ਭਾਜਪਾ ਦੇ ਕੌਮੀ ਪ੍ਰਧਾਨ ਨੱਡਾ ਅੱਜ ਚੰਡੀਗੜ੍ਹ ਦੌਰੇ 'ਤੇ, ਵਰਕਰਾਂ ਨਾਲ ਕਰਨਗੇ ਮੁਲਾਕਾਤ

01/06/2024 9:25:09 AM

ਚੰਡੀਗੜ੍ਹ (ਵਿਜੇ) : ਸ਼ਹਿਰ 'ਚ ਮੇਅਰ ਚੋਣ ਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ 6 ਜਨਵਰੀ ਨੂੰ ਚੰਡੀਗੜ੍ਹ ਆਉਣਗੇ। ਉਹ ਸੈਕਟਰ-33 ਸਥਿਤ ਪਾਰਟੀ ਦਫ਼ਤਰ 'ਚ ਵਰਕਰਾਂ ਨੂੰ ਮਿਲਣਗੇ। ਸੂਤਰਾਂ ਅਨੁਸਾਰ ਇਸ ਮਹੀਨੇ ਹੋਣ ਵਾਲੀ ਮੇਅਰ ਚੋਣ ਨੂੰ ਦੇਖਦਿਆਂ ਨੱਡਾ ਦੇ ਆਉਣ ’ਤੇ ਕਾਫ਼ੀ ਚਰਚਾ ਹੋ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 15 ਜ਼ਿਲ੍ਹਿਆਂ 'ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਸੋਚ-ਸਮਝ ਕੇ ਨਿਕਲੋ ਘਰੋਂ ਬਾਹਰ

ਉੱਥੇ ਹੀ ਨੱਡਾ ਦੇ ਆਉਣ ਤੋਂ ਕੁੱਝ ਘੰਟੇ ਪਹਿਲਾਂ ਭਾਜਪਾ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਪਾਰਟੀ ਹਾਈਕਮਾਨ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਚੰਡੀਗੜ੍ਹ ਭਾਜਪਾ ਵਲੋਂ ਕੋਰ ਕਮੇਟੀ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਲੈ ਕੇ ਸਰਕਾਰ ਦਾ ਵਿਸ਼ੇਸ਼ ਉਪਰਾਲਾ, ਚੁੱਕਿਆ ਇਹ ਕਦਮ
ਇਸ ਵਿਚ ਸੂਬਾ ਪ੍ਰਧਾਨ ਜਤਿੰਦਰਪਾਲ ਮਲਹੋਤਰਾ ਤੋਂ ਇਲਾਵਾ ਸੰਸਦ ਮੈਂਬਰ ਕਿਰਨ ਖੇਰ, ਸਾਬਕਾ ਪ੍ਰਧਾਨ ਸੰਜੇ ਟੰਡਨ, ਅਰੁਣ ਸੂਦ, ਮੇਅਰ ਅਨੂਪ ਗੁਪਤਾ, ਮੀਤ ਪ੍ਰਧਾਨ ਰਾਮਵੀਰ ਭੱਟੀ, ਜਨਰਲ ਸਕੱਤਰ ਹੁਕਮਚੰਦ ਤੇ ਅਮਿਤ ਜਿੰਦਲ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਕੌਮੀ ਮੀਤ ਪ੍ਰਧਾਨ ਸੌਦਾਨ ਸਿੰਘ, ਇੰਚਾਰਜ ਵਿਜੇ ਰੂਪਾਣੀ ਤੇ ਜਨਰਲ ਸਕੱਤਰ ਸੰਗਠਨ ਮੰਥਰੀ ਸ਼੍ਰੀਨਿਵਾਸਲੂ ਵਿਸ਼ੇਸ਼ ਸੱਦੇ ਮੈਂਬਰਾਂ ਦੇ ਰੂਪ ਵਿਚ ਸ਼ਾਮਲ ਕੀਤੇ ਗਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 

Babita

This news is Content Editor Babita