ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਭਾਜਪਾ ਸੰਸਦ ਮੈਂਬਰ ਸਵੇਤ ਮਲਿਕ ਨੇ ਕਾਂਗਰਸ ''ਤੇ ਵਿੰਨ੍ਹਿਆ ਨਿਸ਼ਾਨਾ

09/07/2019 6:41:32 PM

ਅਬੋਹਰ (ਸੁਨੀਲ ਨਾਗਪਾਲ)—ਸੂਬਾ ਭਾਜਪਾ ਪ੍ਰਧਾਨ ਅਤੇ ਸੰਸਦ ਮੈਂਬਰ ਸ਼ਵੇਤ ਮਲਿਕ ਨੇ ਅੱਜ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਕਾਂਗਰਸ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਆਲੀਸ਼ਾਨ ਜ਼ਿੰਦਗੀ ਬਤੀਤ ਕਰ ਰਹੇ ਹਨ ਅਤੇ ਆਪਣੀ ਜਾਇਦਾਦ ਵਧਾਉਣ 'ਚ ਲੱਗੇ ਹੋਏ ਹਨ। ਦੱਸ ਦੇਈਏ ਕਿ ਸੰਸਦ ਮੈਂਬਰ ਸ਼ਵੇਤ ਮਲਿਕ ਅੱਜ ਦੁਪਹਿਰ ਅਬੋਹਰ ਦੇ ਭਾਜਪਾ ਵਿਧਾਇਕ ਅਰੁਣ ਨਾਰੰਗ ਦੇ ਗਊਸ਼ਾਲਾ ਰੋਡ ਸਥਿਤ ਰਿਹਾਇਸ਼ 'ਤੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸੂਬੇ ਦੀ ਜਨਤਾ ਨੂੰ 'ਅੰਧੇਰ ਨਗਰੀ-ਚੌਪਟ ਰਾਜਾ' ਵਾਲੇ ਹਾਲਾਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸ਼ਵੇਤ ਮਲਿਕ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਪੰਜਾਬ 'ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਅਜਿਹੇ ਸਥਿਤੀ 'ਚ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਜਨਤਾ ਨੂੰ ਰਾਹਤ ਪਹੁੰਚਾਉਣੀ ਚਾਹੀਦੀ ਹੈ। ਨਗਰ ਪਰਿਸ਼ਦ ਦੀ ਸਥਿਤੀ ਬਾਰੇ ਸਵਾਲ ਪੁੱਛਣ 'ਤੇ ਉਨ੍ਹਾਂ ਨੇ ਦੱਸਿਆ ਕਿ ਸੱਤਾਧਾਰੀ ਦਲ ਦੇ ਸਥਾਨਿਕ ਨੇਤਾਵਾਂ ਨੇ ਲੋਕਤੰਤਰ ਦੀ ਹੱਤਿਆ ਕਰਦੇ ਹੋਏ ਪ੍ਰਸ਼ਾਸਨ ਪੁਲਸ ਦੇ ਡੰਡੇ ਦੇ ਡਰ ਨਾਲ ਭਾਜਪਾ ਸਮਰਥਿਤ ਨਗਰ ਪਰਿਸ਼ਦ ਪ੍ਰਧਾਨ ਨੂੰ ਉਸ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਅਤੇ ਸੱਤਾ ਦੇ ਨਸ਼ੇ 'ਚ ਨਗਰ ਪਰਿਸ਼ਦ ਤੇ ਕਬਜ਼ਾ ਕਰ ਲਿਆ ਹੈ।

ਉਨ੍ਹਾਂ ਨੇ ਇਹ ਵੀ ਦੱਸਿਆ ਕਿ ਕੇਂਦਰ ਸਰਕਾਰ ਤੋਂ ਫੰਡਿੰਗ ਪੈਸੇ ਨਾਲ ਸ਼ਹਿਰ ਦੇ ਵਿਕਾਸ ਕਰਵਾਏ ਜਾ ਰਹੇ ਹਨ, ਜਿਸ ਦਾ ਕ੍ਰੈਡਿਟ ਲੈਣ ਲਈ ਕਾਂਗਰਸ ਨੇਤਾ ਗਲੀ-ਗਲੀ 'ਚ ਆਪਣੀਆਂ ਫੋਟੋਆਂ ਖਿਚਵਾ ਰਹੇ ਹਨ। ਉਨ੍ਹਾਂ ਨੇ ਇਹ ਵੀ ਦੋਸ਼ ਲਗਾਇਆ ਕਿ ਕਾਂਗਰਸ ਪਿਛਲੇ 1 ਮਹੀਨੇ ਤੋਂ ਹੜਤਾਲ 'ਤੇ ਬੈਠੇ ਸਫਾਈ ਕਰਮਚਾਰੀਆਂ ਦੀ ਤਨਖਾਹ ਜਾਰੀ ਕਰਵਾਉਣ 'ਚ ਅਸਫਲ ਰਹੀ ਹੈ, ਜਿਸ ਕਾਰਨ ਉਨ੍ਹਾਂ ਦੀ ਮਾੜੀ ਮਾਨਸਿਕਤਾ ਸਾਰਿਆਂ ਦੇ ਸਾਹਮਣੇ ਬੇਨਕਾਬ ਹੋ ਗਈ ਹੈ।

Iqbalkaur

This news is Content Editor Iqbalkaur