ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ

Sunday, Jun 21, 2026 - 01:12 PM (IST)

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ LPU 'ਚ ਕੀਤਾ ਯੋਗ

ਜਲੰਧਰ (ਵੈੱਬ ਡੈਸਕ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਪਹੁੰਚੇ, ਜਿੱਥੇ ਉਨ੍ਹਾਂ ਯੋਗ ਕੀਤਾ। ਯੂਨੀਵਰਸਿਟੀ 'ਚ ਯੋਗ ਅਭਿਆਸ ਕਰਨ ਤੋਂ ਬਾਅਦ ਉਹ ਅਗਲੇ ਪ੍ਰੋਗਰਾਮਾਂ ਲਈ ਲੁਧਿਆਣਾ ਵੱਲ ਰਵਾਨਾ ਹੋ ਗਏ। ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਤਰੁਣ ਚੁੱਘ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ, ਵਿਕਰਮਜੀਤ ਸਿੰਘ ਸਾਹਨੀ ਅਤੇ ਸੋਮ ਪ੍ਰਕਾਸ਼ ਨੇ ਯੋਗ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਗੈਂਗਸਟਰ ਨੈੱਟਵਰਕ ਦਾ ਪਰਦਾਫ਼ਾਸ਼! ਵਿਦੇਸ਼ੀ ਹੈਂਡਲਰਾਂ ਦੇ 3 ਗੁਰਗੇ ਹਥਿਆਰਾਂ ਸਣੇ ਗ੍ਰਿਫ਼ਤਾਰ

PunjabKesari

ਅਗਲੇ ਪ੍ਰੋਗਰਾਮ ਜਲੰਧਰ ਦੇ ਦੌਰੇ ਮਗਰੋਂ ਨਿਤਿਨ ਨਬੀਨ ਲੁਧਿਆਣਾ ਵਿਖੇ ਵੀ ਇਕ ਰੋਡ ਸ਼ੋਅ ਅਤੇ ਰੈਲੀ 'ਚ ਹਿੱਸਾ ਲੈਣਗੇ। ਜਲੰਧਰ ਵਿੱਚ ਉਨ੍ਹਾਂ ਦੇ ਆਉਣ 'ਤੇ ਭਾਜਪਾ ਦੇ ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਅਹੁਦੇਦਾਰਾਂ ਅਤੇ ਬੂਥ ਪੱਧਰ ਦੇ ਵਰਕਰਾਂ 'ਚ ਭਾਰੀ ਉਤਸ਼ਾਹ ਵੇਖਿਆ ਗਿਆ। ਇਥੇ ਇਹ ਵੀ ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਸ਼ਨੀਵਾਰ ਰਾਤ ਜਲੰਧਰ ਪਹੁੰਚੇ ਸਨ, ਜਿੱਥੇ ਭਾਜਪਾ ਵਰਕਰਾਂ ਅਤੇ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

PunjabKesari

ਨਿਤਿਨ ਨਬੀਨ ਦੇ ਸਵਾਗਤ 'ਚ ਸ਼ਹਿਰ ਦੇ ਇਤਿਹਾਸਕ ਸ਼੍ਰੀ ਰਾਮ ਚੌਕ (ਕੰਪਨੀ ਬਾਗ) ਤੋਂ ਲੈ ਕੇ ਭਗਵਾਨ ਵਾਲਮੀਕਿ ਚੌਕ ਤੱਕ ਇਕ ਵਿਸ਼ਾਲ ਰੋਡ ਸ਼ੋਅ ਕੱਢਿਆ ਗਿਆ। ਇਸ ਰੋਡ ਸ਼ੋਅ ਦੌਰਾਨ ਲੋਕਾਂ ਨੇ ਉਨ੍ਹਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ। ਇਸ ਪ੍ਰੋਗਰਾਮ 'ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਸਮੇਤ ਪੰਜਾਬ ਦੀ ਸਮੁੱਚੀ ਸਟੇਟ ਲੀਡਰਸ਼ਿਪ, ਸੀਨੀਅਰ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ।

 

ਇਹ ਵੀ ਪੜ੍ਹੋ: Pinkoo TV ਨੇ ਸ਼ੇਅਰ ਕੀਤੀ ਰਿਸ਼ਤਿਆਂ ਦੀ ਅਹਿਮੀਅਤ ਸਿਖਾਉਂਦੀ ਨਵੀਂ ਵੀਡੀਓ! ਵੇਖੋ ਦਾਦੇ-ਪੋਤੇ ਦਾ ਪਿਆਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News