ਸਿੱਖ ਕਤਲੇਆਮ ਦੇ ਦੋਸ਼ੀ ਹੋਣ ਕਰਕੇ ਬੋਲਦੇ ਰਹੇ ਹਨ। ਉਨ੍ਹਾਂ ਮੰਨਿਆ ਕਿ ਅਜਿਹੇ ਬੰਦੇ ਦੇ ਅਫ਼ਸੋਸ ਉੱਤੇ ਜਾਣਾ ਵੀ ਪਾਪ ਹੈ ਜਿਸ ਨੇ ਸਿੱਖ ਕਤਲੇਆਮ ਵਿੱਚ ਹਿੱਸਾ ਪਾਇਆ ਹੋਵੇ। 

ਇਹ ਵੀ ਪੜ੍ਹੋ-ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੋਰ ਵੀ ਕਈ ਸਿਆਸੀ ਆਗੂ ਖ਼ਾਸਕਰ ਕਾਂਗਰਸ ਪਾਰਟੀ ਨਾਲ ਸਬੰਧਤ ਉੱਥੇ ਗਏ ਸਨ, ਉਨ੍ਹਾਂ ਨੂੰ ਵੀ ਬਿਧੂੜੀ ਦੀ ਖਿਮਾ ਜਾਚਨਾ ਤੋਂ ਸੇਧ ਲੈਣੀ ਚਾਹੀਦੀ ਹੈ ਅਤੇ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮੌਕੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੀ ਹਾਜ਼ਰ ਰਹੇ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News