ਤਰੁਣ ਚੁੱਘ ਦਾ ਦਾਅਵਾ, ਅਟਵਾਲ ਹੀ ਜਿੱਤਣਗੇ ਜਲੰਧਰ ਜ਼ਿਮਨੀ ਚੋਣ, ਕਾਂਗਰਸ ਤੇ ''ਆਪ'' ਨੂੰ ਨਕਾਰਣਗੇ ਲੋਕ

Friday, Apr 21, 2023 - 07:05 PM (IST)

ਤਰੁਣ ਚੁੱਘ ਦਾ ਦਾਅਵਾ, ਅਟਵਾਲ ਹੀ ਜਿੱਤਣਗੇ ਜਲੰਧਰ ਜ਼ਿਮਨੀ ਚੋਣ, ਕਾਂਗਰਸ ਤੇ ''ਆਪ'' ਨੂੰ ਨਕਾਰਣਗੇ ਲੋਕ

ਜਲੰਧਰ (ਵੈੱਬ ਡੈਸਕ)- ਜਲੰਧਰ ਵਿਚ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਹਰ ਪਾਰਟੀ ਵੱਲੋਂ ਆਪਣੇ-ਆਪਣੇ ਉਮੀਦਵਾਰ ਨੂੰ ਜਿਤਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਜ਼ਿਮਨੀ ਚੋਣ ਲਈ ਇਕਬਾਲ ਸਿੰਘ ਅਟਵਾਲ ਨੂੰ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ। ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਭਾਜਪਾ ਦੇ ਨੈਸ਼ਨਲ ਜਨਰਲ ਸਕੱਤਰ ਤਰੁਣ ਚੁੱਘ ਨੇ ਦਾਅਵਾ ਕਰਦੇ ਹੋਏ ਕਿਹਾ ਕਿ ਜਲੰਧਰ ਜ਼ਿਮਨੀ ਚੋਣ ਭਾਜਪਾ ਦੇ ਉਮੀਦਵਾਰ ਇਕਬਾਲ ਸਿੰਘ ਅਟਵਾਲ ਜਿੱਤਣਗੇ। 

ਆਮ ਆਦਮੀ ਪਾਰਟੀ 'ਤੇ ਤਿੱਖੇ ਸ਼ਬਦੀ ਹਮਲੇ ਕਰਦੇ ਹੋਏ ਕਰਦੇ ਹੋਏ ਤਰੁਣ ਚੁੱਘ ਨੇ ਕਿਹਾ ਕਿ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਭਗਵੰਤ ਮਾਨ ਦੀ ਲੋਕ ਸਭਾ ਵਿਚ ਦੂਜੀ ਹਾਰ ਹੋਣੀ ਤੈਅ ਹੈ। ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਦੀ ਵਾਅਦਾ ਖ਼ਿਲਾਫ਼ੀ ਕਾਰਨ ਪਹਿਲਾਂ ਸੰਗਰੂਰ ਦੀ ਲੋਕ ਸਭਾ ਸੀਟ 'ਚੋਂ 'ਆਪ' ਨੂੰ ਹਰਾਇਆ ਹੈ ਅਤੇ ਹੁਣ ਜਲੰਧਰ ਵਿਚ ਵੀ ਅਖਾੜਾ ਸਜ ਚੁੱਕਿਆ ਹੈ। ਲੋਕ ਹੁਣ ਭਗਵੰਤ ਮਾਨ ਸਰਕਾਰ ਦੀਆਂ ਇਕ ਸਾਲ ਦੀਆਂ ਨਾਕਾਮੀਆਂ ਅਤੇ ਵਾਅਦਾ ਖ਼ਿਲਾਫ਼ੀ ਦਾ ਜਵਾਬ ਦੇਣਾ ਚਾਹੁੰਦੇ ਹਨ। ਲੋਕਾਂ ਨੂੰ ਪਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਹੀ ਜਲੰਧਰ ਅਤੇ ਪੂਰੇ ਪੰਜਾਬ ਦਾ ਵਿਕਾਸ ਹੋ ਸਕਦਾ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਕੈਨੇਡਾ ’ਚ ਕਰਵਾਈ ਬੱਲੇ-ਬੱਲੇ, ਵੱਡੀ ਪ੍ਰਾਪਤੀ ਕੀਤੀ ਹਾਸਲ

ਜਲੰਧਰ ਦੀ ਜਨਤਾ ਇਸ ਵਾਰ ਮਨ ਬਣਾ ਕੇ ਬੈਠੀ ਹੈ ਕਿ ਜ਼ਿਮਨੀ ਚੋਣ ਵਿਚ ਪੰਜਾਬ ਸਰਕਾਰ ਅਤੇ ਕਾਂਗਰਸ ਨੂੰ ਜਵਾਬ ਦੇਣਾ ਹੈ। ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਇਕਬਾਲ ਸਿੰਘ ਅਟਵਾਲ ਨੂੰ ਲੋਕ ਸਭਾ ਵਿਚ ਪਹੁੰਚਾ ਕੇ ਜਲੰਧਰ ਦੇ ਅੰਦਰ ਨਵੀਂ ਗਾਥਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਚੋਣ ਇਕਬਾਲ ਸਿੰਘ ਅਟਵਾਲ ਸਾਬ੍ਹ ਹੀ ਜਿੱਤਣਗੇ।  

ਇਹ ਵੀ ਪੜ੍ਹੋ :  ਜਲੰਧਰ ਦੇ ਇਸ ਇਲਾਕੇ 'ਚ ਚੱਲ ਰਿਹੈ ਦੇਹ ਵਪਾਰ ਦਾ ਧੰਦਾ, ਸਟਿੰਗ ਆਪ੍ਰੇਸ਼ਨ ਦੌਰਾਨ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News