ਮੋਦੀ ''ਤੇ ਭਰੋਸਾ, ਸ਼ਹੀਦਾਂ ਦਾ ਬਲੀਦਾਨ ਨਹੀਂ ਜਾਵੇਗਾ ਵਿਅਰਥ: ਪ੍ਰਭਾਤ ਝਾ

06/19/2020 3:38:22 PM

ਜਲੰਧਰ (ਕਮਲੇਸ਼)— ਭਾਜਪਾ ਦੇ ਰਾਸ਼ਟਰੀ ਉੱਪ ਪ੍ਰਧਾਨ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਪ੍ਰਭਾਤ ਝਾ ਨੇ ਸਰਹੱਦ 'ਤੇ ਸ਼ਹੀਦ ਹੋਏ ਫ਼ੌਜੀਆਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਪੂਰਾ ਭਰੋਸਾ ਹੈ ਅਤੇ ਸ਼ਹੀਦਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਕਹਿੰਦੇ ਆਏ ਹਨ ਕਿ ਫ਼ੌਜੀ ਸਰਹੱਦ 'ਤੇ ਤਨਖ਼ਾਹ ਲਈ ਨਹੀਂ ਜਾਂਦੇ ਸਗੋਂ ਉਨ੍ਹਾਂ ਦਾ ਦੇਸ਼ ਪ੍ਰੇਮ ਹੀ ਉਨ੍ਹਾਂ ਨੂੰ ਸਰਹੱਦ 'ਤੇ ਖਿੱਚ ਕੇ ਲੈ ਜਾਂਦਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਕੋਰੋਨਾ ਦਾ ਵੱਡਾ ਧਮਾਕਾ, 78 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

ਉਨ੍ਹਾਂ ਨੇ ਕਿਹਾ ਕਿ ਉਹ ਦੇਸ਼ ਲਈ ਜਾਨ ਦੇਣ ਵਾਲੇ ਸ਼ਹੀਦਾਂ ਨੂੰ ਕੋਟਿ-ਕੋਟਿ ਨਮਨ ਕਰਦੇ ਹਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਪ੍ਰਣਾਮ ਕਰਦੇ ਹਨ, ਜਿਨ੍ਹਾਂ ਦੇਸ਼ ਦੀ ਰੱਖਿਆ ਲਈ ਆਪਣੇ ਪੁੱਤਰਾਂ ਨੂੰ ਗਵਾਇਆ ਹੈ। ਪ੍ਰਭਾਤ ਝਾ ਨੇ ਕਿਹਾ ਕਿ ਭਾਰਤ ਇਸ ਸਮੇਂ 1962 ਦਾ ਭਾਰਤ ਨਹੀਂ ਹੈ ਅਤੇ ਭਾਰਤ ਕਿਸੇ ਵੀ ਚੁਣੌਤੀ ਨਾਲ ਲੜਨ 'ਚ ਸਮਰਥ ਹੈ। ਇਸ ਸਮੇਂ ਵਿਰੋਧੀਆਂ ਨੂੰ ਵੀ ਇਕ ਸਾਕਰਾਤਮਕ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਂਕਿ ਦੇਸ਼ ਸਿਰਫ ਸੱਤਾ 'ਚ ਮੌਜੂਦ ਸਰਕਾਰ ਦਾ ਹੀ ਨਹੀਂ ਸਗੋਂ ਵਿਰੋਧੀਆਂ ਦਾ ਵੀ ਹੁੰਦਾ ਹੈ।

ਇਹ ਵੀ ਪੜ੍ਹੋ: ਲਾਪਤਾ ਨੌਜਵਾਨ ਦੀ ਮੋਟਰ ਤੋਂ ਮਿਲੀ ਲਾਸ਼, ਪੁੱਤ ਨੂੰ ਇਸ ਹਾਲ ''ਚ ਵੇਖ ਮਾਂ ਹੋਈ ਬੇਹੋਸ਼


shivani attri

Content Editor

Related News