ਜਲੰਧਰ ਪੁੱਜੇ BJP ਕੌਮੀ ਪ੍ਰਧਾਨ ਨਿਤਿਨ ਨਬੀਨ, ਕੱਢਿਆ ਵਿਸ਼ਾਲ ਰੋਡ ਸ਼ੋਅ (ਵੀਡੀਓ)
Sunday, Jun 21, 2026 - 06:59 AM (IST)
ਜਲੰਧਰ : ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਸ਼ਨੀਵਾਰ ਨੂੰ ਜਲੰਧਰ ਦੌਰੇ ’ਤੇ ਪਹੁੰਚੇ ਹਨ। ਇਸ ਦੌਰਾਨ ਜਲੰਧਰ ਦੇ ਭਾਜਪਾ ਆਗੂਆਂ ਵੱਲੋਂ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਦੇਰ ਸ਼ਾਮ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦੇ ਸਵਾਗਤ ਲਈ ਪ੍ਰਭੂ ਸ਼੍ਰੀ ਰਾਮ ਚੌਕ (ਕੰਪਨੀ ਬਾਗ) ਤੋਂ ਭਗਵਾਨ ਵਾਲਮੀਕਿ ਚੌਕ (ਜੋਤੀ ਚੌਕ) ਤਕ ਇਕ ਵਿਸ਼ਾਲ ਅਤੇ ਇਤਿਹਾਸਕ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿਚ ਭਾਜਪਾ ਦੀ ਸੂਬਾਈ ਲੀਡਰਸ਼ਿਪ, ਸੀਨੀਅਰ ਆਗੂ, ਜ਼ਿਲ੍ਹਾ ਅਹੁਦੇਦਾਰ, ਮੰਡਲ ਅਹੁਦੇਦਾਰ, ਸ਼ਕਤੀ ਕੇਂਦਰ ਅਤੇ ਬੂਥ ਪੱਧਰ ਦੇ ਅਹੁਦੇਦਾਰਾਂ ਦੇ ਇਲਾਵਾ ਭਾਰੀ ਗਿਣਤੀ ਵਿਚ ਵਰਕਰਾਂ ਨੇ ਹਿੱਸਾ ਲਿਆ।

ਸ੍ਰੀ ਦਰਬਾਰ ਸਾਹਿਬ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ
ਦੱਸ ਦਈਏ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅੱਜ ਤੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ 'ਤੇ ਹਨ। ਦੌਰੇ ਦੇ ਪਹਿਲੇ ਦਿਨ, ਉਨ੍ਹਾਂ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਵੱਡੇ ਆਗੂ ਵੀ ਮੌਜੂਦ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਸੀ। ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿਖੇ ਵੀ ਹਾਜ਼ਰੀ ਲਵਾਈ।

ਅੰਮ੍ਰਿਤਸਰ ਤੋਂ ਬਾਅਦ, ਉਹ ਜਲੰਧਰ ਪੁੱਜੇ ਤੇ ਇਸ ਤੋਂ ਬਾਅਦ ਉਹ ਲੁਧਿਆਣਾ ਦੀ ਯਾਤਰਾ ਕਰਨਗੇ। ਲੁਧਿਆਣਾ 'ਚ ਨਿਤਿਨ ਨਬੀਨ ਜ਼ਮੀਨੀ ਪੱਧਰ ਦੇ ਵਰਕਰਾਂ ਅਤੇ ਨੇਤਾਵਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਫੀਡਬੈਕ ਇਕੱਠੀ ਕਰਨਗੇ। ਇਸ ਤੋਂ ਬਾਅਦ, ਉਹ ਆਉਣ ਵਾਲੀਆਂ ਚੋਣਾਂ ਲਈ ਸੂਖਮ-ਯੋਜਨਾਬੰਦੀ ਰਣਨੀਤੀਆਂ 'ਤੇ ਚਰਚਾ ਕਰਨਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
